Tuesday, December 17, 2024
ਤਾਜਾ ਖਬਰਾਂ

Punjab

ਖ਼ਾਲਸਾ ਕਾਲਜ ਵਿਖੇ ‘ਇੰਟਰਨੈਸ਼ਨਲ ਲਾਅ ਕਾਨਫ਼ਰੰਸ-2024’ ਆਯੋਜਿਤ, ਜਸਟਿਸ ਲੀਸਾ ਗਿੱਲ, ਜਸਟਿਸ ਸੇਠੀ ਅਤੇ ਜਸਟਿਸ ਪੁਰੀ ਨੇ ਕੀਤਾ ਸੰਬੋਧਨ

PUNJAB NEWS EXPRESS | December 14, 2024 06:12 PM

ਅੰਮ੍ਰਿਤਸਰ: ਖ਼ੁਦਮੁਖ਼ਤਿਆਰ ਸੰਸਥਾ ਖ਼ਾਲਸਾ ਕਾਲਜ ਦੇ ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਅੱਜ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਚੰਡੀਗੜ੍ਹ ਵੱਲੋਂ ਖਾਲਸਾ ਕਾਲਜ ਆਫ਼ ਲਾਅ ਦੇ ਸਹਿਯੋਗ ਨਾਲ ਕਰਵਾਈ ਗਈ ‘ਇੰਟਰਨੈਸ਼ਨਲ ਲਾਅ ਕਾਨਫ਼ਰੰਸ-2024’ ਮੌਕੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਸ੍ਰੀਮਤੀ ਲੀਸਾ ਗਿੱਲ, ਜਸਟਿਸ ਸ: ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਸ: ਜਸਗੁਰਪ੍ਰੀਤ ਸਿੰਘ ਪੁਰੀ ਨੇ ਸੰਬੋਧਨ ਕਰਦਿਆਂ ਕਾਨੂੰਨੀ ਮਾਹਿਰਾਂ ਨੂੰ ਸਮਾਜ ਦੇ ਹਰੇਕ ਵਰਗ ਨੂੰ ਇਨਸਾਫ਼ ਪ੍ਰਦਾਨ ਕਰਨ ਲਈ ਹਰ ਹੀਲਾ ਵਰਤਣ ਦੀ ਅਪੀਲ ਕੀਤੀ।
 
ਉਨ੍ਹਾਂ ਨੇ ਸਾਂਝੇ ਤੌਰ ’ਤੇ ਆਪਣੇ ਸੰਬੋਧਨ ਦੌਰਾਨ ਕਾਨੂੰਨੀ ਬੁੱਧੀਜੀਵੀਆਂ ਨੂੰ ਦਰਪੇਸ਼ ਚੁਣੌਤੀਆਂ ਦਾ ਵਰਨਣ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਮਾਜ ’ਚ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਪੇਚੇਦੀਗੀਆਂ ਵੱਧ ਰਹੀਆਂ ਹਨ, ਵਕੀਲਾਂ ਅਤੇ ਜੱਜ ਸਾਹਿਬਾਨ ਸਾਹਮਣੇ ਨਵੀਆਂ ਚੁਣੌਤੀਆਂ ਉਭਰ ਰਹੀਆਂ ਹਨ। ਉਨ੍ਹਾਂ ਨਿਆਂ ਪ੍ਰਣਾਲੀ ਨੂੰ ਚੁਸਤ-ਦਰੁਸਤ ਕਰਨ ਲਈ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਉਕਤ ਕਾਨਫਰੰਸ ਨਾਲ ਸਬੰਧਿਤ ਪਹਿਲਾਂ ਸੈਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ।
 
ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇਹ ਕਾਨਫਰੰਸ ਅੰਮ੍ਰਿਤਸਰ ਜ਼ਿਲ੍ਹਾ ਬਾਰ ਦੇ ਸਹਿਯੋਗ ਨਾਲ ਕਰਵਾਈ ਗਈ। ਉਕਤ ਜੱਜ ਸਾਹਿਬਾਨ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਉੱਚੇ ਨੈਤਿਕ ਚਰਿੱਤਰ ਅਤੇ ਸੱਚੇ ਜੀਵਨ ਨੂੰ ਅਪਨਾ ਕੇ ਹੀ ਅਸੀ ਸਮਾਜ ਦੇ ਲੋੜੀਂਦੇ ਵਰਗ ਨੂੰ ਇਨਸਾਫ਼ ਦਿਵਾਉਣ ’ਚ ਕਾਮਯਾਬ ਹੋ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਮਾਜ ’ਚ ਵੱਧ ਰਹੀ ਮੁਕੱਦਮੇਬਾਜ਼ੀ ਕਾਰਨ ਕਾਨੂੰਨੀ ਮਾਹਿਰਾਂ ਵੱਲੋਂ ਸਮੇਂ ਸਿਰ ਅਤੇ ਤੇਜ਼ੀ ਨਾਲ ਇਨਸਾਫ਼ ਪ੍ਰਦਾਨ ਕਰਨਾ ਇਕ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਾਨੂੰਨ ਦੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਅਸਫ਼ਲਤਾਵਾਂ ਤੋਂ ਸਿੱਖਣ ਅਤੇ ਆਪਣੇ ਚੁਣੇ ਹੋਏ ਚੁਣੌਤੀਪੂਰਨ ਕਾਨੂੰਨੀ ਕਰੀਅਰ ’ਚ ਉਪਲਬੱਧੀਆਂ ਪ੍ਰਾਪਤ ਕਰਨ ਲਈ ਆਪਣੀ ਆਤਮਿਕ ਜਜਬੇ ’ਚ ਵਿਸ਼ਵਾਸ ਕਰਨ ਲਈ ਕਿਹਾ।
 
ਇਸ ਤੋਂ ਪਹਿਲਾਂ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਆਫ਼ ਲਾਅ ਦੇ ਡਾਇਰੈਕਟਰ ਡਾ. ਜਸਪਾਲ ਸਿੰਘ ਨਾਲ ਮਿਲ ਕੇ ਆਏ ਹੋਏ ਜੱਜ ਸਾਹਿਬਾਨ ਦਾ ਮੁਮੈਂਟੋ ਦੇ ਕੇ ਸਵਾਗਤ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬ ਨਗਰ ਨਿਗਮ ਚੋਣਾਂ ਵਿਚ ਮਹਿਲਾ ਉਮੀਦਵਾਰਾਂ 'ਤੇ ਹੋਏ ਅੱਤਿਆਚਾਰਾਂ ਦੀ ਕੀਤੀ ਨਿੰਦਾ

ਸ਼੍ਰੋਮਣੀ ਅਕਾਲੀ ਦਲ ਤੇ ਕਾਬਜ ਸੁਖਬੀਰ ਧੜਾ ਆਪਣੀਆਂ ਹਰਕਤਾਂ ਤੋਂ ਬਾਜ ਆਏ - ਐਸਜੀਪੀਸੀ ਮੈਂਬਰਾਂ ਦੀ ਸਖ਼ਤ ਤਾੜਨਾ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਡੀਟੀਐੱਫ ਨਾਲ ਮੀਟਿੰਗ ਵਿੱਚ ਅਮਨ ਅਰੋੜਾ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਪੱਤਰ 'ਤੇ ਰੋਕ ਲਗਾਉਣ ਦਾ ਭਰੋਸਾ 

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕੀਤੀ ਇਕਜੁੱਟਤਾ ਜ਼ਾਹਿਰ

ਸਮਾਜਿਕ ਸੁਰੱਖਿਆ‌ ਮੰਤਰੀ ਡਾ. ਬਲਜੀਤ ਕੌਰ ਨੇ  ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ  ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

'ਬਿੱਲ ਲਿਆਓ ਇਨਾਮ ਪਾਓ' ਸਕੀਮ: ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ

ਸਰਕਾਰ ਦੇ 'ਲਾਰੇ ਲੱਪੇ' ਤੋਂ ਅੱਕੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨਿਵਾਸ ਅੱਗੇ ਡਟੇ