Saturday, March 15, 2025
ਤਾਜਾ ਖਬਰਾਂ
ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ  ਸਿੰਘ ਸੌਂਦਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਲੋਕਾਂ ਨੂੰ ਹੋਲਾ ਮੁਹੱਲਾ ਦੇ ਤਿਉਹਾਰ ਦੀ ਨਿੱਘੀ ਵਧਾਈ ਦਿੱਤੀਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾਪੰਜਾਬ ਪੁਲਿਸ ਨੇ ਅਗਵਾ ਬੱਚੇ ਨੂੰ ਕੁਝ ਘੰਟਿਆਂ ਵਿੱਚ ਛੁਡਵਾਇਆ, ਅਗਵਾਕਾਰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ, ਦੋ ਗ੍ਰਿਫ਼ਤਾਰਸੁਨੰਦਾ ਸ਼ਰਮਾ ਤੋਂ ਬਾਅਦ, ਪੰਜਾਬੀ ਗਾਇਕ ਕਾਕਾ ਨੇ ਪਿੰਕੀ ਧਾਲੀਵਾਲ ਅਤੇ ਸਕਾਈ ਡਿਜੀਟਲ ਇੰਡੀਆ ਕੰਪਨੀ 'ਤੇ ਧੋਖਾਧੜੀ ਦੇ ਗੰਭੀਰ ਦੋਸ਼ ਲਗਾਏ

National

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਦਲਜੀਤ ਕੌਰ  | March 14, 2025 10:20 PM
ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ 
ਪੂਰੇ ਪੰਜਾਬ ਦੇ ਹਸਪਤਾਲਾਂ ਵਿੱਚ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ‘ਤੇ ਲਗਾਈ ਰੋਕ 
 
ਸੰਗਰੂਰ:  ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ। 
 
ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸਦੇ ਨਮੂਨੇ ਲੈ ਕੇ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਅਗਲੇ ਦੋ ਤਿੰਨ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਮੂਨੇ ਅਯੋਗ ਪਾਏ ਗਏ ਤਾਂ ਸਬੰਧ ਸਪਲਾਇਰ/ਫਰਮ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 
 
ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿੱਚ ਹਰੇਕ ਤਰ੍ਹਾਂ ਦੀਆਂ ਸਰਵੋਤਮ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ।
 
ਇਸ ਮੌਕੇ ਉਨ੍ਹਾਂ ਨਾਲ ਏਡੀਸੀ ਵਿਕਾਸ ਹੀਰਾ, ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ

ਦਿੱਲੀ ਚੋਣਾਂ: ਚੋਣ ਕਮਿਸ਼ਨ ਦੇ ਰੁਝਾਨਾਂ ਵਿੱਚ ਭਾਜਪਾ ਅੱਧੇ ਅੰਕੜੇ ਨੂੰ ਪਾਰ ਕਰਦੇ ਹੋਏ ਦਿਖਾਈ ਦੇ ਰਹੀ ਹੈ, 'ਆਪ' 20 ਸੀਟਾਂ 'ਤੇ ਅੱਗੇ ਹੈ

 ਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਕੀਤੇ ਪੁਲਿਸ ਕੇਸ ਵਾਪਸ ਲਵੋ: ਨਰਾਇਣ ਦੱਤ 

ਐੱਸਕੇਐੱਮ ਵੱਲੋਂ ਸਾਰੇ ਰਾਜਾਂ ਵਿੱਚ ਕਿਸਾਨ ਮਹਾਪੰਚਾਇਤਾਂ ਕਰਨ ਦਾ ਐਲਾਨ 

ਪੰਜਾਬ ਅੰਦਰ ਲੜਕੀਆਂ ਦੇ ਦਰ ਅਨੁਪਾਤ ਘੱਟ ਹੋਣਾ ਗਹਿਰੀ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ