Friday, December 27, 2024

Punjab

ਝੋਨੇ ਦੀ ਖਰੀਦ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਹੋਈ ਲੁੱਟ ਮੌਕੇ ਕਿਉ ਚੁੱਪ ਰਹੀ ਕਾਂਗਰਸ -ਸੁਨੀਲ ਜਾਖੜ

PUNJAB NEWS EXPRESS | November 30, 2024 08:36 PM
ਆਪ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਕਰਨ ਵਿੱਚ ਰਹੀ ਨਾਕਾਮ , ਐਮਐਸਪੀ ਦਾ ਪੈਸਾ ਨਹੀਂ ਪਹੁੰਚਾਇਆ ਕਿਸਾਨਾਂ ਤੱਕ
ਚੰਡੀਗੜ੍ਹ: ਭਾਰਤੀ ਅਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਝੋਨੇ ਦੀ ਖਰੀਦ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਹੋਈ ਸੰਗਠਿਤ ਲੁੱਟ ਮੌਕੇ ਕਾਂਗਰਸ ਪਾਰਟੀ ਚੁੱਪ ਰਹੀ ਅਤੇ ਸੂਬਾ ਸਰਕਾਰ ਨਾਲ ਆਪਣੀ ਸਾਂਝ ਪੁਗਾਈ ਅਤੇ ਹੁਣ ਪਾਰਲੀਮੈਂਟ ਦੇ ਬਾਹਰ ਪ੍ਰਦਰਸ਼ਨ ਕਰਕੇ ਮਗਰਮੱਛ ਦੇ ਹੰਜੂ ਵਹਾ ਰਹੀ ਹੈ। ਉਹਨਾਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਐਮਐਸਪੀ ਦੀ ਭੇਜੀ ਗਈ ਰਕਮ ਵਿੱਚੋਂ ਕਾਟ ਦੇ ਨਾਂ ਤੇ ਕਿਸਾਨਾਂ ਨੂੰ ਵੱਡੇ ਪੱਧਰ ਤੇ ਚੂਨਾ ਲਗਾਇਆ ਗਿਆ ਅਤੇ ਇਹ ਸਭ ਕੁਝ ਕੱਟੜ ਇਮਾਨਦਾਰ ਸਰਕਾਰ ਦੇ ਰਾਜ ਵਿੱਚ ਹੋਇਆ।
 ਉਹਨਾਂ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਇਸ ਸਮੇਂ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਗੱਲ ਕਰਨ ਵਾਲਾ ਕੋਈ ਨਹੀਂ ਅਤੇ ਇੱਕ ਪਾਸੇ ਸੂਬਾ ਸਰਕਾਰ ਦੀਆਂ ਨਾਕਾਮੀਆਂ ਦੀ ਸਜ਼ਾ ਲੋਕ ਭੁਗਤ ਰਹੇ ਹਨ ਦੂਜੇ ਪਾਸੇ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਅੱਗੇ ਆਤਮ ਸਮਰਪਣ ਕਰ ਰੱਖਿਆ ਹੈ ਅਤੇ ਕੋਈ ਵੀ ਲੋਕ ਆਵਾਜ਼ ਨਹੀਂ ਬਣ ਰਿਹਾ।
 ਉਹਨਾਂ ਨੇ ਕਿਹਾ ਕਿ ਝੋਨੇ ਅਤੇ ਕਣਕ ਤੇ ਤਾਂ ਐਮਐਸਪੀ ਦੀ ਗਰੰਟੀ ਪਹਿਲਾਂ ਹੀ ਮਿਲੀ ਹੋਈ ਹੈ ਪਰ ਉਕਤ ਗਰੰਟੀ ਦੇ ਅਨੁਸਾਰ ਭਾਰਤ ਸਰਕਾਰ ਤੋਂ ਕਿਸਾਨਾਂ ਲਈ ਆਈ ਰਕਮ ਵਿੱਚ ਕਾਟ ਦੇ ਨਾਂ ਤੇ ਵੱਡੀ ਕਟੌਤੀ ਹੋਈ ਹੈ । ਉਨਾਂ ਨੇ ਕਿਹਾ ਕਿ ਇਹ ਇੱਕ ਵੱਡਾ ਘਪਲਾ ਹੈ ।

ਸੁਨੀਲ ਜਾਖੜ ਨੇ ਆਖਿਆ ਕਿ ਦਾਅਵਾ ਕੀਤਾ ਜਾ ਰਿਹਾ ਸੀ ਕਿ ਰਾਜ ਵਿੱਚ ਝੋਨੇ ਦੇ ਭੰਡਾਰ ਕਰਨ ਲਈ ਜਗ੍ਹਾ ਨਹੀਂ ਹੈ ਪਰ ਜਦੋਂ ਕਿਸਾਨ ਪ੍ਰਤੀ ਕੁਇੰਟਲ 300 ਰੁਪਏ ਦਾ ਘਾਟਾ ਸਹਿਣ ਕਰਨ ਲਈ ਤਿਆਰ ਹੋ ਜਾਂਦਾ ਸੀ ਤਾਂ ਫਿਰ ਜਗ੍ਹਾ ਵੀ ਬਣ ਜਾਂਦੀ ਸੀ ਅਤੇ ਝੋਨਾ ਚੁੱਕਿਆ ਵੀ ਜਾਂਦਾ ਸੀ। ਉਹਨਾਂ ਨੇ ਕਿਹਾ ਕਿ ਇਹ ਸਭ ਬਨਾਉਟੀ ਕਹਾਣੀ ਘੜੀ ਗਈ ਸੀ ਤਾਂ ਜੋ ਕਿਸਾਨਾਂ ਨੂੰ ਇਸ ਦਾ ਡਰ ਵਿਖਾ ਕੇ ਲੁੱਟਿਆ ਜਾ ਸਕੇ । ਉਹਨਾਂ ਨੇ ਕਿਹਾ ਕਿ ਕਿਸਾਨ ਯੂਨੀਅਨ ਵੀ ਹੁਣ ਦਿੱਲੀ ਜਾ ਰਹੀਆਂ ਹਨ ਪਰ ਇਸ ਗੰਭੀਰ ਮੁੱਦੇ ਤੇ ਉਹ ਵੀ ਪੰਜਾਬ ਸਰਕਾਰ ਵੱਲੋਂ ਕੀਤੀ ਵੱਡੀ ਕੌਤਾਹੀ ਖਿਲਾਫ ਨਹੀਂ ਬੋਲ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਇਹ ਇੱਕ ਗੰਭੀਰ ਮੁੱਦਾ ਹੈ ਅਤੇ ਪੰਜਾਬ ਨੂੰ ਆਪਣੇ ਹੱਕ ਦੀ ਗੱਲ ਕਰਨ ਲਈ ਅੱਗੇ ਆਉਣਾ ਪਵੇਗਾ।
 

Have something to say? Post your comment

google.com, pub-6021921192250288, DIRECT, f08c47fec0942fa0

Punjab

ਫਗਵਾੜਾ 'ਚ 'ਆਪ' ਨੂੰ ਵੱਡਾ ਝਟਕਾ, ਤਿੰਨ 'ਆਪ' ਕੌਂਸਲਰ ਕਾਂਗਰਸ 'ਚ ਸ਼ਾਮਲ

ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕਰਦੇ ਹੋਏ ਪੱਤਰ ਭੇਜਿਆ

ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਤੇ ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਅਗਲੇ ਸੰਘਰਸ਼ ਦਾ ਐਲਾਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 'ਆਪ' ਦੇ ਵਫ਼ਦ ਨੂੰ ਕਿਸਾਨੀ ਮੰਗਾਂ ਦੀ ਹਮਾਇਤ ਲਈ ਕਿਹਾ, ਭਗਵੰਤ ਮਾਨ ਸਰਕਾਰ ਦੀ ਇਮਾਨਦਾਰੀ 'ਤੇ ਵੀ ਸਵਾਲ ਚੁੱਕੇ

ਕੰਪਿਊਟਰ ਅਧਿਆਪਕਾਂ ਦੇ ਮਰਨ ਵਰਤ ਦਾ ਚੌਥਾ ਦਿਨ--ਕੰਪਿਊਟਰ ਅਧਿਆਪਕਾਂ ਵੱਲੋਂ ਵਿਧਾਇਕ ਨਰਿੰਦਰ ਭਰਾਜ ਦੀ ਕੋਠੀ ਤੱਕ ਰੋਸ ਮਾਰਚ; ਲਾਇਆ ਧਰਨਾ

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ