Wednesday, January 15, 2025

Punjab

ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਖਰੜ ਵਿਖੇ ਉਸਾਰੀ ਅਧੀਨ ਸ੍ਰੀ ਰਾਮ ਮੰਦਿਰ ਵਿਖੇ ਹੋਏ ਨਤਮਸਤਕ

PUNJAB NEWS EXPRESS | June 15, 2024 06:25 PM

ਖਰੜ: ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ  ਦੇ ਨਵੇਂ ਚੁਣੇ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਅੱਜ ਖਰੜ ਵਿਖੇ ਭਗਵਾਨ ਰਾਮ ਚੰਦਰ ਜੀ ਦੇ ਪੁਰਖਿਆਂ ਨਾਲ ਸਬੰਧਤ ਮਹਾਰਾਜਾ ਅੱਜ ਸਰੋਵਰ ਦੇ ਕਿਨਾਰੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੋਰਾ ਕੀਤਾ ਅਤੇ ਉਥੇ ਨਤਮਸਤਕ ਹੋਏ।

ਜਿਕਰਯੋਗ ਹੈ ਕਿ ਕੰਗ ਦਾ ਜਿੱਤ ਪ੍ਰਾਪਤ ਕਰਨ ਉਪਰੰਤ ਖਰੜ ਦਾ ਇਹ ਪਹਿਲਾਂ ਦੋਰਾ ਸੀ ਅਤੇ ਉਨਾਂ ਇਸ ਮੌਕੇ ਸ੍ਰੀ ਰਾਮ ਮੰਦਿਰ ਵਿਖੇ ਉਸਾਰੀ ਕੀਤੇ ਜਾ ਰਹੇ ਪਿੱਲਰਾਂ ਵਿਚ ਕੰਕਰੀਟ ਪਾਉਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਉਨਾਂ ਇਥੇ ਮੌਜੂਦ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀਆਂ ਤੋਂ ਇਸ ਮੰਦਿਰ ਦੇ ਸਬੰਧ ਵਿਚ ਅਤੇ ਮਹਾਰਾਜਾ ਅੱਜ ਸਰੋਵਰ ਦੇ ਹੋ ਰਹੇ ਕੰਮ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਉਨਾਂ ਮੰਦਿਰ ਵਿਚ ਗਰਭ ਗ੍ਰਹਿ ਦਾ ਹਿੱਸਾ ਵੀ ਵੇਖਿਆ ਜਿਥੇ ਅੱਜ ਤੋਂ 4 ਮਹੀਨੇ ਪਹਿਲਾਂ ਉਹ ਆਏ ਸਨ ਅਤੇ ਹੋਰ ਲੋਕਾਂ ਦੇ ਨਾਲ ਉਨਾਂ ਵਲੋਂ ਵੀ ਫਾਊਡੇਂਸ਼ਨ ਦੇ ਵਿਚ ਇੱਟ ਲਗਾਈ ਗਈ ਸੀ। ਉਨਾਂ ਕਿਹਾ ਕਿ ਇਸ ਮੰਦਿਰ ਦੀ ਉਸਾਰੀ ਵਿਚ ਉਹ ਪੂਰਾ ਸ਼ਹਿਯੋਗ ਦੇਣਗੇ ਅਤੇ ਆਸ ਪ੍ਰਗਟ ਕੀਤੀ ਕਿ ਬਹੁਤ ਜਲਦੀ ਇਸ ਮੰਦਿਰ ਦੀ ਉਸਾਰੀ ਪੂਰੀ ਹੋਵੇਗੀ ਜਿਥੋਂ ਬਹੁਤ ਵੱਡੀ ਗਿਣਤੀ ਵਿਚ ਸ਼ਰਧਾਲੂ ਆਉਣਗੇ ਅਤੇ ਸਕੂਨ ਪ੍ਰਾਪਤ ਕਰਨਗੇ। ਉਨਾਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਹਲਕੇ ਵਿਚ ਮੌਜੂਦ ਧਾਰਮਿਕ ਸਥਾਨਾਂ ਨੂੰ ਜੋੜਨ ਲਈ ਇੱਕ ਸਰਕਟ ਬਣਾਇਆ ਜਾਵੇਗਾ ਅਤੇ ਉਸ ਅਧੀਨ ਮਹਾਰਾਜਾ ਅੱਜ ਸਰੋਵਰ ਪਹਿਲਾ ਸਥਾਨ ਹੋਵੇਗਾ।
ਉਨਾਂ ਸ੍ਰੀ ਰਾਮ ਭਵਨ ਵਿਖੇ ਇੱਕ ਇਕੱਠ ਨੂੰ ਸੰਬੋਧਨ ਕੀਤਾ ਅਤੇ ਸਾਰੇ ਲੋਕਾਂ ਦਾ ਉਨਾਂ ਨੂੰ ਜਿਤਾਉਣ ਵਿਚ ਸਹਿਯੋਗ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਸ ਹਲਕੇ ਦਾ ਵਿਕਾਸ ਕਰਨਾ ਹੁਣ ਉਨਾਂ ਦੀ ਜੁੰਮੇਵਾਰੀ ਹੈ। ਉਹ ਇਸ ਗੱਲ ਨੂੰ ਯਕੀਨਨ ਬਣਾਉਣਗੇ ਕਿ ਇਸ ਹਲਕੇ ਦੇ ਲੋਕਾਂ ਦੀਆਂ ਸਮੱਅਿਾਵਾਂ ਦਾ ਹੱਲ ਹੋ ਸਕੇ। ਉਨਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਦੀ ਭਰੋਸੇਯੋਗਤਾ ਬਹਾਲ ਕਰਨਾ ਉਨਾਂ ਦਾ ਸਭ ਤੋਂ ਵੱਡਾ ਕੰਮ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ 

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਕੀਤਾ ਐਲਾਨ, 14 ਜਨਵਰੀ ਤੋ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਜਾਣਗੇ ਹੜਤਾਲ ‘ਤੇ

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਐਮਐਸਪੀ ਨਾ ਦੇਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ, ਕਿਸਾਨਾਂ ਨਾਲ ਕਰ ਰਹੀ ਧੋਖਾ: ਹਰਜੀਤ ਸਿੰਘ ਗਰੇਵਾਲ

ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਜਾਰੀ; 11 ਨੂੰ ਸੁਨਾਮ ਵਿਖੇ ਝਾੜੂ ਫੂਕ ਕੇ ਝੂਠੇ ਵਾਅਦਿਆਂ ਦੀ ਲੋਹੜੀ ਮਨਾਉਣ ਦੀ ਤਿਆਰੀ

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜੁਨਵਰੀ ਤੋਂ

ਕੈਬਨਿਟ ਸਬ ਕਮੇਟੀ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਨੂੰ ਮੁੜ ਲਾਇਆ ਲਾਰਾ, ਲੋਹੜੀ ਇਸ ਵਾਰ, ਮੰਤਰੀਆਂ ਦੇ ਦੁਆਰ:  ਬੇਰੁਜ਼ਗਾਰ ਆਗੂ 

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ