Tuesday, October 22, 2024

Punjab

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ 

PUNJAB NEWS EXPRESS | October 20, 2024 08:12 PM

 ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ ਤੋਂ ਈਸ਼ਾਨ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਹੋਣਗੇ ਆਪ ਦੇ ਉਮੀਦਵਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਪਾਰਟੀ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਬਾਦਲ ਦੇ ਕਰੀਬੀ ਰਹਿ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।  ਬਰਨਾਲਾ ਤੋਂ ਪਾਰਟੀ ਨੇ ਆਪਣੇ ਪੁਰਾਣੇ ਵਰਕਰ ਹਰਿੰਦਰ ਸਿੰਘ ਧਾਲੀਵਾਲ (35 ਸਾਲ) ਦੇ ਨਾਂ ਦਾ ਐਲਾਨ ਕੀਤਾ ਹੈ।  ਬਰਨਾਲਾ ਵਿਧਾਨ ਸਭਾ ਸੀਟ 'ਆਪ' ਸਰਕਾਰ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈ ਸੀ।  ਹਰਿੰਦਰ ਧਾਲੀਵਾਲ ਨੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਬਨੂੜ ਤੋਂ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਹੈ।  ਉਹ 2012 ਤੋਂ ਆਮ ਆਦਮੀ ਪਾਰਟੀ ਲਈ ਕੰਮ ਕਰ ਰਹੇ ਹਨ।

'ਆਪ' ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਬੇਟੇ ਈਸ਼ਾਨ ਚੱਬੇਵਾਲ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਸੀਟ ਵੀ ਡਾ. ਰਾਜਕੁਮਾਰ ਚੱਬੇਵਾਲ ਦੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈ ਸੀ।  ਈਸ਼ਾਨ ਚੱਬੇਵਾਲ ਪੇਸ਼ੇ ਤੋਂ ਡਾਕਟਰ ਹਨ। ਉਨ੍ਹਾਂ ਨੇ ਦਯਾਨੰਦ ਮੈਡੀਕਲ ਕਾਲਜ, ਲੁਧਿਆਣਾ ਤੋਂ ਐਮਬੀਬੀਐਸ ਅਤੇ ਐਮਡੀ ਦੀ ਪੜ੍ਹਾਈ ਕੀਤੀ ਹੈ।

 ਪਾਰਟੀ ਨੇ ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਵਿਧਾਨ ਸਭਾ ਤੋਂ ਆਪਣਾ ਉਮੀਦਵਾਰ ਐਲਾਨੀਆ ਹੈ।  ਰੰਧਾਵਾ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਹੋਣ ਤੋਂ ਇਲਾਵਾ ਉਦਯੋਗ ਬੋਰਡ ਦੇ ਸੀਨੀਅਰ ਡਿਪਟੀ ਚੇਅਰਮੈਨ ਵੀ ਹਨ।  ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਪਾਰਟੀ ਦੇ ਉਮੀਦਵਾਰ ਵੀ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ 51 ਥਾਂਵਾਂ 'ਤੇ ਪੱਕੇ ਮੋਰਚੇ ਪੰਜਵੇਂ ਦਿਨ ਵੀ ਜਾਰੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਮੋਟਰਸਾਈਕਲ ਸਵਾਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਮੌਕੇ 'ਤੇ ਹੀ ਮੌਤ ਹੋ ਗਈ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਬੁਲਾਈ 

ਝੋਨੇ ਦੀ ਖ੍ਰੀਦ ਨਿਰਵਿਘਨ ਚਾਲੂ ਕਰਾਉਣ ਲਈ ਭਾਕਿਯੂ ਉਗਰਾਹਾਂ ਨੇ ਲਗਾਤਾਰ ਤੀਜੇ ਦਿਨ ਵੀ ਟੌਲ ਪਲਾਜ਼ਾ ਰੱਖਿਆ ਟੋਲ ਮੁਕਤ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ