Thursday, November 14, 2024

Punjab

ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਨੂੰ "ਕਬਜ਼ਾ" ਕਰਵਾਉਣ ਦੇ ਯਤਨ ਨਾ ਸਹਿਣਯੋਗ ਪ੍ਰੋ. ਬਡੂੰਗਰ

PUNJAB NEWS EXPRESS | November 11, 2024 03:04 AM
ਕਿਹਾ:- ਦੇਸ਼ ਦੀ ਵੰਡ ਤੋਂ ਬਾਅਦ "ਲਾਹੌਰ ਦੀ ਪੰਜਾਬ 'ਵਰਸਿਟੀ" ਵਾਂਗ ਪੰਜਾਬ ਯੂਨੀਵਰਸਿਟੀ ਬਣਾਈ ਗਈ ਸੀ ਚੰਡੀਗੜ੍ਹ ਵਿੱਚ 
ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਨਾਲ ਕੀਤੇ ਜਾ ਰਹੇ ਦਰ-ਬ-ਦਰ ਧੱਕਿਆਂ ਨੂੰ ਬੰਦ ਕੀਤਾ ਜਾਵੇ। 
ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਪਹਿਲਾਂ ਪੰਜਾਬ ਦੇ ਲਾਹੌਰ ( ਲਹਿੰਦੇ ਪੰਜਾਬ, ਹੁਣ ਪਾਕਿਸਤਾਨ ) ਵਿੱਚ ਪੰਜਾਬ ਯੂਨੀਵਰਸਿਟੀ ਸੀ, ਦੇਸ਼ ਦੀ ਵੰਡ ਤੋਂ ਬਾਅਦ ਨਵੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਬਣਾ ਦਿੱਤੀ ਗਈ। 
ਪ੍ਰੋ. ਬਡੂੰਗਰ ਨੇ ਕਿਹਾ ਕਿ 1 ਨਵੰਬਰ 1966 ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੰਡ ਕੇ ਤਿੰਨ ਟੁਕੜੇ ਕਰਦਿਆਂ ਹਰਿਆਣਾ ਤੇ ਹਿਮਾਚਲ ਬਣਾ ਦਿੱਤੇ ਗਏ, ਤੇ ਪੰਜਾਬ ਦੇ ਪੰਜਾਬੀ ਬੋਲਦੇ ਅਨੇਕਾਂ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾ ਦਿੱਤਾ ਗਿਆ ਤੇ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾ ਦਿੱਤਾ ਗਿਆ ਸੀ । ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਈ ਕੋਰਟ ਤੇ ਪੰਜਾਬੀ ਬੋਲਦੇ ਇਲਾਕੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰ ਪੰਜਾਬ ਕੋਲੋਂ ਖੋ ਲਏ ਗਏ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬ ਵਿੱਚੋਂ 1966 ਵਿੱਚ ਨਵੇਂ ਰਾਜ ਬਣਨ ਉਪਰੰਤ ਚੰਡੀਗੜ੍ਹ ਨੂੰ ਪੰਜਾਬ ਤੇ ਹਰਿਆਣਾ ਵਿੱਚ 60% ਤੇ 40% ਰੇਸ਼ੋ ਨਿਸ਼ਚਿਤ ਕਰ ਦਿੱਤੀ ਗਈ ਜਿਸ ਦੌਰਾਨ ਪੰਜਾਬ 60% ਤੇ 40% ਹਰਿਆਣਾ ਦਾ ਕੋਟਾ ਨਿਸ਼ਚਿਤ ਕਰ ਦਿੱਤਾ ਗਿਆ।  
ਪ੍ਰੋ. ਬਡੁੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਦਾ ਪੂਰਾ ਕਬਜ਼ਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਪੰਜਾਬੀਆਂ ਵਿੱਚ ਬਹੁਤ ਵੱਡਾ ਰੋਸ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨਾਲ ਪਹਿਲਾਂ ਹੀ ਵੱਡਾ ਧੱਕਾ ਹੋਇਆ ਹੈ ਤੇ ਹੁਣ ਇਹ ਹੋਰ ਪੰਜਾਬ ਨਾਲ ਹੋਰ ਵੱਡਾ ਨਾ ਸਹਿਣਯੋਗਣ ਧੱਕਾ ਹੋਵੇਗਾ । 
ਪ੍ਰੋਫੈਸਰ ਬਡੂੰਗਰ ਨੇ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪਹਿਲਾਂ ਤੋਂ ਕੀਤੇ ਜਾ ਰਹੇ ਧੱਕਿਆਂ ਨੂੰ ਦੂਰ ਕਰੇ, ਨਾਕਿ ਹੋਰ ਪੰਜਾਬ ਨਾਲ ਧੱਕੇ ਕੀਤੇ ਜਾਣ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

ਸੁਖਬੀਰ ਬਾਦਲ ਦੇ ਸੱਜੇ ਪੈਰ 'ਚ ਫਰੈਕਚਰ

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ

ਸੁਖਬੀਰ ਬਾਦਲ ਨੇ ਅਕਾਲ ਤਖ਼ਤ ਤੋਂ ਮੰਗੀ ਆਪਣੇ ਕੇਸ ਦੀ ਜਲਦੀ ਸੁਣਵਾਈ, ਜਥੇਦਾਰ ਦੇ ਸਟਾਫ਼ ਨੂੰ ਸੌਂਪਿਆ ਪੱਤਰ

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ 'ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਸਿੱਖਿਆ ਵਿਭਾਗ ਵੱਲੋਂ 5994 ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਸਟੇਸ਼ਨ ਚੋਣ ਦੀ ਪ੍ਰਕਿਰਿਆ ਸ਼ੁਰੂ

ਭਾਕਿਯੂ ਉਗਰਾਹਾਂ ਵੱਲੋਂ ਕੱਲ੍ਹ ਤੋਂ ਟੌਲ ਫ੍ਰੀ ਮੋਰਚੇ ਖਤਮ ਕਰਕੇ 14 ਨਵੰਬਰ ਤੋਂ ਝੋਨਾ ਖਰੀਦ 'ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਜ਼ੋਰਦਾਰ ਧਰਨੇ ਦੇਣ ਦਾ ਐਲਾਨ