Friday, October 18, 2024
ਤਾਜਾ ਖਬਰਾਂ
ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨਭਾਰਤ ਨੇ ਕੈਨੇਡਾ ਨੂੰ ਹਵਾਲਗੀ ਦੀਆਂ 26 ਬੇਨਤੀਆਂ 'ਤੇ ਬੈਠਣ ਦਾ ਖੁਲਾਸਾ ਕੀਤਾ, ਕੱਟੜਪੰਥੀਆਂ 'ਤੇ ਲਗਾਮ ਲਗਾਉਣ ਵਿੱਚ ਅਸਫਲ ਰਹਿਣ ਲਈ ਟਰੂਡੋ ਸਰਕਾਰ ਦੀ ਨਿੰਦਾ ਕੀਤੀ1200 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ 'ਚ ਆਈਪੀਐਸ ਅਧਿਕਾਰੀ ਭਾਗਿਆਸ਼੍ਰੀ ਨਵਟੱਕੇ 'ਤੇ ਸੀਬੀਆਈ ਨੇ ਕੇਸ ਦਰਜ ਕੀਤਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ - ਹਰਜੋਤ ਬੈਂਸ

Punjab

ਜਥੇਦਾਰ ਧਾਮੀ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ: ਐਗਜੈਕਟਿਵ ਮੈਂਬਰਾਨ

PUNJAB NEWS EXPRESS | October 16, 2024 08:42 PM

ਜਥੇਦਾਰ ਸਾਹਿਬਾਨ ਨੂੰ ਅਪੀਲ ਮਰਿਆਦਾ ਨੂੰ ਬਚਾਉਣ ਲਈ ਡੱਟ ਕੇ ਪਹਿਰਾ ਦੇਣ ਸਮੁੱਚਾ ਪੰਥ ਉਹਨਾਂ ਦੇ ਨਾਲ ਹੈ
ਚੰਡੀਗੜ੍ਹ: ਅੱਜ ਇਥੋਂ ਜਾਰੀ ਬਿਆਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜੈਕਟਿਵ ਮੈਂਬਰਾਂ ਜਥੇਦਾਰ ਜਸਵੰਤ ਸਿੰਘ ਪੂੜੈਣ, ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਅਤੇ ਬੀਬੀ ਮਲਕੀਤ ਕੌਰ ਕਮਾਲਪੁਰ ਵੱਲੋਂ ਸਾਂਝੇ ਬਿਆਨ ਵਿੱਚ ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜ਼ੋਰ ਦੇ ਕੇ ਅਪੀਲ ਕਰਦਿਆਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ ਨਾ ਕੀਤਾ ਜਾਵੇ। ਕਿਉਂਕਿ ਇਹ ਵਰਤਾਰਾ ਜੋ ਵਾਪਰ ਰਿਹਾ ਹੈ ਬਿਲਕੁਲ ਸਿੱਖੀ ਸਿਧਾਂਤਾਂ ਉਲਟ ਹੈ।

ਇਸ ਕਿਸਮ ਦੇ ਵਰਤਾਰਾ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਸਮੇਤ ਸਮੁੱਚੇ ਤਖਤ ਸਹਿਬਾਨ ਦੀ ਮਾਨ ਮਰਿਆਦਾ ਨੂੰ ਗਹਿਰੀ ਠੇਸ ਪਹੁੰਚੀ ਹੈ। ਉਹਨਾਂ ਬਾਕੀ ਜਥੇਦਾਰ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਇਸ ਮਸਲੇ ਤੇ ਸਾਰੇ ਇੱਕ ਜੁਟਤਾ ਮੁਜ਼ਾਹਰਾ ਕਰਦੇ ਹੋਏ ਇਸ ਵਰਤਾਰੇ ਦਾ ਵਿਰੋਧ ਕਰਨ। ਜੇਕਰ ਫਿਰ ਵੀ ਇਹ ਲੋਕ ਬਾਜ਼ ਨਹੀਂ ਆਉਂਦੇ ਤਾਂ ਸਮਾਂ ਤਹਿ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਸਰਬੱਤ ਖਾਲਸਾ ਸੱਦਣ ਦੀ ਮਿੱਤੀ ਦਾ ਐਲਾਨ ਕਰਨ ਤਾਂ ਕਿ ਸਮੁੱਚੇ ਸਿੱਖ ਪੰਥ ਤੋ ਸੇਧ ਲਈ ਜਾ ਸਕੇ। ਉੱਨਾਂ ਕਿਹਾ ਇਸ ਲੜਾਈ ਨੂੰ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇ ਜਦ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਕੀ ਤਖ਼ਤ ਸਹਿਬਾਨ ਦੇ ਜਥੇਦਾਰ ਸਹਿਬਾਨ ਦੇ ਸੇਵਾ ਤੇ ਬਿਠਾਉਣ ਅਤੇ ਸੇਵਾ ਮੁਕਤੀ ਬਾਰੇ ਵਿਧੀ ਵਿਧਾਨ ਨਹੀ ਬਣ ਜਾਂਦੇ।

ਉੱਨਾਂ ਐਸਜੀਪੀਸੀ ਮੈਂਬਰਾਂ ਨੂੰ ਅਪੀਲ ਕੀਤੀ ਇਹ ਅੰਤ ਹੈ ਸਾਨੂੰ ਸਿਧਾਤਾਂ ਤੇ ਪਹਿਰਾ ਦੇਣਾ ਚਾਹੀਦਾ ਹੈ। ਜੇਕਰ ਅਸੀ ਹੁੱਣ ਵੀ ਨਾ ਜਾਗੇ ਤਾਂ ਇਤਿਹਾਸ ਸਾਨੂੰ ਕਦੇ ਮੁਆਫ਼ ਨਹੀਂ ਕਰੇਗਾ। ਕਿਉਂਕਿ ਸਿੱਖ ਲੋਕਾਂ ਦੀਆਂ ਬਹੂ ਬੇਟੀਆਂ ਬਚਾਉਂਦੇ ਆਏ ਹਨ ਤੇ ਅੱਜ ਸਾਡੇ ਤਖ਼ਤਾਂ ਦੇ ਜਥੇਦਾਰ ਸਾਹਿਬ ਦੇ ਪਰਿਵਾਰ ਮਹਿਫੂਜ ਨਹੀ ਰਹੇ ਸਾਡੇ ਲਈ ਡੁਬ ਮਰਨ ਦੇ ਬਰਾਬਰ ਹੈ। ਵੇਲਾ ਆ ਗਿਆ ਅਜਿਹੀ ਗੁੰਡਾ ਗਰਦੀ ਵਾਲੀ ਵਿਰਤੀ ਨੂੰ ਉਖਾੜ ਸੁੱਟਣ ਦਾ।

Have something to say? Post your comment

google.com, pub-6021921192250288, DIRECT, f08c47fec0942fa0

Punjab

1200 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ 'ਚ ਆਈਪੀਐਸ ਅਧਿਕਾਰੀ ਭਾਗਿਆਸ਼੍ਰੀ ਨਵਟੱਕੇ 'ਤੇ ਸੀਬੀਆਈ ਨੇ ਕੇਸ ਦਰਜ ਕੀਤਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ - ਹਰਜੋਤ ਬੈਂਸ

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕਰਨ ਦੇ ਨਿਰਦੇਸ਼, ਵਲਟੋਹਾ ਦੀਆਂ ਧਮਕੀਆਂ ਦੀ ਕੀਤੀ ਨਿਖੇਧੀ

ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਵਲਟੋਹਾ ਤੇ ਅਕਾਲੀ ਆਗੂਆਂ 'ਤੇ ਉਨ੍ਹਾਂ ਨੂੰ ਬਦਨਾਮ ਕਰਨ, ਪਰਿਵਾਰ ਨੂੰ ਧਮਕੀਆਂ ਦੇ ਦੋਸ਼ ਲਾਏ

ਭਾਸ਼ਾ ਵਿਭਾਗ ਨੇ ਉੱਡਣਾ ਬਾਜ਼ ਲਈ ਨਵਦੀਪ ਸਿੰਘ ਗਿੱਲ ਨੂੰ ਭਾਈ ਵੀਰ ਸਿੰਘ ਐਵਾਰਡ ਲਈ ਚੁਣਿਆ

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਟੋਲ ਮੁਕਤ ਕਰਨ ਦਾ ਐਲਾਨ 

ਸੁਖਬੀਰ ਬਾਦਲ ਨੇ ਕੀਤੀ ਇੱਕ ਹੋਰ ਸਿਆਸੀ ਭੁੱਲ, ਅਕਾਲ ਤਖ਼ਤ ਦੇ ਅਧਿਕਾਰ ਨੂੰ ਖੁੱਲ੍ਹੀ ਚੁਣੌਤੀ, ਵਲਟੋਹਾ ਨੇ ਜਥੇਦਾਰਾਂ ਵਿਰੁੱਧ ਮੋਰਚਾ ਖੋਲਿਆ