Thursday, November 14, 2024
ਤਾਜਾ ਖਬਰਾਂ
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

Punjab

ਭਾਕਿਯੂ ਉਗਰਾਹਾਂ ਵੱਲੋਂ ਕੱਲ੍ਹ ਤੋਂ ਟੌਲ ਫ੍ਰੀ ਮੋਰਚੇ ਖਤਮ ਕਰਕੇ 14 ਨਵੰਬਰ ਤੋਂ ਝੋਨਾ ਖਰੀਦ 'ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਜ਼ੋਰਦਾਰ ਧਰਨੇ ਦੇਣ ਦਾ ਐਲਾਨ 

ਦਲਜੀਤ ਕੌਰ  | November 13, 2024 04:48 AM
ਜ਼ਿਮਨੀ ਚੋਣ ਹਲਕਿਆਂ ਦੇ ਸ਼ਹਿਰਾਂ ਤੇ ਪਿੰਡਾਂ 'ਚ ਵੋਟ ਪਾਰਟੀਆਂ ਵਿਰੁੱਧ ਜ਼ੋਰਦਾਰ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ
ਰਾਏਕੇ ਕਲਾਂ 'ਚ ਲੰਗਰ ਛਕ ਰਹੇ ਸ਼ਾਂਤਮਈ ਧਰਨਾਕਾਰੀ ਕਿਸਾਨਾਂ 'ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ 
ਚੰਡੀਗੜ੍ਹ, :  ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੀ ਪੰਜ ਮੈਂਬਰੀ ਸੂਬਾ ਆਗੂ ਟੀਮ ਨੇ ਫੈਸਲਾ ਕੀਤਾ ਹੈ ਕਿ 13 ਨਵੰਬਰ ਸ਼ਾਮ ਤੋਂ ਟੌਲ ਫ੍ਰੀ ਮੋਰਚੇ ਖਤਮ ਕਰਕੇ 14 ਤੋਂ ਝੋਨੇ ਦੀ ਖ੍ਰੀਦ 'ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਜ਼ੋਰਦਾਰ ਧਰਨੇ ਅਤੇ ਗਿੱਦੜਬਾਹਾ ਤੇ ਬਰਨਾਲਾ ਦੇ ਚੋਣ ਹਲਕਿਆਂ ਦੇ ਸ਼ਹਿਰਾਂ/ਪਿੰਡਾਂ ਵਿੱਚ ਵੋਟ ਪਾਰਟੀਆਂ ਵਿਰੁੱਧ ਜ਼ੋਰਦਾਰ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। 
 
 
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅਜੇ ਵੀ ਬਹੁਤ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਅਤੇ ਕਟੌਤੀਆਂ ਰਾਹੀਂ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਸੂਬਾ ਆਗੂ ਟੀਮ ਵੱਲੋਂ ਬੀਤੀ ਰਾਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਦੀ ਦਾਣਾ ਮੰਡੀ ਵਿੱਚ ਲੰਗਰ ਛਕ ਰਹੇ ਸ਼ਾਂਤਮਈ ਧਰਨਾਕਾਰੀ ਕਿਸਾਨਾਂ ਉੱਤੇ ਯੋਗ ਸਿਵਲ ਅਧਿਕਾਰੀ ਦੇ ਹੁਕਮ ਤੋਂ ਬਿਨਾਂ ਚਿਤਾਵਨੀ ਦਿੱਤੇ ਬਗੈਰ ਹੀ ਲਾਠੀਚਾਰਜ ਕਰਕੇ ਕਈਆਂ ਨੂੰ ਜ਼ਖ਼ਮੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਧਰਨੇ ਤੋਂ ਸੈਂਕੜੇ ਮੀਟਰ ਦੂਰ ਖੜ੍ਹੀਆਂ ਪੁਲਸੀ ਗੱਡੀਆਂ ਦੇ ਸ਼ੀਸ਼ੇ ਖੁਦ ਭੰਨ ਕੇ ਉਲਟਾ ਕਿਸਾਨਾਂ ਵਿਰੁੱਧ ਹੀ ਝੂਠੇ ਕੇਸ ਦਰਜ ਕੀਤੇ ਗਏ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਵਿਰੁੱਧ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਬਿਨਾਂ ਵਜ੍ਹਾ ਲਾਠੀਚਾਰਜ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। 
 
 
ਕਿਸਾਨ ਆਗੂਆਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਮੱਸਿਆਵਾਂ ਗ੍ਰਸਤ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਰੋਕਣ ਲਈ ਜ਼ੋਰਦਾਰ ਜਨਤਕ ਯਤਨ ਜੁਟਾਏ ਜਾਣ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਜਿੱਥੇ ਕਾਰਪੋਰੇਟ ਪੱਖੀ ਖੁੱਲ੍ਹੀ ਮੰਡੀ ਦੀ ਨੀਤੀ ਤਹਿਤ ਕਿਸਾਨਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਸਮੇਂ ਸਮੇਂ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ ਉੱਥੇ ਛੋਟੇ ਦੁਕਾਨਦਾਰਾਂ ਵਪਾਰੀਆਂ ਤੇ ਸਨਅਤਕਾਰਾਂ ਦੇ ਕਾਰੋਬਾਰ-ਉਜਾੜੇ ਤੇ ਬੇਰੁਜ਼ਗਾਰੀ ਲਈ ਵੀ ਦਿਓਕੱਦ ਈ-ਕਾਮਰਸ ਕੰਪਨੀਆਂ ਦੇ ਸ਼ਾਪਿੰਗ ਮਾਲ ਅਤੇ ਨਿੱਜੀਕਰਨ ਨੀਤੀਆਂ ਹੀ ਜ਼ਿੰਮੇਵਾਰ ਹਨ। ਇਸ ਲਈ ਕਿਸਾਨਾਂ ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਸਮੇਤ ਸਮੂਹ ਕਿਰਤੀ ਲੋਕਾਂ ਦੇ ਸਾਂਝੇ ਜਨਤਕ ਸੰਘਰਸ਼ ਹੀ ਇਸ ਚੌਤਰਫੀ ਲੁੱਟ ਖਸੁੱਟ ਨੂੰ ਰੋਕ ਸਕਦੇ ਹਨ। ਇਹ ਸੰਦੇਸ਼ ਦਿੰਦੇ ਜਥੇਬੰਦੀ ਵੱਲੋਂ ਛਪੇ ਹੋਏ ਪਰਚੇ ਵੀ ਪ੍ਰਚਾਰ ਮੁਹਿੰਮ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਘਰ ਘਰ ਵੰਡੇ ਜਾਣਗੇ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

ਸੁਖਬੀਰ ਬਾਦਲ ਦੇ ਸੱਜੇ ਪੈਰ 'ਚ ਫਰੈਕਚਰ

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ