Monday, March 31, 2025
ਤਾਜਾ ਖਬਰਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤਭਾਰਤ ਸਰਕਾਰ" ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਉੱਧਮ ਸਿੰਘ ਨੂੰ ਕੌਮੀ ਸ਼ਹੀਦ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜੇ : ਪ੍ਰੋ. ਬਡੂੰਗਰ ਐੱਸਕੇਐੱਮ ਵੱਲੋਂ ਪੰਜਾਬ 'ਚ ਪੁਲਿਸ ਜ਼ਬਰ ਦੇ ਖਿਲਾਫ 28 ਮਾਰਚ ਨੂੰ ਭਾਰਤ ਭਰ ਦੇ ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾਸ਼ਹੀਦਾਂ ਦੇ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਕੁੱਟੇ , ਮੁੱਖ ਮੰਤਰੀ ਦਾ ਫੂਕਿਆ ਪੁਤਲਾ  

Punjab

ਨਾਗਰਿਕ ਸੇਵਾਵਾਂ ਨੂੰ ਹੁਣ ਆਨਲਾਈਨ ਤਸਦੀਕ ਕਰ ਸਕਣਗੇ ਸਰਪੰਚ, ਨੰਬਰਦਾਰ ਤੇ ਕੌਂਸਲਰ  : ਏ.ਡੀ.ਸੀ.

PUNJAB NEWS EXPRESS | March 05, 2025 09:14 PM
 
 -ਕਿਹਾ, ਡੋਰ ਸਟੇਪ ਡਲਿਵਰੀ ਸਕੀਮ ਤਹਿਤ ਨਾਗਰਿਕ 1076 ’ਤੇ ਫ਼ੋਨ ਕਰ ਕੇ ਘਰ ਬੈਠਿਆਂ ਹੀ ਲਗਭਗ 400 ਦੇ ਕਰੀਬ ਸੇਵਾਵਾਂ ਦਾ ਲੈ ਸਕਦੇ ਨੇ ਲਾਭ 
ਪਟਿਆਲਾ:  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸੇਵਾ ਕੇਂਦਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਨੂੰ ਹੋਰ ਆਸਾਨ ਬਣਾਉਂਦਿਆਂ ਡਿਜੀਟਲ ਪੰਜਾਬ ਦੀ ਲਗਾਤਾਰਤਾ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ, ਸਮੁੱਚੀਆਂ ਨਾਗਰਿਕ ਸੇਵਾਵਾਂ ਲਈ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਵੱਲੋਂ ਕੀਤੀ ਜਾਣ ਵਾਲੀ ਭੌਤਿਕ ਤਸਦੀਕ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਹੁਣ ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਪਣੇ ਪਿੰਡ/ਵਾਰਡ ਵਿੱਚ ਰਹਿ ਰਹੇ ਵਿਅਕਤੀ ਦੀ ਅਰਜ਼ੀ ਦੀ ਤਸਦੀਕ ਈ-ਸੇਵਾ ਪੋਰਟਲ/ਵੱਟਸਐਪ ਚੈਟ-ਬੋਟ ਨੰ: 9855501076 ਰਾਹੀਂ ਆਨਲਾਈਨ ਕਰਨ ਸਕਣਗੇ। ਜਿਸ ਨਾਲ ਜਿੱਥੇ ਸਰਪੰਚ, ਨੰਬਰਦਾਰ ਜਾਂ ਕੌਂਸਲਰ ਦਾ ਸਮਾਂ ਬਚੇਗਾ ਉੱਥੇ ਹੀ ਨਾਗਰਿਕਾਂ ਨੂੰ ਕਿਸੇ ਵੀ ਤਰਾਂ ਦੀ ਭੌਤਿਕ ਤਸਦੀਕ ਲਈ ਕੀਤੇ ਵੀ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਲੋੜੀਂਦੀ ਤਸਦੀਕ ਆਨਲਾਈਨ ਹੋਣ ਉਪਰੰਤ ਘਰ ਬੈਠੇ ਹੀ ਸਰਟੀਫਿਕੇਟ ਮਿਲ ਸਕੇਗਾ।

ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ.ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ, ਪਟਿਆਲਾ ਦਫ਼ਤਰ ਦੀ ਆਈ.ਟੀ. ਸ਼ਾਖਾ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਨੂੰ ਲੋੜੀਂਦੀ ਟਰੇਨਿੰਗ ਵੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਡੋਰ ਸਟੇਪ ਡਲਿਵਰੀ ਸਕੀਮ ਤਹਿਤ ਨਾਗਰਿਕ 1076 ’ਤੇ ਫੋਨ ਕਰ ਕੇ ਘਰ ਬੈਠਿਆਂ ਹੀ ਲਗਭਗ 400 ਦੇ ਕਰੀਬ ਸਰਵਿਸਿਜ਼ ਦਾ ਲਾਭ ਲੈ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤ

ਭਾਰਤ ਸਰਕਾਰ" ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਉੱਧਮ ਸਿੰਘ ਨੂੰ ਕੌਮੀ ਸ਼ਹੀਦ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜੇ : ਪ੍ਰੋ. ਬਡੂੰਗਰ 

ਐੱਸਕੇਐੱਮ ਵੱਲੋਂ ਪੰਜਾਬ 'ਚ ਪੁਲਿਸ ਜ਼ਬਰ ਦੇ ਖਿਲਾਫ 28 ਮਾਰਚ ਨੂੰ ਭਾਰਤ ਭਰ ਦੇ ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ

ਸ਼ਹੀਦਾਂ ਦੇ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਕੁੱਟੇ , ਮੁੱਖ ਮੰਤਰੀ ਦਾ ਫੂਕਿਆ ਪੁਤਲਾ  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਸ਼ਰਮ ਦੀ ਗੱਲ ਹੈ, ਰਾਜਨਾਥ ਸਿੰਘ ਵੱਲੋਂ ਨੋਟਿਸ ਲੈਣ ਤੋਂ ਬਾਅਦ ਪਟਿਆਲਾ ਦੇ ਪੁਲਿਸ ਮੁਲਾਜ਼ਮਾਂ ਵਿਰੁੱਧ ਐਫਆਈਆਰ ਦਰਜ

ਡਿਜੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਸਰਕਾਰ ਦਾ ਨਵਾਂ ਪ੍ਰੈਸ ਲੌਂਜ ਖੋਲ੍ਹਣ ਲਈ ਧੰਨਵਾਦ ਕਰਦੀ ਹੈ

ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

ਪੰਜਾਬ ਮਹਿਲਾ ਕਾਂਗਰਸ ਨੇ 'ਆਪ' ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਨਾ ਦੇਣ ਵਿਰੁੱਧ ਪ੍ਰਦਰਸ਼ਨ ਕੀਤਾ