Tuesday, December 24, 2024
ਤਾਜਾ ਖਬਰਾਂ
ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਅਪੀਲਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ 

Punjab

ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਭਰ 'ਚ ਵਿਧਾਇਕਾਂ, ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਪੱਕੇ ਮੋਰਚੇ ਸ਼ੁਰੂ

ਦਲਜੀਤ ਕੌਰ | October 18, 2024 08:19 PM
Farmers sit on dharna outside residence of BJP leader Arvind Khanna in Dhuri

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਲਈ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ 17 ਐਮ ਐਲ ਏ, 6 ਮੰਤਰੀ ਅਤੇ 2 ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ 25 ਹੋਰ ਪੱਕੇ ਮੋਰਚੇ ਸ਼ੁਰੂ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬੀਤੇ ਦਿਨ ਸ਼ੁਰੂ ਕੀਤੇ ਗਏ 25 ਪਰਚੀ-ਮੁਕਤ ਟੌਲ ਪਲਾਜ਼ਾ ਮੋਰਚਿਆਂ ਸਣੇ ਅੱਜ ਤੋਂ ਕੁੱਲ 50 ਥਾਂਵਾਂ 'ਤੇ ਪੱਕੇ ਮੋਰਚੇ ਲਗਾਤਾਰ ਜਾਰੀ ਰੱਖੇ ਜਾਣਗੇ। ਇਨ੍ਹਾਂ ਮੋਰਚਿਆਂ ਵਿੱਚ ਅੱਜ ਵੀ ਕੁੱਲ ਮਿਲਾ ਕੇ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ ਹਨ। ਇਹ ਦੋਨੋਂ ਕਿਸਮਾਂ ਦੇ ਮੋਰਚੇ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਦਿਨੇ ਰਾਤ ਲਗਾਤਾਰ ਜਾਰੀ ਰੱਖੇ ਜਾਣਗੇ।


ਅੱਜ ਦੇ ਮੋਰਚਿਆਂ ਨੂੰ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਜੋਰ ਦਿੱਤਾ ਕਿ ਝੋਨੇ ਦੀ ਪੂਰੇ ਐੱਮ ਐੱਸ ਪੀ 'ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ 'ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕੀਤੀ ਜਾਵੇ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕੀਤੀ ਜਾਵੇ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਿਆ ਜਾਵੇ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ 'ਤੇ ਖ੍ਰੀਦ ਕੀਤੀ ਜਾਵੇ ਅਤੇ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕੀਤੀ ਜਾਵੇ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕੀਤੀ ਜਾਵੇ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕੀਤੀਆਂ ਜਾਣ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥੀ ਜਾਵੇ ਅਤੇ ਹੋਰ ਹੱਕੀ ਮੰਗਾਂ ਮੰਨੀਆਂ ਜਾਣ; ਪੁਆੜੇ ਦੀ ਜੜ੍ਹ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਇਸ ਸੰਸਥਾ 'ਚੋਂ ਬਾਹਰ ਆਇਆ ਜਾਵੇ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾਵੇ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਇਸ ਬਾਰੇ ਮੜ੍ਹੇ ਗਏ ਪੁਲਿਸ ਕੇਸ, ਜੁਰਮਾਨੇ ਤੇ ਲਾਲ ਐਂਟ੍ਰੀਆਂ ਦੇ ਜਾਬਰ ਕਦਮ ਵਾਪਸ ਲਏ ਜਾਣ।ਬੁਲਾਰਿਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ, ਜਿਹੜੀਆਂ ਛੋਟੇ ਦਰਮਿਆਨੇ ਕਿਸਾਨਾਂ ਨੂੰ ਤਬਾਹ ਕਰਨ ਵਾਲੀ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਨੀਤੀ ਮੜ੍ਹਨ 'ਤੇ ਉਤਾਰੂ ਹਨ। ਇਸੇ ਕਰਕੇ ਕਾਰਪੋਰੇਟਾਂ ਦੇ ਟੌਲ ਪਲਾਜੇ ਵੀ ਫ੍ਰੀ ਕੀਤੇ ਕੀਤੇ ਗਏ ਹਨ ਅਤੇ ਦੋਨਾਂ ਸਰਕਾਰਾਂ ਦੇ ਆਗੂਆਂ ਦੇ ਘਰਾਂ ਦਫ਼ਤਰਾਂ ਅੱਗੇ ਜਨਤਕ ਰੋਸ ਪ੍ਰਦਰਸ਼ਨ ਵੀ ਸ਼ੁਰੂ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਅੱਜ ਮੁੱਖ ਮੰਤਰੀ ਦੀ ਕੋਠੀ ਅੱਗੇ ਚੰਡੀਗੜ੍ਹ ਧਰਨਾ ਲਾਉਣ ਜਾ ਰਹੇ 32 ਜਥੇਬੰਦੀਆਂ ਦੇ ਕਿਸਾਨ ਆਗੂਆਂ ਨਾਲ਼ ਕੀਤੀ ਗਈ ਪੁਲਿਸ ਧੱਕੇਸ਼ਾਹੀ ਅਤੇ ਗ੍ਰਿਫਤਾਰੀਆਂ ਦੀ ਨਿਖੇਧੀ ਕੀਤੀ ਅਤੇ ਗ੍ਰਿਫਤਾਰ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਕਈ ਥਾਵਾਂ 'ਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਵੀ ਹਮਾਇਤੀ ਸ਼ਮੂਲੀਅਤ ਕੀਤੀ ਜਿਨ੍ਹਾਂ ਦਾ ਕਿਸਾਨ ਬੁਲਾਰਿਆਂ ਵੱਲੋਂ ਧੰਨਵਾਦ ਕੀਤਾ ਗਿਆ। ਇਸ ਜਥੇਬੰਦੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਹੋਰ ਆਗੂਆਂ ਨੇ ਵੀ ਮੋਰਚਿਆਂ ਨੂੰ ਸੰਬੋਧਨ ਕੀਤਾ। ਸਾਰੇ ਬੁਲਾਰਿਆਂ ਵੱਲੋਂ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਗਈ ਕਿ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਇਨ੍ਹਾਂ ਮੋਰਚਿਆਂ ਵਿੱਚ ਵੀ ਪੂਰੇ ਜੋਸ਼ ਨਾਲ ਪੁੱਜਣਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਨਾਲ ਹੀ ਜਿੱਤ ਦੀ ਗਾਰੰਟੀ ਹੋਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ 

ਐਮਪੀ ਸੰਜੀਵ ਅਰੋੜਾ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਐਨਐਮਸੀ ਨੇ ਐਮਬੀਬੀਐਸ ਲਈ ਹਰੇਕ ਸੰਸਥਾ ਵਿੱਚ 150 ਸੀਟਾਂ ਦੀ ਉਪਰਲੀ ਸੀਮਾ ਨੂੰ ਕੀਤਾ ਖਤਮ  

ਅਕਾਲੀ ਲੀਡਰਸ਼ਿਪ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਹੋਏ ਹੁਕਮਨਾਮੇ ਨੂੰ ਲਮਕਾਉਣ ਅਤੇ ਬਦਲਣ ਲਈ ਵਰਤੀ ਜਾ ਰਹੀ ਹੈ ਹਰ ਸਾਜਿਸ਼

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ