Thursday, November 14, 2024

Punjab

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

PUNJAB NEWS EXPRESS | November 08, 2024 08:51 PM

ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ
ਚੰਡੀਗੜ੍ਹ: 
ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ।

ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪਾਸ ਕੀਤਾ ਗਿਆ ਸੀ।

ਮੀਤ ਹੇਅਰ ਨੇ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਕਿਹਾ,  ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ, ਇਹ ਪੰਜਾਬ ਦਾ ਤਾਜ ਹੈ। ਇਸ ਲਈ ਮੈਂ ਬੇਨਤੀ ਕਰਦਾਂ ਹਾਂ ਕਿ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਈਆਂ ਜਾਵੇ।’

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

ਸੁਖਬੀਰ ਬਾਦਲ ਦੇ ਸੱਜੇ ਪੈਰ 'ਚ ਫਰੈਕਚਰ

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ

ਸੁਖਬੀਰ ਬਾਦਲ ਨੇ ਅਕਾਲ ਤਖ਼ਤ ਤੋਂ ਮੰਗੀ ਆਪਣੇ ਕੇਸ ਦੀ ਜਲਦੀ ਸੁਣਵਾਈ, ਜਥੇਦਾਰ ਦੇ ਸਟਾਫ਼ ਨੂੰ ਸੌਂਪਿਆ ਪੱਤਰ

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ 'ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਸਿੱਖਿਆ ਵਿਭਾਗ ਵੱਲੋਂ 5994 ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਸਟੇਸ਼ਨ ਚੋਣ ਦੀ ਪ੍ਰਕਿਰਿਆ ਸ਼ੁਰੂ

ਭਾਕਿਯੂ ਉਗਰਾਹਾਂ ਵੱਲੋਂ ਕੱਲ੍ਹ ਤੋਂ ਟੌਲ ਫ੍ਰੀ ਮੋਰਚੇ ਖਤਮ ਕਰਕੇ 14 ਨਵੰਬਰ ਤੋਂ ਝੋਨਾ ਖਰੀਦ 'ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਜ਼ੋਰਦਾਰ ਧਰਨੇ ਦੇਣ ਦਾ ਐਲਾਨ