Thursday, November 14, 2024

Punjab

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

PUNJAB NEWS EXPRESS | November 09, 2024 06:35 PM

ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ 3 ਨਵੰਬਰ ਤੋਂ 8 ਨਵੰਬਰ, 2024 ਤੱਕ ਕਰਵਾਈ ਗਈ 67ਵੀਂ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਦੀ ਸਾਲਾਨਾ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਗਏ ਹਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੌੜੀ ਨੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਸਫ਼ਲਤਾ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਵਾਸੀ ਭਾਰਤੀਆਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਆਪਣੇ ਵਤਨ ਦੇ ਵਿਕਾਸ ਅਤੇ ਭਲਾਈ ਲਈ ਵਚਨਬੱਧ ਹਨ।

ਸ. ਰੌੜੀ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਪ੍ਰਵਾਸੀ ਭਾਰਤੀਆਂ ਦਾ ਸਮਰਪਣ ਅਤੇ ਸਹਿਯੋਗ ਅਹਿਮ ਭੂਮਿਕਾ ਨਿਭਾਉਂਦਾ ਹੈ।" ਉਨ੍ਹਾਂ ਨੇ ਆਪਣੇ ਭਾਈਚਾਰੇ ਦੀ ਭਲਾਈ ਅਤੇ ਪੰਜਾਬ ਦੇ ਵਿਸ਼ਵਵਿਆਪੀ ਅਕਸ ਨੂੰ ਹੋਰ ਉੱਚਾ ਚੁੱਕਣ ਲਈ ਪ੍ਰਵਾਸੀ ਪੰਜਾਬੀਆਂ ਦੇ ਅਟੁੱਟ ਸਮਰਥਨ ਅਤੇ ਨਿਰੰਤਰ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

ਸੁਖਬੀਰ ਬਾਦਲ ਦੇ ਸੱਜੇ ਪੈਰ 'ਚ ਫਰੈਕਚਰ

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ

ਸੁਖਬੀਰ ਬਾਦਲ ਨੇ ਅਕਾਲ ਤਖ਼ਤ ਤੋਂ ਮੰਗੀ ਆਪਣੇ ਕੇਸ ਦੀ ਜਲਦੀ ਸੁਣਵਾਈ, ਜਥੇਦਾਰ ਦੇ ਸਟਾਫ਼ ਨੂੰ ਸੌਂਪਿਆ ਪੱਤਰ

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ 'ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਸਿੱਖਿਆ ਵਿਭਾਗ ਵੱਲੋਂ 5994 ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਸਟੇਸ਼ਨ ਚੋਣ ਦੀ ਪ੍ਰਕਿਰਿਆ ਸ਼ੁਰੂ

ਭਾਕਿਯੂ ਉਗਰਾਹਾਂ ਵੱਲੋਂ ਕੱਲ੍ਹ ਤੋਂ ਟੌਲ ਫ੍ਰੀ ਮੋਰਚੇ ਖਤਮ ਕਰਕੇ 14 ਨਵੰਬਰ ਤੋਂ ਝੋਨਾ ਖਰੀਦ 'ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਜ਼ੋਰਦਾਰ ਧਰਨੇ ਦੇਣ ਦਾ ਐਲਾਨ