Friday, November 01, 2024

Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਵੱਲੋਂ ਇੰਦਰਾ ਗਾਂਧੀ ਦੇ ਕਾਤਲ ਭਾਈ ਬੇਅੰਤ ਸਿੰਘ ਦੀ ਬਰਸੀ ਮਨਾਈ ਗਈ

AMRIK SINGH | October 31, 2024 07:14 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲ ਸ਼ਹੀਦ ਭਾਈ ਬੇਅੰਤ ਸਿੰਘ ਦੀ 37ਵੀਂ ਬਰਸੀ ਮਨਾਈ ਗਈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। 

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵੱਲੋਂ ਪਵਿੱਤਰ ਹੁਕਮਨਾਮਾ ਦਾ ਜਾਪ ਕੀਤਾ ਗਿਆ।

ਸਮਾਗਮ ਮੌਕੇ ਸੰਗਤਾਂ ਨਾਲ ਵਿਚਾਰਾਂ ਕਰਦਿਆਂ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ 1984 ਵਿੱਚ ਤਤਕਾਲੀ ਭਾਰਤ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਤੋਂ ਬਾਅਦ ਭਾਈ ਬੇਅੰਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਿਆਂ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ।

ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਸਿੱਖ ਕੌਮ ਵਿੱਚ ਬਹੁਤ ਸਤਿਕਾਰਤ ਹਨ ਅਤੇ ਹਮੇਸ਼ਾ ਰਹਿਣਗੇ। ਉਨ੍ਹਾਂ ਨੇ 2 ਜੂਨ 1984 ਨੂੰ ਹਰਿਮੰਦਰ ਸਾਹਿਬ 'ਤੇ ਹੋਏ ਫੌਜੀ ਹਮਲੇ ਦਾ ਬਦਲਾ ਲੈਣ ਲਈ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਕਰ ਦਿੱਤੀ ਸੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ।

ਇਸ ਮੌਕੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਉਪ ਸਕੱਤਰ ਗੁਰਚਰਨ ਸਿੰਘ ਕੋਹਾਲਾ, ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਸ: ਨਰਿੰਦਰ ਸਿੰਘ, ਇਕਬਾਲ ਸਿੰਘ ਮੁਖੀ ਤੋਂ ਇਲਾਵਾ ਵਧੀਕ ਮੈਨੇਜਰ ਸ. ਵਰਿਆਮ ਸਿੰਘ ਅਗਵਾਨ, ਸ: ਬੇਅੰਤ ਸਿੰਘ ਖਿਆਲਾ, ਸ: ਸੁਖਵਿੰਦਰ ਸਿੰਘ ਅਗਵਾਨ, ਸ: ਤਰਸੇਮ ਸਿੰਘ ਆਦਿ ਹਾਜ਼ਰ ਸਨ |

Have something to say? Post your comment

google.com, pub-6021921192250288, DIRECT, f08c47fec0942fa0

Punjab

ਪਾਕਿਸਤਾਨ ਦੇ ਪੰਜਾਬ 'ਚ ਬਲਾਤਕਾਰ ਦੀਆਂ ਝੂਠੀਆਂ ਖਬਰਾਂ ਫੈਲਾਉਣ ਦੇ ਦੋਸ਼ 'ਚ 16 ਵੀਲਾਗਰਸ ਅਤੇ ਟਿੱਕ ਟੋਕਰ ਗ੍ਰਿਫਤਾਰ

ਲੇਬਨਾਨ 'ਤੇ ਇਜ਼ਰਾਇਲੀ ਹਵਾਈ ਹਮਲਿਆਂ 'ਚ 24 ਦੀ ਮੌਤ, 19 ਜ਼ਖਮੀ

ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 4 ਫੀਸਦ ਵਾਧੇ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

'ਆਪ' ਆਗੂਆਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ, 5 ਨਵੰਬਰ ਨੂੰ ਪਟਿਆਲਾ ਤੋਂ ਹੋਵੇਗੀ ਸ਼ੁਰੂਆਤ, ਸੂਬੇ ਭਰ ’ਚ ਮਹੀਨੇ ਦੌਰਾਨ ਹੋਣਗੇ ਸਮਾਗਮ