Wednesday, December 04, 2024
ਤਾਜਾ ਖਬਰਾਂ
ਨਗਰ ਨਿਗਮ ਚੋਣਾਂ ਲਈ ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੀਆ ਕੋਝੀਆ ਚਾਲਾਂ ਵਿਰੁੱਧ ਮਿਡ ਡੇ ਮੀਲ ਮੁਲਾਜ਼ਮਾਂ ਵੱਲੋਂ 4 ਦਸੰਬਰ  ਤੋਂ ਸਿੱਖਿਆ ਵਿਭਾਗ ਦਾ ਕੰਮ ਠੱਪ ਦਾ ਐਲਾਨਟੈੱਟ ਦੀ ਪ੍ਰੀਖਿਆ ਸਰਕਾਰ ਦੀ ਕਮਾਈ ਦੇ ਢੰਗ, ਬੇਰੁਜ਼ਗਾਰ ਕੀਤੇ ਨੰਗ਼ !ਡੀਟੀਐੱਫ ਵੱਲੋਂ 5994 ਅਤੇ 2364 ਈ.ਟੀ.ਟੀ. ਭਰਤੀ ਅਧੀਨ ਨਿਯੁਕਤੀਆਂ ਦੀ ਮੰਗ ਕਰ ਰਹੇ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ 'ਤੇ ਅੰਨੇਵਾਹ ਲਾਠੀਚਾਰਜ- ਦਰਜਨ ਤੋਂ ਵੱਧ ਬੇਰੁਜ਼ਗਾਰ ਅਧਿਆਪਕ ਜਖਮੀ, ਹਸਪਤਾਲ ਭਰਤੀਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

National

ਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

PUNJAB NEWS EXPRESS | December 03, 2024 06:06 PM
- ਭਾਰਤੀ ਚੋਣ ਕਮਿਸ਼ਨ ਨੇ ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਤੋਂ ਐਂਟਰੀਆਂ ਮੰਗੀਆਂ: ਸਿਬਿਨ ਸੀ
- 10 ਦਸੰਬਰ ਤੱਕ ਭੇਜੀਆਂ ਜਾ ਸਕਦੀਆਂ ਹਨ ਐਂਟਰੀਆਂ
ਚੰਡੀਗੜ੍ਹ: 
ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ।

ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਵੋਟਰਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੁਰਸਕਾਰ, ਇੱਕ ਪ੍ਰਸ਼ੰਸਾ ਪੱਤਰ ਅਤੇ ਮੋਮੈਂਟੋ ਦੇ ਰੂਪ ਵਿੱਚ ਹੋਣਗੇ, ਜੋ ਕਿ ਰਾਸ਼ਟਰੀ ਵੋਟਰ ਦਿਵਸ, 25 ਜਨਵਰੀ, 2025 ਨੂੰ ਦਿੱਤੇ ਜਾਣਗੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਹ ਪੁਰਸਕਾਰ ਚਾਰ ਸ਼੍ਰੇਣੀਆਂ, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਨੂੰ ਦਿੱਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪੁਰਸਕਾਰਾਂ ਦਾ ਮੁਲਾਂਕਣ ਵੋਟਰ ਜਾਗਰੂਕਤਾ ਮੁਹਿੰਮਾਂ ਦੀ ਕੁਆਲਿਟੀ, ਪੇਸ਼ ਕੀਤੀ ਗਈ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਮੁਹਿੰਮ ਵੱਲੋਂ ਕਵਰ ਕੀਤੇ ਦਾਇਰੇ ’ਤੇ ਅਧਾਰਤ ਹੋਵੇਗਾ।

 ਭਾਰਤੀ ਚੋਣ ਕਮਿਸ਼ਨ ਦੇ ਪੱਤਰ ਅਨੁਸਾਰ, ‘‘ਅਸੀਂ ਅਜਿਹੀਆਂ ਮੁਹਿੰਮਾਂ ਦੀ ਤਲਾਸ਼ ਕਰ ਰਹੇ ਹਾਂ ਜੋ ਨਿਰਪੱਖ ਚੋਣਾਂ ਦੀ ਮਹੱਤਤਾ ਨੂੰ ਪ੍ਰਭਾਵੀ ਢੰਗ ਨਾਲ ਉਜਾਗਰ ਕਰਨ, ਆਈ.ਟੀ. ਨਵੀਨਤਾਵਾਂ ਦੀ  ਸੁਚੱਜੀ ਵਰਤੋਂ ਅਤੇ ਗੁਮਰਾਹਕੁੰਨ ਜਾਣਕਾਰੀ ਨਾਲ ਨਜਿੱਠਣ ਦੇ ਨਾਲ-ਨਾਲ ਜਨਤਕ ਜਾਗਰੂਕਤਾ ’ਤੇ ਸਾਕਾਰਾਤਮਕ ਪ੍ਰਭਾਵ ਪਾਉਂਦੀਆਂ ਹੋਣ।

ਇੱਕ ਬੁਲਾਰੇ ਵੱਲੋਂ ਹਰੇਕ ਸ਼੍ਰੇਣੀ ਲਈ ਮੁੱਖ ਸ਼ਰਤਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ:

* ਪ੍ਰਿੰਟ ਮੀਡੀਆ: ਐਂਟਰੀਆਂ ਭੇਜਣ ਸਮੇਂ ਕੀਤੇ ਗਏ ਕੰਮ ਦਾ ਪੂਰਾ ਵੇਰਵਾ, ਪ੍ਰਕਾਸ਼ਿਤ ਲੇਖਾਂ ਦੀ ਗਿਣਤੀ, ਕੁੱਲ ਪ੍ਰਿੰਟ ਏਰੀਆ ਅਤੇ ਜਨਤਕ ਭਾਗੀਦਾਰੀ ਸਬੰਧੀ ਗਤੀਵਿਧੀਆਂ ਸ਼ਾਮਲ ਹੋਣੀਆਂ ਚਾਹੀਦੀਆਂ ਹਨ। ਸੰਬੰਧਿਤ ਲੇਖਾਂ ਦੀ ਇੱਕ ਸਾਫਟ ਕਾਪੀ, ਵੈੱਬ ਲਿੰਕ ਜਾਂ ਹਾਰਡ ਕਾਪੀ ਵੀ ਪ੍ਰਦਾਨ ਕੀਤੀ ਜਾਵੇ।’

* ਟੈਲੀਵਿਜ਼ਨ ਅਤੇ ਰੇਡੀਓ: ‘ਐਂਟਰੀਆਂ ਵਿੱਚ ਸੀ.ਡੀ., ਡੀ.ਵੀ.ਡੀ., ਜਾਂ ਪੈਨ ਡਰਾਈਵ ਰਾਹੀ ਡੇਟਾ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ, ਜਿਸ ਵਿੱਚ ਮਿਆਦ ਸਬੰਧੀ, ਲਗਾਤਾਰਤਾ ਅਤੇ ਕੁੱਲ ਪ੍ਰਸਾਰਣ ਸਮੇਂ ਦੇ ਵੇਰਵੇ ਸ਼ਾਮਲ ਹੋਣ। ਸਿੱਧੀ ਜਨਤਕ ਸ਼ਮੂਲੀਅਤ ਜਿਹੀਆਂ ਹੋਰ ਗਤੀਵਿਧੀਆਂ ਵੀ ਨੂੰ ਵੀ ਉਜਾਗਰ ਕੀਤਾ ਜਾਵੇ।

* ਔਨਲਾਈਨ/ਸੋਸ਼ਲ ਮੀਡੀਆ: ਸੰਬੰਧਤ ਲਿੰਕਾਂ ਜਾਂ ਪੀ.ਡੀ.ਐਫ਼ਜ਼. ਦੇ ਨਾਲ ਪੋਸਟਾਂ, ਬਲੌਗ, ਟਵੀਟਸ ਜਾਂ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ । ਮੁਹਿੰਮ ਦੇ ਪ੍ਰਭਾਵ ਦੇ ਨਾਲ-ਨਾਲ  ਵਾਧੂ ਗਤੀਵਿਧੀਆਂ ਦਾ ਵਿਸਤ੍ਰਿਤ ਵੇਰਵਾ ਵੀ ਦਿੱਤਾ ਜਾਵੇ ।

ਸਾਰੀਆਂ ਐਂਟਰੀਆਂ 2024 ਦੌਰਾਨ ਪ੍ਰਕਾਸ਼ਿਤ, ਪ੍ਰਸਾਰਣ ਜਾਂ ਪੋਸਟ ਕੀਤੀਆਂ ਹੋਣੀਆਂ ਚਾਹੀਦੀਆਂ ਹਨ। ਅੰਗਰੇਜ਼ੀ ਜਾਂ ਹਿੰਦੀ ਤੋਂ ਇਲਾਵਾ ਹੋਰ ਭਾਸ਼ਾਵਾਂ ਵਿੱਚ ਐਂਟਰੀਆਂ ਦੇ ਨਾਲ ਅੰਗਰੇਜ਼ੀ ਅਨੁਵਾਦ ਸ਼ਾਮਲ ਹੋਣਾ ਚਾਹੀਦਾ ਹੈ। ਐਂਟਰੀਆਂ ਵਿੱਚ ਮੀਡੀਆ ਹਾਊਸ ਦਾ ਨਾਮ, ਪਤਾ ਅਤੇ ਸੰਪਰਕ ਵੇਰਵੇ ਸ਼ਾਮਲ ਹੋਣੇ ਚਾਹੀਦੇ ਹਨ ਜੋ 10 ਦਸੰਬਰ, 2024 ਤੱਕ ਰਾਜੇਸ਼ ਕੁਮਾਰ ਸਿੰਘ, ਅੰਡਰ ਸੈਕਟਰੀ (ਸੰਚਾਰ)
ਭਾਰਤੀ ਚੋਣ ਕਮਿਸ਼ਨ ਨਿਰਵਾਚਨ ਸਦਨ, ਅਸ਼ੋਕਾ ਰੋਡ, ਨਵੀਂ ਦਿੱਲੀ- 110001 ਦੇ ਪਤੇ ’ਤੇ  ਜਮ੍ਹਾਂ ਕਰਵਾਏ  ਜਾ ਸਕਦੇ ਹਨ।
ਈਮੇਲ ਹੈ  media-division@eci.gov.in.

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣ ਜਾਗਰੂਕਤਾ ਪੈਦਾ ਕਰਨ ਦੇ ਲਗਾਤਾਰ ਯਤਨਾਂ ਲਈ ਮੀਡੀਆ ਹਾਊਸਾਂ ਦਾ ਧੰਨਵਾਦ ਕੀਤਾ ਹੈ ਅਤੇ ਭਵਿੱਖ ਵਿੱਚ ਚੋਣਾਂ ਦੌਰਾਨ ਆਪਣਾ ਯੋਗਦਾਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  ਸੰਸਦ ਮੈਂਬਰਾਂ ਨਾਲ ਫਿਲਮ 'ਦਿ ਸਾਬਰਮਤੀ ਰਿਪੋਰਟ' ਦੇਖੀ, ਨਿਰਮਾਤਾਵਾਂ ਨੂੰ ਦਿੱਤਾ ਥੰਬਸ ਅੱਪ

ਸਾਂਸਦ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਬੰਗਲਾਦੇਸ਼ 'ਚ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰ ਦਾ ਮੁੱਦਾ ਉਠਾਇਆ, ਕਿਹਾ- ਹਮਲਿਆਂ ਦੇ ਖਿਲਾਫ ਸਾਰੀਆਂ ਪਾਰਟੀਆਂ ਕਰਨ ਨਿੰਦਾ

ਸੁਪਰੀਮ ਕੋਰਟ ਵੱਲੋਂ ਪੇਪਰ ਬੈਲਟ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੀ ਮੰਗ ਸਬੰਧੀ ਦਾਇਰ ਜਨਹਿਤ ਪਟੀਸ਼ਨ ਖਾਰਜ

ਨੈਸ਼ਨਲ ਸਕੂਲ ਗੇਮਜ਼: ਅੰਡਰ-19 ਬਾਸਕਟਬਾਲ ਨਾਕ-ਆਊਟ ਮੁਕਾਬਲਾ ਖੇਡ ਕੇ ਕੁਆਰਟਰ ਫਾਈਨਲਜ਼ ਵਿੱਚ ਲੜਕਿਆਂ ਦੀ ਟੀਮ ਪਹੁੰਚੀ

ਪ੍ਰਧਾਨ ਮੰਤਰੀ ਮੋਦੀ ਨੇ ਬਿਡੇਨ ਨਾਲ ਚਾਰ ਸਾਲਾਂ ਦੇ ਸਹਿਯੋਗ ਨੂੰ ਪੂਰਾ ਕਰਦੇ ਹੋਏ ਵਿਦਾਇਗੀ ਮੁਲਾਕਾਤ ਕੀਤੀ

ਮੰਡੀਆ 'ਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਮਜ਼ਦੂਰਾਂ ਦੀ ਵੱਡੇ ਪੱਧਰ ਤੇ ਹੋ ਰਹੀ ਹੈ ਖੱਜਲ ਖੁਆਰੀ ਤੇ ਆਰਥਿਕ ਸੋਸ਼ਣ 

ਹਜ਼ਾਰਾਂ ਦੀ ਗਿਣਤੀ 'ਚ ਭਾਰਤੀ ਵਿਦਿਆਰਥੀਆਂ ਨੇ ਕੈਨੇਡਾ 'ਚ ਸ਼ਰਣ ਲਈ ਅਪਲਾਈ ਕੀਤਾ, ਕੈਨੇਡਾ ਸਰਕਾਰ ਦੀ ਚਿੰਤਾ ਵਧੀ 

ਯੂਪੀ ਦੇ ਝਾਂਸੀ ਦੇ ਹਸਪਤਾਲ ਵਿੱਚ ਅੱਗ ਲੱਗਣ ਕਾਰਨ 10 ਬੱਚਿਆਂ ਦੀ ਮੌਤ ਹੋ ਗਈ

ਹਵਾ ਪ੍ਰਦੂਸ਼ਣ ਦੇ ਵਧਣ ਕਾਰਨ ਪ੍ਰਾਇਮਰੀ ਸਕੂਲ ਔਨਲਾਈਨ ਕਲਾਸਾਂ ਵਿੱਚ ਤਬਦੀਲ ਹੋਣਗੇ: ਦਿੱਲੀ ਦੇ ਮੁੱਖ ਮੰਤਰੀ

ਅੱਜ ਤੋਂ GRAP-III ਲਾਗੂ ਹੋਣ ਕਾਰਨ ਦਿੱਲੀ ਵਿੱਚ ਟਰੱਕ ਡਰਾਈਵਰਾਂ ਨੂੰ ਰੋਜ਼ੀ-ਰੋਟੀ 'ਤੇ ਅਸਰ ਪੈਣ ਦਾ ਡਰ ਹੈ