Thursday, January 09, 2025
ਤਾਜਾ ਖਬਰਾਂ
ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜੁਨਵਰੀ ਤੋਂਕੈਬਨਿਟ ਸਬ ਕਮੇਟੀ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਨੂੰ ਮੁੜ ਲਾਇਆ ਲਾਰਾ, ਲੋਹੜੀ ਇਸ ਵਾਰ, ਮੰਤਰੀਆਂ ਦੇ ਦੁਆਰ:  ਬੇਰੁਜ਼ਗਾਰ ਆਗੂ ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾਸੰਯੁਕਤ ਕਿਸਾਨ ਮੋਰਚੇ ਵੱਲੋਂ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਦੀ ਵਿਸ਼ਾਲ ਮਹਾਪੰਚਾਇਤ 'ਚ ਸਾਰੀਆਂ ਜੱਥੇਬੰਦੀਆਂ ਨੂੰ ਏਕਤਾ ਦਾ ਸੱਦਾਪੰਜਾਬ ਬੰਦ ਦੇ ਸੱਦੇ ਤਹਿਤ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ 'ਚ 50 ਥਾਵਾਂ 'ਤੇ ਅਰਥੀ ਫੂਕ ਮੁਜ਼ਾਹਰੇ 

Punjab

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ

ਦਲਜੀਤ ਕੌਰ | January 07, 2025 08:28 PM
 
ਕੌਮੀ ਖੇਤੀ ਮੰਡੀਕਰਨ ਨੀਤੀ, ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦਾ ਸੰਦ: ਮਨਜੀਤ ਧਨੇਰ, ਹਰਨੇਕ ਮਹਿਮਾ 
ਜ਼ਮੀਨ ਅਧਿਗ੍ਰਹਿਣ ਕਾਨੂੰਨ ਵਿੱਚ ਸੋਧਾਂ, ਸੰਘੀ ਢਾਂਚੇ ਤੇ ਇੱਕ ਨਵਾਂ ਵਾਰ: ਗੁਰਦੀਪ ਰਾਮਪੁਰਾ
ਬਰਨਾਲਾ:  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਮੋਗਾ ਵਿਖੇ, ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਮੂਲੀਅਤ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਥੇਬੰਦੀ ਦੇ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਪੰਜਾਬ ਦੇ 13 ਜ਼ਿਲਿਆਂ ਵਿੱਚ ਮੀਟਿੰਗਾਂ ਕਰਕੇ ਮਹਾਂ ਪੰਚਾਇਤ ਵਿੱਚ ਪਹੁੰਚਣ ਦੀ ਵਿਉਂਤਬੰਦੀ ਕੀਤੀ ਗਈ ਹੈ। ਇਨ੍ਹਾਂ ਮੀਟਿੰਗਾਂ ਨੂੰ ਵਿਸ਼ੇਸ਼ ਤੌਰ 'ਤੇ ਸੂਬਾਈ ਆਗੂਆਂ ਨੇ ਸੰਬੋਧਨ ਕੀਤਾ ਅਤੇ ਸਰਕਾਰਾਂ ਦੇ ਕਿਸਾਨ ਮਜ਼ਦੂਰ ਵਿਰੋਧੀ ਹਮਲਿਆਂ ਦੀ ਜਾਣਕਾਰੀ ਦਿੱਤੀ। ਔਰਤ ਵਿੰਗ ਦੀ ਕਨਵੀਨਰ ਬੀਬੀ ਅੰਮ੍ਰਿਤ ਪਾਲ ਕੌਰ ਦੀ ਅਗਵਾਈ ਵਿੱਚ ਔਰਤਾਂ ਦੀ ਵਿਸ਼ੇਸ਼ ਤੌਰ 'ਤੇ ਤਿਆਰੀ ਕਰਵਾਈ ਗਈ ਹੈ। 
 
 
ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਿੱਥੇ ਸੂਬਿਆਂ ਦੇ ਅਧਿਕਾਰਾਂ ਨੂੰ ਮਸਲਣ ਦੀ ਸਾਜਿਸ਼ ਹੈ ਉੱਥੇ ਦਿੱਲੀ ਦੇ ਬਾਰਡਰਾਂ ਤੇ ਲੜੇ ਗਏ ਇਤਿਹਾਸਿਕ ਕਿਸਾਨ ਘੋਲ ਰਾਹੀਂ ਰੱਦ ਕਰਵਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਪਿਛਲੇ ਦਰਵਾਜ਼ਿਓਂ ਮੁੜ ਲਾਗੂ ਕਰਨ ਦੀ ਸਾਜ਼ਿਸ਼ ਹੈ। ਆਗੂਆਂ ਨੇ ਕਿਹਾ ਕਿ ਇਸ ਨਾਲ ਮੋਦੀ ਸਰਕਾਰ ਦਾ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਇੱਕ ਹੋਰ ਵਾਰ ਕਰਦਿਆਂ, ਜ਼ਮੀਨ ਅਧਿਗ੍ਰਹਿਣ ਕਾਨੂੰਨ ਵਿੱਚ ਰੇਲਵੇ ਅਤੇ ਸ਼ਹਿਰੀ ਆਧਾਰ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਂ ਹੇਠ ਸੋਧਾਂ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਸਸਤੇ ਭਾਅ ਤੇ ਕਾਰਪੋਰੇਟਾਂ ਨੂੰ ਦਿੱਤੀਆਂ ਜਾ ਸਕਣ।
 
 
ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮੋਗਾ ਦੀ ਇਸ ਵਿਸ਼ਾਲ ਕਿਸਾਨ ਮਹਾਂਪੰਚਾਇਤ ਵਿੱਚ ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰਨ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ਤੇ ਖ੍ਰੀਦ ਦੀ ਗਰੰਟੀ ਦਾ ਕਾਨੂੰਨ, ਕਿਸਾਨਾਂ-ਮਜਦੂਰਾਂ ਦਾ ਕਰਜ਼ਾ ਰੱਦ ਕਰਨ, ਜ਼ਮੀਨ ਅਧਿਗ੍ਰਹਿਣ ਕਾਨੂੰਨ ਵਿੱਚ ਸੋਧਾਂ ਖ਼ਿਲਾਫ਼, ਹਰ ਖੇਤ ਤੱਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ, ਹਰ ਘਰ ਤੱਕ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਡੈਮ ਸੇਫਟੀ ਐਕਟ ਰੱਦ ਕਰਨ ਦੀਆਂ ਮੰਗਾਂ ਉਠਾਈਆਂ ਜਾਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜੁਨਵਰੀ ਤੋਂ

ਕੈਬਨਿਟ ਸਬ ਕਮੇਟੀ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਨੂੰ ਮੁੜ ਲਾਇਆ ਲਾਰਾ, ਲੋਹੜੀ ਇਸ ਵਾਰ, ਮੰਤਰੀਆਂ ਦੇ ਦੁਆਰ:  ਬੇਰੁਜ਼ਗਾਰ ਆਗੂ 

ਪੰਜਾਬ ਬੰਦ ਦੇ ਸੱਦੇ ਤਹਿਤ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ 'ਚ 50 ਥਾਵਾਂ 'ਤੇ ਅਰਥੀ ਫੂਕ ਮੁਜ਼ਾਹਰੇ 

30 ਦਸੰਬਰ ਨੂੰ ਪੰਜਾਬ ਬੰਦ, ਰੇਲ ਅਤੇ ਸੜਕੀ ਆਵਾਜਾਈ ਸ਼ਾਮ 4 ਵਜੇ ਤੱਕ ਰਹੇਗੀ ਮੁਅੱਤਲ

ਡੱਲੇਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਿਸਾਨ ਦੇ ਧਰਨੇ ਵਾਲੀ ਥਾਂ 'ਤੇ ਹਮਲਾ ਕਰਨ ਦੀ ਤਿਆਰੀ 'ਚ ਹੈ

ਚੋਣਾਂ ਲਈ ਫੰਡ ਦੇਣ ਲਈ 'ਆਪ' ਪੰਜਾਬ ਤੋਂ ਦਿੱਲੀ 'ਚ ਆਪਣਾ ਨਾਜਾਇਜ਼ ਪੈਸਾ ਟਰਾਂਸਫਰ ਕਰ ਰਹੀ ਹੈ। ਐਲ ਜੀ ਨੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਅਤੇ ਹਰਿਆਣਾ 'ਚ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ, ਮੋਗਾ 9 ਜਨਵਰੀ 2025 ਨੂੰ ਅਤੇ ਟੋਹਾਣਾ 4 ਜਨਵਰੀ 2025 ਨੂੰ ਹੋਵੇਗੀ ਮਹਾਂਪੰਚਾਇਤ  

ਫਗਵਾੜਾ 'ਚ 'ਆਪ' ਨੂੰ ਵੱਡਾ ਝਟਕਾ, ਤਿੰਨ 'ਆਪ' ਕੌਂਸਲਰ ਕਾਂਗਰਸ 'ਚ ਸ਼ਾਮਲ

ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕਰਦੇ ਹੋਏ ਪੱਤਰ ਭੇਜਿਆ

ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ