Friday, October 18, 2024
ਤਾਜਾ ਖਬਰਾਂ
ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨਭਾਰਤ ਨੇ ਕੈਨੇਡਾ ਨੂੰ ਹਵਾਲਗੀ ਦੀਆਂ 26 ਬੇਨਤੀਆਂ 'ਤੇ ਬੈਠਣ ਦਾ ਖੁਲਾਸਾ ਕੀਤਾ, ਕੱਟੜਪੰਥੀਆਂ 'ਤੇ ਲਗਾਮ ਲਗਾਉਣ ਵਿੱਚ ਅਸਫਲ ਰਹਿਣ ਲਈ ਟਰੂਡੋ ਸਰਕਾਰ ਦੀ ਨਿੰਦਾ ਕੀਤੀ1200 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ 'ਚ ਆਈਪੀਐਸ ਅਧਿਕਾਰੀ ਭਾਗਿਆਸ਼੍ਰੀ ਨਵਟੱਕੇ 'ਤੇ ਸੀਬੀਆਈ ਨੇ ਕੇਸ ਦਰਜ ਕੀਤਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ - ਹਰਜੋਤ ਬੈਂਸ

National

ਪੰਜਾਬ ਵਿੱਚ ਝੋਨੇ ਦੀ ਖਰੀਦ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਨੁਕਸਾਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ :- ਭਾਜਪਾ

PUNJAB NEWS EXPRESS | October 12, 2024 07:37 PM

ਚੰਡੀਗੜ੍ਹ, : ਪੰਜਾਬ ਭਰ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਨੁਕਸਾਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਏਹ ਕਹਣਾ ਹੈ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸਰਦਾਰ ਫਤਿਹ ਸਿੰਘ ਬਾਜਵਾ ਅਤੇ ਸੂਬਾਈ ਬੁਲਾਰੇ ਚੇਤਨ ਮੋਹਨ ਜੋਸ਼ੀ ਦਾ ਜੋਕਿ ਆਜ ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ, ਸੂਬਾ ਕੋਰ ਕਮੇਟੀ ਮੈਂਬਰ ਸਰਦਾਰ ਐੱਸ. ਐੱਸ. ਵਿਰਕ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਅਤੇ ਅਨੀਸ਼ ਸਿਡਾਨਾ ਮੋਜੂਦ ਸਨ ।

ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਹਰ ਸਾਲ ਵਾਂਗ ਪੈਸੇ ਭੇਜੇ ਜਾ ਚੁੱਕੇ ਹਨ ਤੇ ਫੇਰ ਭੀ ਜੇਕਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਰੀਦ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨਹੀਂ ਕਰਵਾ ਪਾ ਰਹੀ ਤਾਂ ਇਹ ਕਸੂਰ/ਅਯੋਗਤਾ ਪੰਜਾਬ ਸਰਕਾਰ ਦੀ ਹੈ ।

ਭਾਜਪਾ ਆਗੂਆਂ ਨੇ ਸਵਾਲ ਕੀਤਾ ਕਿ ਜੇਕਰ ਪੰਜਾਬ ਸਰਕਾਰ ਖਰੀਦ ਤੋਂ ਬਾਅਦ ਲਿਫਟਿੰਗ ਲਈ ਬੋਰੀਆਂ ਦੇ ਲੋੜੀਂਦੇ ਪ੍ਰਬੰਧ ਨਹੀਂ ਕਰ ਪਾ ਰਹੀ  ਅਤੇ ਲਿਫਟਿੰਗ ਤੋਂ ਬਾਅਦ ਬੋਰੀਆਂ ਦੀ ਸਾਂਭ-ਸੰਭਾਲ ਲਈ ਕ੍ਰੇਟ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਯੋਗ ਨਹੀਂ ਹੈ, ਤਾਂ ਕੇਂਦਰ ਸਰਕਾਰ ਕਿੱਥੇ ਜ਼ਿੰਮੇਵਾਰ ਹੈ?

ਪਿਛਲੇ ਸਾਲ ਭਗਵੰਤ ਮਾਨ ਸਰਕਾਰ ਦੀਆਂ ਹਦਾਇਤਾਂ 'ਤੇ ਕਿਸਾਨਾਂ ਨੇ ਝੋਨੇ ਦਾ ਬੀਜ ਬਦਲ ਕੇ 126 ਕਿਸਮਾਂ ਦੇ ਝੋਨੇ ਦੀ ਬਿਜਾਈ ਕੀਤੀ ਸੀ, ਜਿਸ ਕਾਰਨ ਝੋਨੇ ਵਿੱਚੋਂ ਚੌਲਾਂ ਦਾ ਝਾੜ ਨਿਰਧਾਰਿਤ ਮਾਪਦੰਡਾਂ ਨਾਲੋਂ 10 ਤੋਂ 12 ਫੀਸਦੀ ਘੱਟ ਨਿਕਲਿਆ ਸੀ ਅਤੇ ਟੁਕੜੇ ਦੀ ਮਾਤਰਾ ਦੁੱਗਣੀ ਹੋ ਗਈ ਸੀ। ਇਸ ਕਾਰਨ ਰਾਈਸ ਮਿੱਲਰਾਂ ਨੂੰ ਆਪਣੀ ਜੇਬ ਵਿੱਚੋਂ ਕਰੋੜਾਂ ਦਾ ਭਾਰੀ ਨੁਕਸਾਨ ਝੱਲਣਾ ਪਿਆ। ਰਾਈਸ ਮਿੱਲਰਜ਼ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਸਰਕਾਰ ਤੋਂ ਇਸ ਨੁਕਸਾਨ ਦੀ ਭਰਪਾਈ ਦੀ ਮੰਗ ਕਰ ਰਹੇ ਹਨ ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।

ਇਸ ਸਾਲ ਵੀ ਪੰਜਾਬ ਸਰਕਾਰ ਦੇ ਕਹਿਣ 'ਤੇ ਕਿਸਾਨਾਂ ਨੇ ਪਿਛਲੇ ਸਾਲ ਦੀ 126 ਕਿਸਮ ਦੇ ਝੋਨੇ ਦੇ ਨਾਲ-ਨਾਲ ਹਾਈਬ੍ਰਿਡ ਕਿਸਮ ਦੀ ਬਿਜਾਈ ਕੀਤੀ, ਜਿਸ ਕਾਰਨ ਰਾਈਸ ਮਿੱਲਰਾਂ ਨੂੰ ਲੱਗਦਾ ਹੈ ਕਿ ਉਨਾਂ ਨੂ ਘਾਟਾ ਹੋਣਾ ਲਾਜਮੀ ਹੈ, ਜਿਸ ਕਾਰਨ ਰਾਈਸ ਮਿੱਲਰ ਪੰਜਾਬ ਸਰਕਾਰ ਨਾਲ ਮਿਲਿੰਗ ਸਮਝੌਤਾ ਨਹੀਂ ਕਰ ਰਹੇ | ਹੁਣ ਸਮੱਸਿਆ ਪੰਜਾਬ ਸਰਕਾਰ ਵੱਲੋਂ ਦਿੱਤੇ ਝੋਨੇ ਦੇ ਬੀਜ ਹੀ ਮੁੱਖ  ਕਾਰਨ ਹੈ, ਇਸ ਲਈ ਇਸ ਦਾ ਹੱਲ ਪੰਜਾਬ ਸਰਕਾਰ ਨੂੰ ਹੀ ਲੱਭਣਾ ਪਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਨੇ ਕੈਨੇਡਾ ਨੂੰ ਹਵਾਲਗੀ ਦੀਆਂ 26 ਬੇਨਤੀਆਂ 'ਤੇ ਬੈਠਣ ਦਾ ਖੁਲਾਸਾ ਕੀਤਾ, ਕੱਟੜਪੰਥੀਆਂ 'ਤੇ ਲਗਾਮ ਲਗਾਉਣ ਵਿੱਚ ਅਸਫਲ ਰਹਿਣ ਲਈ ਟਰੂਡੋ ਸਰਕਾਰ ਦੀ ਨਿੰਦਾ ਕੀਤੀ

ਅਮਰੀਕਾ ਨੇ ਭਾਰਤ-ਕੈਨੇਡਾ ਵਿਚਾਲੇ ਖੜੋਤ 'ਤੇ ਪ੍ਰਗਟਾਈ ਚਿੰਤਾ, ਪੰਨੂ ਮਾਮਲੇ 'ਚ ਭਾਰਤ ਦੇ ਸਹਿਯੋਗ ਦੀ ਕੀਤੀ ਸ਼ਲਾਘਾ

ਮਹਾਰਾਸ਼ਟਰ ਵਿੱਚ 20 ਨਵੰਬਰ, ਝਾਰਖੰਡ ਵਿੱਚ 13 ਅਤੇ 20 ਨਵੰਬਰ ਨੂੰ ਵੋਟਾਂ ਪੈਣਗੀਆਂ

ਭਾਰਤ ਨੇ ਕੈਨੇਡੀਅਨਾਂ ਨੂੰ ਕਤਲ ਦਾ ਨਿਸ਼ਾਨਾ ਬਣਾ ਕੇ ਕੈਨੇਡਾ ਦੀ ਪ੍ਰਭੂਸੱਤਾ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕੀਤੀ ਹੈ: ਜਸਟਿਨ ਟਰੂਡੋ

ਭਾਰਤ ਨੇ ਕੈਨੇਡਾ ਤੋਂ ਆਪਣੇ ਰਾਜਦੂਤ, ਹੋਰ 'ਟਾਰਗੇਟਿਡ ਡਿਪਲੋਮੈਟਾਂ' ਨੂੰ ਬੁਲਾਉਣ ਦਾ ਕੀਤਾ ਫੈਸਲਾ

ਜੰਮੂ-ਕਸ਼ਮੀਰ 'ਚ ਰਾਸ਼ਟਰਪਤੀ ਸ਼ਾਸਨ ਹਟਾਇਆ, ਉਮਰ ਅਬਦੁੱਲਾ ਸਰਕਾਰ ਦੇ ਗਠਨ ਦਾ ਰਸਤਾ ਸਾਫ਼

ਬਾਬਾ ਸਿੱਦੀਕ ਦੇ ਕਤਲ ਲਈ ਕਾਂਗਰਸ ਨੇ ਗ੍ਰਹਿ ਮੰਤਰੀ ਸ਼ਾਹ ਅਤੇ ਮਹਾ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ

ਸ਼ਿਵਕੁਮਾਰ ਭਾਜਪਾ ਦੇ ਕਾਰਜਕਾਲ ਦੌਰਾਨ ਕੋਵਿਡ ਘੁਟਾਲੇ ਦੀ ਜਾਂਚ ਲਈ ਕੈਬਨਿਟ ਸਬ-ਕਮੇਟੀ ਦੇ ਮੁਖੀ ਹੋਣਗੇ

ਕੌਮੀ ਸਵੈ ਇੱਛਕ ਖ਼ੂਨਦਾਨ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ 'ਚ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਿਤ

ਭਾਰਤ ਦੇ ਉੱਘੇ ਉਦਯੋਗਪਤੀ ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਦਾ ਦਿਹਾਂਤ