Wednesday, January 15, 2025

Punjab

ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ,  ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਕਿਸੇ ਵੀ ਹਮਲੇ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇ

PUNJAB NEWS EXPRESS | June 12, 2024 10:10 PM

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।

ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਕੋਈ ਵੀ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹਮਲੇ ਨੂੰ ਨਾਕਾਮ ਕਰ ਕੇ ਅਤੇ ਆਪਣੀਆਂ ਸਰਹੱਦਾਂ ਦੀ ਰਾਖੀ ਕਰ ਕੇ ਦੇਸ਼ ਦੀ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਖੜ੍ਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਭਵਿੱਖ ਵਿੱਚ ਦੂਜਿਆਂ ਲਈ ਸਬਕ ਬਣ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਇਕ ਜਵਾਨ ਦੀ ਸ਼ਹਾਦਤ ਹੋਈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰ ਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਕੁਰਬਾਨੀ ਉਸ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ 

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਕੀਤਾ ਐਲਾਨ, 14 ਜਨਵਰੀ ਤੋ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਜਾਣਗੇ ਹੜਤਾਲ ‘ਤੇ

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਐਮਐਸਪੀ ਨਾ ਦੇਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ, ਕਿਸਾਨਾਂ ਨਾਲ ਕਰ ਰਹੀ ਧੋਖਾ: ਹਰਜੀਤ ਸਿੰਘ ਗਰੇਵਾਲ

ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਜਾਰੀ; 11 ਨੂੰ ਸੁਨਾਮ ਵਿਖੇ ਝਾੜੂ ਫੂਕ ਕੇ ਝੂਠੇ ਵਾਅਦਿਆਂ ਦੀ ਲੋਹੜੀ ਮਨਾਉਣ ਦੀ ਤਿਆਰੀ

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜੁਨਵਰੀ ਤੋਂ

ਕੈਬਨਿਟ ਸਬ ਕਮੇਟੀ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਨੂੰ ਮੁੜ ਲਾਇਆ ਲਾਰਾ, ਲੋਹੜੀ ਇਸ ਵਾਰ, ਮੰਤਰੀਆਂ ਦੇ ਦੁਆਰ:  ਬੇਰੁਜ਼ਗਾਰ ਆਗੂ 

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ