Wednesday, January 15, 2025

Punjab

ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਕੀਤਾ ਐਲਾਨ, 14 ਜਨਵਰੀ ਤੋ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਜਾਣਗੇ ਹੜਤਾਲ ‘ਤੇ

PUNJAB NEWS EXPRESS | January 12, 2025 08:55 PM

ਚੰਡੀਗੜ੍ਹ: ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਿਰੁੱਧ 14 ਜਨਵਰੀ ਤੋਂ ਹੜਤਾਲ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਮਾਮਲੇ ਦੀ ਜਾਂਚ ਮੰਗੀ ਹੈ। ਇਸ ਦੌਰਾਨ ਪੰਜਾਬ ਵਿੱਚ ਰਜਿਸਟਰੀਆਂ ਤੇ ਹੋਰ ਭੂਮੀ ਰਿਕਾਰਡ ਨਾਲ ਸਬੰਧਤ ਸਾਰੇ ਕੰਮਕਾਜ ਠੱਪ ਕੀਤੇ ਜਾਣਗੇ।

ਐਸੋਸੀਏਸ਼ਨ ਦੇ ਪ੍ਰਧਾਨ ਚੰਨੀ ਨੇ ਆਪਣੇ ਸਾਥੀਆਂ ਨਾਲ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਦੇ ਵਫ਼ਦ ਨੇ ਕਈ ਵਾਰ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਗੱਲਬਾਤ ਕੀਤੀ ਪਰ ਸੂਬਾ ਸਰਕਾਰ ਨੇ ਉਨ੍ਹਾਂ ਦੇ ਮਸਲੇ ਹੱਲ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਐਸੋਸੀਏਸ਼ਨ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਚੰਨੀ ਨੇ ਕਿਹਾ ਕਿ 27 ਨਵੰਬਰ ਨੂੰ ਵਿਜੀਲੈਂਸ ਬਿਊਰੋ ਨੇ ਸੋਚੀ-ਸਮਝੀ ਸਾਜਿਸ਼ ਤਹਿਤ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੂੰ ਉਸ ਵੇਲੇ ਕੋਈ ਨਕਦੀ ਨਹੀਂ ਮਿਲੀ ਅਤੇ ਨਾ ਹੀ ਉਨ੍ਹਾਂ ਕੋਈ ਦਸਤਾਵੇਜ਼ ’ਤੇ ਦਸਤਖਤ ਕੀਤੇ ਸਨ। ਚੰਨੀ ਅਨੁਸਾਰ ਉਸ ਵੇਲੇ ਵਿਜੀਲੈਂਸ ਨੇ ਉਨ੍ਹਾਂ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਸੀ। ਇਸ ਬਾਰੇ ਚੰਨੀ ਨੇ ਕਿਹਾ ਕਿ ਜੇ ਸੂਬਾ ਸਰਕਾਰ ਨੇ ਤਿੰਨ ਦਿਨਾਂ ’ਚ ਐਸੋਸੀਏਸ਼ਨ ਦੀਆਂ ਮੰਗਾਂ ’ਤੇ ਵਿਚਾਰ ਨਾ ਕੀਤਾ ਤਾਂ 14 ਜਨਵਰੀ ਤੋਂ ਐਸੋਸੀਏਸ਼ਨ ਵੱਲੋਂ ਹੜਤਾਲ ਸ਼ੁਰੂ ਕੀਤੀ ਜੀਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ 

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਐਮਐਸਪੀ ਨਾ ਦੇਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ, ਕਿਸਾਨਾਂ ਨਾਲ ਕਰ ਰਹੀ ਧੋਖਾ: ਹਰਜੀਤ ਸਿੰਘ ਗਰੇਵਾਲ

ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਜਾਰੀ; 11 ਨੂੰ ਸੁਨਾਮ ਵਿਖੇ ਝਾੜੂ ਫੂਕ ਕੇ ਝੂਠੇ ਵਾਅਦਿਆਂ ਦੀ ਲੋਹੜੀ ਮਨਾਉਣ ਦੀ ਤਿਆਰੀ

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜੁਨਵਰੀ ਤੋਂ

ਕੈਬਨਿਟ ਸਬ ਕਮੇਟੀ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਨੂੰ ਮੁੜ ਲਾਇਆ ਲਾਰਾ, ਲੋਹੜੀ ਇਸ ਵਾਰ, ਮੰਤਰੀਆਂ ਦੇ ਦੁਆਰ:  ਬੇਰੁਜ਼ਗਾਰ ਆਗੂ 

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ

ਪੰਜਾਬ ਬੰਦ ਦੇ ਸੱਦੇ ਤਹਿਤ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ 'ਚ 50 ਥਾਵਾਂ 'ਤੇ ਅਰਥੀ ਫੂਕ ਮੁਜ਼ਾਹਰੇ