Wednesday, January 15, 2025

Diaspora

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ           

PUNJAB NEWS EXPRESS | June 16, 2024 07:33 PM

ਲੰਡਨ: ਸ੍ਰੌਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ ਕਰਨੈਲ ਸਿੰਘ  ਪੀਰਮੁਹੰਮਦ ਨੂੰ ਲੰਡਨ ਵਿਖੇ ਸਿੱਖ ਆਗੂ ਸ੍ਰ ਗੁਰਮੇਲ ਸਿੰਘ ਮੱਲੀ  , ਸ੍ ਹਰਜੀਤ ਸਿੰਘ ਸਰਪੰਚ ,   ਸ੍ ਗੁਰਬਚਨ ਸਿੰਘ ਅਟਵਾਲ , ਸ੍ ਬਲਵਿੰਦਰ ਸਿੰਘ ਪੱਟੀ , ਨੇ  ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਇੰਗਲੈਂਡ ਵਿਖੇ ਸਿਰਪਾਓ ਦੀ ਬਖਸਿਸ਼ ਨਾਲ ਉਹਨਾਂ ਦੀਆ ਖਾਲਸਾ ਪੰਥ ਪ੍ਰਤੀ ਚੰਗੀਆ ਸੇਵਾਵਾ ਸਦਕਾ ਵਿਸੇਸ਼ ਸਨਮਾਨ ਦੇਕੇ ਨਿਵਾਜਿਆ ਗਿਆ 

ਇਸ ਮੌਕੇ ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਉਹਨਾਂ ਦਾ ਜੀਵਨ ਸਿੱਖ ਕੌਮ ਅਤੇ ਪੰਜਾਬ ਨੂੰ ਸਮਰਪਿਤ ਹੈ ਤੇ ਆਖਰੀ ਸਾਹਾ ਤੱਕ ਉਹ ਕੌਮ ਦੀ ਅਵਾਜ ਬਣਕੇ ਆਪਣਾ ਯੋਗਦਾਨ ਸਿੱਖ ਕੌਮ ਦੀ ਚੜਦੀ ਕਲਾ ਲਈ ਪਾਉਂਦੇ ਰਹਿਣਗੇ । ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ੍ਰੌਮਣੀ ਅਕਾਲੀ ਦਲ ਪ੍ਰਤੀ ਵਿਦੇਸ਼ ਵੱਸਦੇ ਸਿੱਖਾ ਅਤੇ ਪੰਜਾਬੀਆ ਦਾ ਨਜਰੀਆ ਬਦਲਣ ਲਈ ਬਹੁਤ ਕੁੱਝ ਚੰਗਾ ਕਰਨ ਦੀ ਬੇਹੱਦ ਲੋੜ ਹੈ ਹਰ ਕੋਈ ਚਾਹੁੰਦਾ ਹੈ ਕਿ ਸਾਡੀ ਖੇਤਰੀ ਪਾਰਟੀ  ਸ੍ਰੌਮਣੀ ਅਕਾਲੀ ਦਲ  ਹਰ ਪੱਖੋ ਮਜਬੂਰ ਹੋਵੇ । ਸ੍ਰ ਕਰਨੈਲ ਸਿੰਘ ਪੀਰਮੁਹੰਮਦ ਨੇ ਇੰਟਰਨੈਸ਼ਨਲ ਸਟੂਡੈਂਟਸ ਨਾਲ ਵੀ ਮੁਲਾਕਾਤਾ ਕੀਤੀਆ ਉਹਨਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਸਾਡੀ ਨੌਜਵਾਨ ਪੀੜੀ ਨੂੰ ਉਚ ਪੜ੍ਹਾਈ ਪੰਜਾਬ ਵਿੱਚ ਰਹਿਕੇ ਕਰਨੀ ਬੇਹੱਦ ਜਰੂਰੀ ਹੈ ਉਸ ਤੋ ਬਾਅਦ ਹਾਇਰ ਐਜੂਕੇਸ਼ਨ ਲੈਣ ਦੇ ਨਾਲ ਨਾਲ ਹੁਨਰਮੰਦ ਹੋਣਾ ਬੇਹੱਦ ਜਰੂਰੀ ਹੈ । ਸ੍ਰ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਉਹ 18 ਜੂਨ ਨੂੰ ਬਰਮਿੰਘਮ ਵਿਖੇ ਅਕਾਲੀ ਵਰਕਰਾ ਤੇ ਅਹੁੱਦੇਦਾਰਾ ਦੀ ਮੀਟਿੰਗ ਲੈਣਗੇ ਜਿਸ ਵਿੱਚ ਸਾਰਿਆ ਦੇ ਸੁਝਾਅ ਲੈਣਗੇ ।

Have something to say? Post your comment

google.com, pub-6021921192250288, DIRECT, f08c47fec0942fa0

Diaspora

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਆਸਟ੍ਰੇਲੀਆ ਤੋਂ ਆਏ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੀ

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ

ਯੂ.ਕੇ., ਅਮਰੀਕਾ, ਕੈਨੇਡਾ ਤੋਂ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਮੁਫਤ ਵੀਜ਼ੇ ਦਾ ਸੁਆਗਤ , ਵਾਹਗਾ ਰਾਹੀਂ ਵਪਾਰ ਕਰਨ ਦੀ ਵੀ ਮੰਗ -ਸਤਨਾਮ ਸਿੰਘ ਚਾਹਲ

ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਲਈ ਚੁਣੌਤੀਆਂ ਅਤੇ ਸੰਘਰਸ਼ ਦਾ ਰਾਹ' ਵਿਸ਼ੇ ‘ਤੇ  ਸੈਮੀਨਾਰ ਕਰਵਾਉਣ ਦਾ ਫੈਸਲਾ 

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਵਧਾਈ ਦਿੱਤੀ