Tuesday, December 24, 2024
ਤਾਜਾ ਖਬਰਾਂ
ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਅਪੀਲਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ 

Punjab

ਕੇਂਦਰ ਸਰਕਾਰ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੇਵੇ: ਮਨਜੀਤ ਧਨੇਰ

ਦਲਜੀਤ ਕੌਰ | October 18, 2024 06:06 PM

ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ: ਹਰਨੇਕ ਮਹਿਮਾ
ਬਰਨਾਲਾ:  ਕੇਂਦਰ ਸਰਕਾਰ ਵੱਲੋਂ ਸਾਲ 2025-26 ਲਈ ਹਾੜੀ ਦੀਆਂ ਫਸਲਾਂ ਦੇ ਘੱਟੋ ਘੱਟ ਭਾਅ ਵਿੱਚ ਵਾਧਾ ਕੀਤਾ ਗਿਆ ਹੈ। ਇਸ ਤੇ ਪ੍ਰਤੀਕਰਮ ਦਿੰਦਿਆਂ ਹੋਇਆ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੇਣ ਦੇ ਝੂਠੇ ਦਾਅਵੇ ਕਰਦੀ ਹੈ ਜਦੋਂ ਕਿ ਡਾਕਟਰ ਸਵਾਮੀਨਾਥਨ ਨੇ ਫਸਲਾਂ ਦੇ ਭਾਅ ਤੈਅ ਕਰਨ ਲਈ ਸੀ-2+50% ਦੀ ਸਿਫਾਰਿਸ਼ ਕੀਤੀ ਹੋਈ ਹੈ ਪ੍ਰੰਤੂ ਕੇਂਦਰ ਸਰਕਾਰ ਨੇ ਆਪਣਾ ਹੀ ਫਾਰਮੂਲਾ ਏ-2+ਫੈਮਲੀ ਲੇਬਰ ਬਣਾ ਛੱਡਿਆ ਹੈ।

ਇਸ ਵਿੱਚ ਕਿਸਾਨ ਦੀ ਮਾਲਕੀ ਵਾਲੀ ਜ਼ਮੀਨ ਦਾ ਅਸਲੀ ਠੇਕਾ ਨਹੀਂ ਗਿਣਿਆ ਜਾਂਦਾ। ਇਸ ਤੋਂ ਇਲਾਵਾ ਲਾਗਤ ਅਤੇ ਕੀਮਤ ਕਮਿਸ਼ਨ ਤੇ ਫਸਲਾਂ ਦੇ ਭਾਅ ਮਿਥਣ ਲਈ ਕਈ ਤਰ੍ਹਾਂ ਦੀਆਂ ਨਜਾਇਜ਼ ਸ਼ਰਤਾਂ ਥੋਪ ਦਿੱਤਾ ਜਾਂਦੀਆਂ ਹਨ ਜਿਵੇਂ ਕਿ ਜ਼ਿੰਦਗੀ ਗੁਜਰ ਬਸਰ ਕਰਨ ਦੇ ਖਰਚੇ (Cost of living), ਤਨਖਾਹਾਂ ਤੇ ਪੈਣ ਵਾਲੇ ਅਸਰ, ਘਰੇਲੂ ਅਤੇ ਅੰਤਰਰਾਸ਼ਟਰੀ ਵਪਾਰ, ਸਪਲਾਈ ਅਤੇ ਮੰਗ ਦਾ ਧਿਆਨ ਰੱਖਣਾ ਅਤੇ ਸਭ ਤੋਂ ਵੱਧ ਸੰਸਾਰ ਵਪਾਰ ਸੰਸਥਾ ਅਤੇ ਮੁਕਤ ਵਪਾਰ ਸਮਝੌਤੇ ਨੂੰ ਧਿਆਨ ਵਿੱਚ ਰੱਖਣ ਦੀਆਂ ਸ਼ਰਤਾਂ ਲਾ ਦਿੱਤੀਆਂ ਜਾਂਦੀਆਂ ਹਨ। ਸੂਬਾ ਪ੍ਰਧਾਨ ਨੇ ਸਵਾਲ ਕੀਤਾ ਕਿ ਕਿਸਾਨਾਂ ਦੀ ਫਸਲ ਦਾ ਭਾਅ ਮਿਥਣ ਲਈ ਇਹਨਾਂ ਚੀਜ਼ਾਂ ਨਾਲ ਕੀ ਸਬੰਧ ਹੈ?

ਜਥੇਬੰਦੀ ਦੀ ਸੂਬਾ ਕਮੇਟੀ ਨੇ ਮੰਗ ਕੀਤੀ ਹੈ ਕਿ ਇਹ ਸਾਰੀਆਂ ਨਜਾਇਜ਼ ਸ਼ਰਤਾਂ ਹਟਾ ਕੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਨੂੰ ਠੀਕ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਉਸ ਅਨੁਸਾਰ ਘੱਟੋ ਘੱਟ ਭਾਅ ਮਿਥੇ ਜਾਣ। ਉਹਨਾਂ ਨੇ ਕਿਹਾ ਕਿ ਇਕੱਲੇ ਪੰਜਾਬ ਦੇ ਕਿਸਾਨਾਂ ਸਿਰ ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਇਹ ਕਰਜ਼ਾ ਫਸਲਾਂ ਦੇ ਝਾੜ ਵਿੱਚ ਕਈ ਗੁਣਾਂ ਵਾਧਾ ਕਰਨ ਤੋਂ ਬਾਅਦ ਵੀ ਸਾਡੇ ਸਿਰ ਚੜ ਗਿਆ ਹੈ। ਇਸ ਦਾ ਇੱਕੋ ਇੱਕ ਕਾਰਨ ਹੈ ਕਿ ਸਾਡੀਆਂ ਫਸਲਾਂ ਲੁੱਟ ਲਈਆਂ ਜਾਂਦੀਆਂ ਹਨ। ਕੇਂਦਰ ਸਰਕਾਰ ਭਾਅ ਐਲਾਨ ਦਿੰਦੀ ਹੈ ਪਰ ਗਰੰਟੀ ਦਾ ਕਾਨੂੰਨ ਬਣਾਉਣ ਤੋਂ ਭੱਜ ਰਹੀ ਹੈ। ਕਿਸਾਨ ਇਹ ਭਲੀ ਭਾਂਤ ਜਾਣਦੇ ਹਨ ਕਿ ਸੰਸਾਰ ਵਪਾਰ ਸੰਸਥਾ ਵਿੱਚੋਂ ਬਾਹਰ ਆਏ ਬਿਨਾਂ ਫਸਲਾਂ ਦੀ ਐੱਮਐੱਸਪੀ ਤੇ ਗਰੰਟੀ ਦਾ ਕਾਨੂੰਨ ਨਹੀਂ ਬਣਾਇਆ ਜਾ ਸਕੇਗਾ।

ਇਸ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਮੰਗ ਕਰਦੀ ਹੈ ਕਿ ਭਾਰਤ ਸੰਸਾਰ ਵਪਾਰ ਸੰਸਥਾ ਵਿੱਚੋਂ ਬਾਹਰ ਆ ਕੇ ਮੁਕਤ ਵਪਾਰ ਸਮਝੌਤੇ ਰੱਦ ਕਰੇ, ਕਿਸਾਨਾਂ ਨੂੰ ਉਹਨਾਂ ਦੀ ਮਿਹਨਤ ਦਾ ਬਣਦਾ ਮੁੱਲ ਦੇਵੇ ਅਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ 

ਐਮਪੀ ਸੰਜੀਵ ਅਰੋੜਾ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਐਨਐਮਸੀ ਨੇ ਐਮਬੀਬੀਐਸ ਲਈ ਹਰੇਕ ਸੰਸਥਾ ਵਿੱਚ 150 ਸੀਟਾਂ ਦੀ ਉਪਰਲੀ ਸੀਮਾ ਨੂੰ ਕੀਤਾ ਖਤਮ  

ਅਕਾਲੀ ਲੀਡਰਸ਼ਿਪ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਹੋਏ ਹੁਕਮਨਾਮੇ ਨੂੰ ਲਮਕਾਉਣ ਅਤੇ ਬਦਲਣ ਲਈ ਵਰਤੀ ਜਾ ਰਹੀ ਹੈ ਹਰ ਸਾਜਿਸ਼

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ