Sunday, September 08, 2024

Punjab

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

PUNJAB NEWS EXPRESS | February 12, 2024 06:47 PM
ਚੰਡੀਗੜ੍ਹ, : ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।
 
ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਸੂਬਿਆਂ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।
 
ਸ. ਸੰਧਵਾਂ ਨੇ ਸ੍ਰੀ ਰਾਜ ਚੌਹਾਨ ਨੂੰ ਕੈਨੇਡਾ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।
 
ਮੀਟਿੰਗ ਦੌਰਾਨ ਸ੍ਰੀ ਚੌਹਾਨ ਨੇ ਬ੍ਰਿਟਿਸ਼ ਕੋਲੰਬੀਆ ਅਤੇ ਪੰਜਾਬ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਸੂਬਿਆਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਸ੍ਰੀ ਰਾਜ ਚੌਹਾਨ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ, ਪੰਜਾਬ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਏਗਾ, ਜਿਸ ਨਾਲ ਦੋਵਾਂ ਸੂਬਿਆਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਮਿਲਕਫੈਡ ਨੂੰ ਤਬਾਹ ਕਰਨ ਤੋਂ ਬਾਜ ਆਵੇ: ਮਨਜੀਤ ਧਨੇਰ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ