ਹਥਨ (ਮਾਲੇਰਕੋਟਲਾ): ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਮਾਲੇਰਕੋਟਲਾ ਹਲਕੇ ਦੇ ਪਿੰਡਾਂ ਵਿੱਚ ਸੰਬੋਧਨ ਕਰਦਿਆਂ ਸੂਬਾ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਨਾਲ ਕੈਬਨਿਟ ਮੰਤਰੀ ਵਜੋਂ ਖੁਦ ਕੀਤੇ ਕੰਮਾਂ ਬਦਲੇ ਵੋਟਾਂ ਮੰਗੀਆਂ।ਹਲਕਾ ਵਿਧਾਇਕ ਜਮੀਲ ਉਰ ਰਹਿਮਾਨ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ।
ਮੀਤ ਹੇਅਰ ਨੇ ਸੂਬਾ ਸਰਕਾਰ ਵੱਲੋਂ ਬਿਜਲੀ, ਸਿਹਤ, ਸਿੱਖਿਆ, ਕਿਸਾਨੀ ਆਦਿ ਖੇਤਰਾਂ ਵਿੱਚ ਸੂਬਾ ਸਰਕਾਰ ਵੱਲੋਂ ਕੀਤੇ ਕੰਮ ਗਿਣਵਾਉਂਦਿਆਂ ਬਤੌਰ ਕੈਬਨਿਟ ਮੰਤਰੀ ਕੀਤੇ ਕੰਮ ਵੀ ਗਿਣਵਾਏ। ਉਨ੍ਹਾਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਨ ਤੋਂ ਰੋਕਿਆ। ਐਸ.ਵਾਈ.ਐਲ. ਉੱਤੇ ਪੰਜਾਬ ਦੇ ਹੱਕ ਉੱਤੇ ਡਟ ਕੇ ਪਹਿਰਾ ਦਿੱਤਾ, ਵਿਧਾਨ ਸਭਾ ਚ ਮਤਾ ਪਾਸ ਕਰਵਾਇਆ। ਟੇਲਾਂ ਉਤੇ ਪਾਣੀ ਪਹੁੰਚਾਇਆ, ਬੰਦ ਪਏ ਨਹਿਰੀ ਖਾਲ ਚਲਵਾਏ। ਤਜਵੀਜ਼ਤ ਨਵੀ ਮਾਲਵਾ ਨਹਿਰ ਦੀ ਯੋਜਨਾ ਬਣਾਈ। ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਵਜੋਂ ਪ੍ਰਾਈਵੇਟ ਮਾਲਜ਼ ਤੇ ਸ਼ੋਅ ਰੂਮਜ਼ ਦੇ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਲਿਖਣੀ ਸ਼ੁਰੂ ਕਰਵਾਈ। ਕਾਲਜ ਅਧਿਆਪਕਾਂ ਲਈ ਸੱਤਵਾਂ ਪੇਅ ਕਮਿਸ਼ਨ ਲਾਗੂ ਕੀਤਾ ਅਤੇ ਗੈਸਟ ਫੈਕਲਟੀ ਕਾਲਜ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ।
ਮੀਤ ਹੇਅਰ ਨੇ ਕਿਹਾ ਕਿ ਖੇਡ ਮੰਤਰੀ ਵਜੋਂ ਖੇਡ ਤੇ ਖਿਡਾਰੀ ਪੱਖੀ ਖੇਡ ਨੀਤੀ ਬਣਾਈ। 25 ਹਜ਼ਾਰ ਖਿਡਾਰੀ 75 ਕਰੋੜ ਇਨਾਮ ਰਾਸ਼ੀ ਨਾਲ ਸਨਮਾਨੇ। ਏਸ਼ੀਅਨ ਗੇਮਜ਼ ਦੀ ਤਿਆਰੀ ਲਈ ਪਹਿਲੀ ਵਾਰ ਇਨਾਮ ਰਾਸ਼ੀ ਦਿੱਤੀ ਅਤੇ ਸਾਡੇ ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜੇ।1000 ਖੇਡ ਨਰਸਰੀਆਂ ਦੀ ਸਥਾਪਨਾ ਸ਼ੁਰੂ ਹੋਈ। 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ। ‘ਬਲਬੀਰ ਸਿੰਘ ਸੀਨੀਅਰ ਐਵਾਰਡ’ ਤੇ ‘ਮਿਲਖਾ ਸਿੰਘ ਐਵਾਰਡ’ ਸਥਾਪਤ ਕੀਤੇ ਅਤੇ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਸ਼ੁਰੂ ਕਰਵਾਈ। ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਹੋਈ। ਕੋਚਾਂ ਦੀਆਂ ਤਨਖਾਹਾਂ ਵਿੱਚ ਦੋ ਗੁਣਾਂ ਤੋਂ ਢਾਈ ਗੁਣਾਂ ਤੱਕ ਵਾਧਾ ਕੀਤਾ। ਯੁਵਕ ਸੇਵਾਵਾਂ ਵਿਭਾਗ ਵੱਲੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਕਰਵਾਇਆ।
ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਸੇਵਾਵਾਂ ਡੋਰ ਟੂ ਡੋਰ ਸ਼ੁਰੂ ਕਰਬਾਈਆ। ਸਰਟੀਫਿਕੇਟ ਡਿਜੀਟਲ ਦਸਤਖਤ ਨਾਲ ਸ਼ੁਰੂ ਕਰਵਾਏ। ਸਮਾਂ ਬੱਧ ਨਾਗਰਿਕ ਸੇਵਾਵਾਂ ਯਕੀਨੀ ਬਣਾਈਆਂ।