Saturday, October 19, 2024
ਤਾਜਾ ਖਬਰਾਂ
ਸੁਪਰੀਮ ਕੋਰਟ ਨੇ ਓ.ਟੀ.ਟੀ ਅਤੇ ਡਿਜੀਟਲ ਮੀਡੀਆ ਪਲੇਟਫਾਰਮਾਂ 'ਤੇ ਸਮੱਗਰੀ ਦੀ ਨਿਗਰਾਨੀ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਭਰ 'ਚ ਵਿਧਾਇਕਾਂ, ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਪੱਕੇ ਮੋਰਚੇ ਸ਼ੁਰੂਕੇਂਦਰ ਸਰਕਾਰ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੇਵੇ: ਮਨਜੀਤ ਧਨੇਰਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਥਾਂ ਥਾਂ ਤੇ ਰੋਕਿਆ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਬੁਰੀ ਤਰਾਂ ਕੀਤੀ ਖਿੱਚ ਧੂਅ

Punjab

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ

PUNJAB NEWS EXPRESS | October 18, 2024 09:12 PM

ਚੰਡੀਗੜ੍ਹ: ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਤਹਿਤ ਸੂਬਾ ਸਰਕਾਰ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕ ਸਿੰਗਾਪੁਰ, ਫਿਨਲੈਂਡ ਅਤੇ ਇੱਥੋਂ ਤੱਕ ਕਿ ਦੇਸ਼ ਦੇ ਅੰਦਰ ਵੱਕਾਰੀ ਸੰਸਥਾ ਆਈ.ਆਈ.ਐਮ. ਲਈ ਭੇਜ ਚੁੱਕੀ ਹੈ।
ਅਧਿਆਪਕ ਸਿਖਲਾਈ ਪ੍ਰੋਗਰਾਮ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰੋਗਰਾਮ ਦਾ ਇਕ ਨੁਕਾਤੀ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਿੱਚ ਪੜ੍ਹ ਰਹੇ ਹਾਣੀਆਂ ਨਾਲ ਆਲਮੀ ਪੱਧਰ ਉਤੇ ਮੁਕਾਬਲਾ ਕਰਨ ਦੇ ਸਮਰੱਥ ਬਣਾਉਣਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਕਾਬਲੀਅਤ ਅਤੇ ਯੋਗਤਾ ਸਿੱਧੇ ਤੌਰ ’ਤੇ ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਅਸਰਅੰਦਾਜ਼ ਕਰਦੀ ਹੈ। ਇਸ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਉਮੀਦ ਨਾਲ ਇਹ ਪ੍ਰੋਗਰਾਮ ਉਲੀਕਿਆ ਸੀ ਕਿ ਸਕੂਲ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵਿਦੇਸ਼ੀ ਮੁਲਕਾਂ ਵਿੱਚ ਵੱਖ-ਵੱਖ ਸੰਸਥਾਵਾਂ ਦੇ ਦੌਰੇ ਕਰਵਾਉਣ ਦੇ ਨਾਲ-ਨਾਲ ਦੂਜੇ ਮੁਲਕਾਂ ਦੀਆਂ ਸਿੱਖਿਆ ਸੰਸਥਾਵਾਂ ਦੀ ਵਿਵਸਥਾ ਨੂੰ ਡੂੰਘਾਈ ਨਾਲ ਜਾਣਨ, ਪ੍ਰੇਰਨਾਮਈ ਬਣਾਉਣ ਅਤੇ ਅਧਿਆਪਨ ਸਿਖਲਾਈ ਦੇ ਬਿਹਤਰ ਤਰੀਕਿਆਂ ਨਾਲ ਪੜਾਅਵਾਰ ਪ੍ਰਭਾਵ ਸਿਰਜਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਨੂੰ ਅਮਲੀ ਰੂਪ ਦੇਣ ਲਈ ਐਸ.ਸੀ.ਆਈ.ਆਰ.ਟੀ. ਵਿੱਚ ਕੌਮਾਂਤਰੀ ਸਿੱਖਿਆ ਮਾਮਲੇ ਸੈੱਲ (ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ) ਦੀ ਸਥਾਪਨਾ ਕੀਤੀ ਗਈ ਤਾਂ ਕਿ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸੈੱਲ ਦਾ ਉਦੇਸ਼ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਪ੍ਰਤਿਭਾ ਨਿਖਾਰਨ ਲਈ ਮੌਕੇ ਮੁਹੱਈਆ ਕਰਨਾ ਅਤੇ ਵਿਦਿਅਕ ਸਿਖਲਾਈ ਪ੍ਰਦਾਨ ਕਰਕੇ ਸਿੱਖਿਆ ਪ੍ਰਣਾਲੀ ਨੂੰ ਅਗਲੇਰੇ ਪੱਧਰ ਤੱਕ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਖਰਚੇ ਉਤੇ ਸਵਿਟਜ਼ਰਲੈਂਡ, ਸਿੰਗਾਪੁਰ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਅਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿਚ ਅਧਿਆਪਕਾਂ ਨੂੰ ਇਨ੍ਹਾਂ ਦੇਸ਼ਾਂ ਵਿਚ ਪ੍ਰਚਲਿਤ ਬਿਹਤਰ ਸਿੱਖਿਆ ਪ੍ਰਣਾਲੀਆਂ ਤੋਂ ਜਾਣੂੰ ਕਰਵਾਉਣ ਲਈ ਦੌਰੇ ਕਰਵਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜ ਦਿਨਾ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ 202 ਪ੍ਰਿੰਸੀਪਲਾਂ/ਸਿੱਖਿਆ ਅਫਸਰਾਂ ਦੇ ਛੇ ਬੈਚ ਸਿੰਗਾਪੁਰ ਭੇਜੇ ਹਨ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 72 ਹੋਣਹਾਰ ਪ੍ਰਾਇਮਰੀ ਅਧਿਆਪਕਾਂ ਦਾ ਇਕ ਬੈਚ ਅੱਜ ਪੇਸ਼ੇਵਰ ਸਿਖਲਾਈ ਲਈ ਫਿਨਲੈਂਡ ਦੀ ਯਾਤਰਾ ਲਈ ਰਵਾਨਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 152 ਹੈੱਡਮਾਸਟਰਜ਼/ਸਿੱਖਿਆ ਅਧਿਕਾਰੀਆਂ ਦੇ ਤਿੰਨ ਬੈਚ ਅਤਿ ਆਧੁਨਿਕ ਅਕਾਦਮਿਕ ਸਿਖਲਾਈ ਪ੍ਰਾਪਤ ਕਰਨ ਲਈ ਆਈ.ਆਈ.ਐਮ. ਅਹਿਮਦਾਬਾਦ ਵਿਖੇ ਭੇਜੇ ਗਏ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਿਦਿਆਰਥੀ ਪੰਜਾਬ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਕੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਸੂਬੇ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦੇਣਾ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਹਰੇਕ ਖੇਤਰ ਵਿੱਚ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਸਰ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਵਿੱਚ ਵੱਡੀ ਸਮਰੱਥਾ ਹੈ ਅਤੇ ਜੇਕਰ ਉਨ੍ਹਾਂ ਨੂੰ ਸਹੀ ਦਿਸ਼ਾ ਦਿੱਤੀ ਜਾਵੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰ ਸਕਦੇ ਹਨ ਅਤੇ ਇਹ ਸਿਖਲਾਈ ਯਕੀਨਨ ਤੌਰ ਉਤੇ ਇਸ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦੌਰਾਨ ਇਹ ਅਧਿਆਪਕ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਕਵਾਇਦ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਾਪਸੀ ਤੋਂ ਬਾਅਦ ਇਹ ਅਧਿਆਪਕ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਹਾਸਲ ਕੀਤੇ ਨਵੇਂ ਗਿਆਨ ਅਤੇ ਤਜਰਬਿਆਂ ਨੂੰ ਆਪਸ ਵਿੱਚ ਸਾਂਝਾ ਕਰਦੇ ਹਨ ਜਿਸ ਨਾਲ ਇਹ ਯਕੀਨੀ ਹੁੰਦਾ ਹੈ ਕਿ ਵਿਦਿਆਰਥੀ ਵਿਦੇਸ਼ਾਂ ਵਿੱਚ ਤਾਲੀਮ ਦੇਣ ਦੇ ਢੰਗ-ਤਰੀਕਿਆਂ ਤੋਂ ਜਾਣੂ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਹੋਂ ਹਟਵਾਂ ਉਪਰਾਲਾ ਹੈ ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਅਜੋਕੇ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ‘ਬਦਲਾਅ ਦੇ ਦੂਤ’ ਵਜੋਂ ਕੰਮ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਲੱਖਣ ਪ੍ਰੋਗਰਾਮ ਵਿਦਿਆਰਥੀਆਂ ਨੂੰ ਲਾਭ ਪਹੁੰਚਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਲਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਅਜਿਹੇ ਉਪਰਾਲੇ ਜਾਰੀ ਰੱਖੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਭਰ 'ਚ ਵਿਧਾਇਕਾਂ, ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਪੱਕੇ ਮੋਰਚੇ ਸ਼ੁਰੂ

ਕੇਂਦਰ ਸਰਕਾਰ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੇਵੇ: ਮਨਜੀਤ ਧਨੇਰ

ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਥਾਂ ਥਾਂ ਤੇ ਰੋਕਿਆ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਬੁਰੀ ਤਰਾਂ ਕੀਤੀ ਖਿੱਚ ਧੂਅ

1200 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ 'ਚ ਆਈਪੀਐਸ ਅਧਿਕਾਰੀ ਭਾਗਿਆਸ਼੍ਰੀ ਨਵਟੱਕੇ 'ਤੇ ਸੀਬੀਆਈ ਨੇ ਕੇਸ ਦਰਜ ਕੀਤਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ - ਹਰਜੋਤ ਬੈਂਸ

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕਰਨ ਦੇ ਨਿਰਦੇਸ਼, ਵਲਟੋਹਾ ਦੀਆਂ ਧਮਕੀਆਂ ਦੀ ਕੀਤੀ ਨਿਖੇਧੀ