Monday, December 30, 2024
ਤਾਜਾ ਖਬਰਾਂ
ਪੰਜਾਬ ਬੰਦ ਦੇ ਸੱਦੇ ਤਹਿਤ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ 'ਚ 50 ਥਾਵਾਂ 'ਤੇ ਅਰਥੀ ਫੂਕ ਮੁਜ਼ਾਹਰੇ 30 ਦਸੰਬਰ ਨੂੰ ਪੰਜਾਬ ਬੰਦ, ਰੇਲ ਅਤੇ ਸੜਕੀ ਆਵਾਜਾਈ ਸ਼ਾਮ 4 ਵਜੇ ਤੱਕ ਰਹੇਗੀ ਮੁਅੱਤਲਡੱਲੇਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਿਸਾਨ ਦੇ ਧਰਨੇ ਵਾਲੀ ਥਾਂ 'ਤੇ ਹਮਲਾ ਕਰਨ ਦੀ ਤਿਆਰੀ 'ਚ ਹੈਚੋਣਾਂ ਲਈ ਫੰਡ ਦੇਣ ਲਈ 'ਆਪ' ਪੰਜਾਬ ਤੋਂ ਦਿੱਲੀ 'ਚ ਆਪਣਾ ਨਾਜਾਇਜ਼ ਪੈਸਾ ਟਰਾਂਸਫਰ ਕਰ ਰਹੀ ਹੈ। ਐਲ ਜੀ ਨੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਅਤੇ ਹਰਿਆਣਾ 'ਚ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ, ਮੋਗਾ 9 ਜਨਵਰੀ 2025 ਨੂੰ ਅਤੇ ਟੋਹਾਣਾ 4 ਜਨਵਰੀ 2025 ਨੂੰ ਹੋਵੇਗੀ ਮਹਾਂਪੰਚਾਇਤ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

Punjab

ਪੱਤਰਕਾਰਾਂ ਨੇ ਦਿੱਤਾ ਮੁੱਖ ਮੰਤਰੀ ਦੇ ਨਾਮ ਡੀ ਸੀ ਰਾਹੀ ਮੰਗ ਪੱਤਰ, ਪੱਤਰਕਾਰਾਂ ਨੂੰ ਧਮਕੀਆਂ ਦਾ ਮੁੱਦਾ ਉਠਾਇਆ

PUNJAB NEWS EXPRESS | October 01, 2024 09:15 AM

ਅੰਮ੍ਰਿਤਸਰ: ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਇੱਕ ਵਫਦ ਨੇ ਜਿਲ੍ਹਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਕੇ ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਦਿੱਤਾ ਤੇ ਡਿਪਟੀ ਕਮਿਸ਼ਨਰ ਨੇ ਵਿਸ਼ਵਾਸ਼ ਦਿਵਾਇਆ ਕਿ ਮੰਗ ਨੰਬਰ 14 ਅਨੁਸਾਰ ਐਸੋਸੀਏਸ਼ਨ ਦੇ ਇੱਕ ਨੁੰਮਾਇੰਦੇ ਨੂੰ ਜਿਲ੍ਹਾ ਸ਼ਕਾਇਤ ਨਿਵਾਰਣ ਕਮੇਟੀ ਵਿੱਚ ਸ਼ਾਮਲ ਕੀਤਾ ਜਾਵੇ।ਵਰਨਣਯੋਗ ਹੈ ਕਿ ਪੰਜਾਬ ਸਰਕਾਰ ਇੱਕ ਪੱਤਰ ਸਬੰਧੀ ਪਹਿਲਾਂ ਹੀ ਡੀ ਸੀ ਦਫਤਰ ਨੂੰ ਭੇਜ ਚੁੱਕੀ ਹੈ।

ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਦੀ ਅਗਵਾਈ ਹੇਠ ਦਿੱਤੇ ਗਏ ਮੰਗ ਪੱਤਰ ਵਿੱਚ ਜਿਥੇ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਸਰਕਾਰੀ ਕਾਰਡ ਬਣਾਉਣ ਵਿੱਚ ਵਿਤਕਰਾ ਕਰਨ ਦਾ ਮੁੱਦਾ ਉਠਾਇਆ ਗਿਆ ਹੈ ਉਥੇ ਪ੍ਰੈਸ ਕਲੱਬ ਦੀਆਂ ਚੋਣਾਂ ਵਿੱਚ ਹੋਈ ਜਾਅਲੀ ਵੋਟਾਂ ਦੀ ਧਾਂਦਲੀ ਦੇੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਚੱਲਦੇ ਕੇਸ ਦੇ ਕਾਪੀ ਮਾਨਯੋਗ ਵੀ ਡੀ ਸੀ ਨੂੰ ਦਿੱਤੀ ਗਈ ਤੇ ਉਹਂਨਾਂ ਨੇ ਕਿਹਾ ਕਿ ਉਹ ਇਸ ਸਬੰਧੀ ਅਤਿਆਤ ਵਰਤਣਗੇ।

ਇਸੇ ਤਰ੍ਹਾਂ ਪੱਤਰਕਾਰਾਂ ‘ਤੇ ਹੋ ਰਹੇ ਹਮਲੇ ਤੇ ਪੱਤਰਕਾਰਾਂ ਨੂੰ ਆ ਰਹੀਆਂ ਧਮਕੀਆਂ ਦਾ ਮਾਮਲਾ ਵੀ ਮੁੱਖ ਮੰਤਰੀ ਨੂੰ ਲਿਖੇ ਮੰਗ ਪੱਤਰ ਵਿੱਚ ਉਠਾਇਆ ਗਿਆ ਤੇ ਮੰਗ ਕੀਤੀ ਕਿ ਸਰਕਾਰ ਪੱਤਰਕਾਰਾਂ ਦੀ ਸੁਰੱਖਿਆਂ ਦਾ ਲੋੜੀਦਾ ਪ੍ਰਬੰਧ ਕਰੇ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਤੁਰੰਤ ਕਾਰਵਾਈ ਕਰੇ।ਪ੍ਰੈਸ ਕੌਂਸਲ ਦੀਆਂ ਹਦਾਇਤਾਂ ਮੁਤਾਬਕ ਹਰੇਕ ਫੀਲਡ ਵਿੱਚ ਕੰਮ ਕਰਦੇ ਪੱਤਰਕਾਰ ਨੂੰ ਸਰਕਾਰੀ ਸ਼ਨਾਖਤੀ ਕਾਰਡ ਜਾਰੀ ਕੀਤਾ ਜਾਵੇ। ਜੇਕਰ ਸਰਕਾਰ ਦਾ ਲੋਕ ਸੰਪਰਕ ਵਿਭਾਗ ਅਜਿਹਾ ਨਹੀ ਕਰਦਾ ਤਾਂ ਲੋਕ ਸੰਪਰਕ ਵਿਭਾਗ ਦੇ ਉੱਚ ਅਧਿਕਾਰੀਆ ਦੇ ਖਿਲਾਫ ਅਦਾਲਤ ਵਿੱਚ ਮਾਮਲਾ ਲਿਜਾਇਆ ਜਾਵੇਗਾ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਹੋਣਗੇ।ਜਿਹੜੇ ਪੱਤਰਕਾਰਾਂ ਕੋਲ ਆਪਣੇ ਮਕਾਨ ਨਹੀਂ ਹਨ ਉਹਨਾਂ ਨੂੰ ਸਰਕਾਰੀ ਪੱਧਰ ‘ਤੇ ਮਕਾਨ ਦਿੱਤੇ ਜਾਣ ਤਾਂ ਕਿ ਉਹ ਨਿਸਚਿੰਤ ਹੋ ਕੇ ਆਪਣਾ ਕੰਮ ਕਰ ਸਕਣ।ਮੰਗ ਪੱਤਰ ਦੇਣ ਵਾਲਿਆ ਵਿੱਚ ਮਹਿਲਾਂ ਵਿੰਂਗ ਦੀ ਪ੍ਰਧਾਨ ਮਮਤਾ ਸ਼ਰਮਾ (ਦੇਵਗਨ), ਸਿਮਰਨ ਰਾਜਪੂਤ, ਖੁਸ਼ਬੂ ਸ਼ਰਮਾ, ਜਿਲ੍ਹਾ ਪ੍ਰਧਾਨ ਰਾਜੇਸ਼ ਸ਼ਰਮਾ ਤੇ ਹਰਦੇਵ ਪ੍ਰਿੰਸ ਤੇ ਸਾਹਿਬ ਸਿੰਘ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਬੰਦ ਦੇ ਸੱਦੇ ਤਹਿਤ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ 'ਚ 50 ਥਾਵਾਂ 'ਤੇ ਅਰਥੀ ਫੂਕ ਮੁਜ਼ਾਹਰੇ 

30 ਦਸੰਬਰ ਨੂੰ ਪੰਜਾਬ ਬੰਦ, ਰੇਲ ਅਤੇ ਸੜਕੀ ਆਵਾਜਾਈ ਸ਼ਾਮ 4 ਵਜੇ ਤੱਕ ਰਹੇਗੀ ਮੁਅੱਤਲ

ਡੱਲੇਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਿਸਾਨ ਦੇ ਧਰਨੇ ਵਾਲੀ ਥਾਂ 'ਤੇ ਹਮਲਾ ਕਰਨ ਦੀ ਤਿਆਰੀ 'ਚ ਹੈ

ਚੋਣਾਂ ਲਈ ਫੰਡ ਦੇਣ ਲਈ 'ਆਪ' ਪੰਜਾਬ ਤੋਂ ਦਿੱਲੀ 'ਚ ਆਪਣਾ ਨਾਜਾਇਜ਼ ਪੈਸਾ ਟਰਾਂਸਫਰ ਕਰ ਰਹੀ ਹੈ। ਐਲ ਜੀ ਨੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਅਤੇ ਹਰਿਆਣਾ 'ਚ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ, ਮੋਗਾ 9 ਜਨਵਰੀ 2025 ਨੂੰ ਅਤੇ ਟੋਹਾਣਾ 4 ਜਨਵਰੀ 2025 ਨੂੰ ਹੋਵੇਗੀ ਮਹਾਂਪੰਚਾਇਤ  

ਫਗਵਾੜਾ 'ਚ 'ਆਪ' ਨੂੰ ਵੱਡਾ ਝਟਕਾ, ਤਿੰਨ 'ਆਪ' ਕੌਂਸਲਰ ਕਾਂਗਰਸ 'ਚ ਸ਼ਾਮਲ

ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕਰਦੇ ਹੋਏ ਪੱਤਰ ਭੇਜਿਆ

ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਤੇ ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਅਗਲੇ ਸੰਘਰਸ਼ ਦਾ ਐਲਾਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 'ਆਪ' ਦੇ ਵਫ਼ਦ ਨੂੰ ਕਿਸਾਨੀ ਮੰਗਾਂ ਦੀ ਹਮਾਇਤ ਲਈ ਕਿਹਾ, ਭਗਵੰਤ ਮਾਨ ਸਰਕਾਰ ਦੀ ਇਮਾਨਦਾਰੀ 'ਤੇ ਵੀ ਸਵਾਲ ਚੁੱਕੇ