Friday, November 15, 2024
ਤਾਜਾ ਖਬਰਾਂ
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

Punjab

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

PUNJAB NEWS EXPRESS | November 14, 2024 09:42 PM
ਸਿਪਾਹੀ ਤੇ ਉਸ ਦਾ ਸਾਥੀ ਗ੍ਰਿਫ਼ਤਾਰ, ਹੋਮ ਗਾਰਡ ਵਾਲੰਟੀਅਰ ਦੀ ਭਾਲ ਜਾਰੀ
ਚੰਡੀਗੜ੍ਹ: 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਬੋਹਰ ਸ਼ਹਿਰ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਿਪਾਹੀ ਰਜਿੰਦਰ ਕੁਮਾਰ (ਨੰਬਰ 1293/ਫਾਜ਼ਿਲਕਾ), ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਰਵੀ ਕੁਮਾਰ (ਨੰ. 7064/ਡੀ) 6ਵੀਂ ਬਟਾਲੀਅਨ ਅਤੇ ਉਨ੍ਹਾਂ ਦੇ ਸਾਥੀ ਸਾਗਰ ਵਰਮਾ ਵਾਸੀ ਪਿੰਡ ਡੰਗਰ ਖੇੜਾ, ਫਾਜ਼ਿਲਕਾ ਵਿਰੁੱਧ 25, 000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਿਪਾਹੀ ਰਜਿੰਦਰ ਕੁਮਾਰ ਅਤੇ ਉਸਦੇ ਸਾਥੀ ਸਾਗਰ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਿਊਰੋ ਦੀਆਂ ਟੀਮਾਂ ਵੱਲੋਂ ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਵਿਚੋਲੇ ਖਿਲਾਫ਼ ਇਹ ਮੁਕੱਦਮਾ ਵਿਜੇ ਕੁਮਾਰ ਵਾਸੀ ਢਾਣੀ ਕਰਨੈਲ ਸਿੰਘ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।
 
ਸ਼ਿਕਾਇਤ ਅਨੁਸਾਰ ਉਕਤ ਮੁਲਾਜ਼ਮਾਂ ਨੇ ਪਿੰਡ ਨਿਹਾਲ ਖੇੜਾ ਦੇ ਜੈਦੇਵ ਨਾਮੀ ਇੱਕ ਮੁਲਜ਼ਮ ਨੂੰ ਛੁਡਾਉਣ ਲਈ 2, 00, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜੋ ਸ਼ਿਕਾਇਤਕਰਤਾ ਦਾ ਜਾਣਕਾਰ ਸੀ ਅਤੇ ਉਸ ਉੱਪਰ ਨਸ਼ੀਲੇ ਪਦਾਰਥਾਂ ਸਬੰਧੀ ਕੇਸ ਦਰਜ ਸੀ। ਬਾਅਦ ਵਿੱਚ ਇਸ ਮੰਤਵ ਲਈ ਉਕਤ ਸਿਪਾਹੀ ਅਤੇ ਹੋਮ ਗਾਰਡ ਵਲੰਟੀਅਰ 1, 20, 000 ਰੁਪਏ ਰਿਸ਼ਵਤ ਲੈਣ ਲਈ ਮੰਨ ਗਏ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਹੋਮਗਾਰਡ ਨੇ ਇਸ ਕੇਸ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਕੋਲੋਂ 25, 000 ਰੁਪਏ ਲਏ ਸਨ। ਸ਼ਿਕਾਇਤਕਰਤਾ ਨੇ ਇਸ ਸਬੰਧੀ ਉਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਸਾਥੀ ਨਾਲ ਕੀਤੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਦਰਜ ਰਿਕਾਰਡਿੰਗਾਂ ਦੀ ਪੁਸ਼ਟੀ ਤੋਂ ਸਾਬਤ ਹੋਇਆ ਕਿ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਰਿਸ਼ਵਤ ਪ੍ਰਾਪਤ ਕੀਤੀ ਸੀ। ਇਸ ਨਾਲ ਇਹ ਸਾਬਤ ਹੋ ਗਿਆ ਕਿ ਰਿਸ਼ਵਤ ਦੀ ਰਕਮ ਮੰਗਣ ਅਤੇ ਲੈਣ ਵਿੱਚ ਉਕਤ ਦੋਵੇਂ ਮੁਲਾਜ਼ਮ ਅਤੇ ਉਨ੍ਹਾਂ ਦਾ ਵਿਚੋਲਾ ਆਪਸ ਵਿੱਚ ਮਿਲੇ ਹੋਏ ਸਨ।
 
ਇਸ ਰਿਪੋਰਟ ਦੇ ਆਧਾਰ 'ਤੇ ਉਪਰੋਕਤ ਤਿੰਨਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਤੀਜੇ ਮੁਲਜ਼ਮ ਹੋਮਗਾਰਡ ਰਵੀ ਕੁਮਾਰ ਨੂੰ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

ਸੁਖਬੀਰ ਬਾਦਲ ਦੇ ਸੱਜੇ ਪੈਰ 'ਚ ਫਰੈਕਚਰ

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ