Saturday, September 21, 2024

Punjab

ਹੁਣ ਪੰਦਰਾਂ ਲੱਖ ਰੱਪਏ ਹਰ ਭਾਰਤੀ ਨਾਗਰਿਕ ਦੇ ਖਾਤੇ ਵਿੱਚ ਜਮਾਂ ਕਰਾਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ 2014 ਲੋਕ ਸਭਾ ਚੋਣਾਂ ਸਮੇਂ ਕੀਤਾ ਵਾਅਦਾ ਪੂਰਾ ਕਰਵਾਉਣ ਲਈ ਪ੍ਰਸ਼ਾਤ ਕਿਸ਼ੋਰ ਆਪਣੀ ਅਹਿਮ ਭੂਮਿਕਾ ਨਿਭਾਉਣ : ਰਾਜਿੰਦਰ ਸਿੰਘ ਬਡਹੇੜੀ

PUNJAB NEWS EXPRESS | May 08, 2021 02:22 PM

ਚੰਡੀਗੜ੍ਹ: ਉੱਘੇ ਸਿੱਖ ਕਿਸਾਨ ਨੇਤਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ 1984 ਓਪਰੇਸ਼ਨ ਨੀਲਾ ਤਾਰਾ ਜਦੋਂ ਕੈਪਟਨ ਵਿਰੋਧ ਵਿੱਚ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਅਤੇ ਲੋਕ ਸਭਾ ਦੀ ਮੈਬਰੀ ਤਿਆਗ ਕੇ ਆਏ ਸਨ ਉਦੋਂ ਤੋਂ ਲਗਾਤਾਰ ਸਮਰਥਕ ਹਨ ਅਤੇ ਬਡਹੇੜੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ਼ 14 ਅਕਤੂਬਰ 1984 ਨੂੰ ਸੱਚ-ਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦੀ ਕਾਰ-ਸੇਵਾ ਵਿੱਚ ਹਿੱਸਾ ਲਿਆ ਸੀ ।ਰਾਜਿੰਦਰ ਸਿੰਘ ਬਡਹੇੜੀ ਜਿਹਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਜੂਨ 1989 ਵਿੱਚ ਸ਼ਿਰੋਮਣੀ ਅਕਾਲੀ ਦਲ ਪੰਥਕ ਦਾ ਜ਼ਿਲ੍ਹਾ ਰੋਪੜ ਦਾ ਪ੍ਰਧਾਨ ਵੀ ਬਣਾਇਆ ਸੀ ਅਤੇ 2013 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਬਣਨ ਸਮੇਂ ਸ੍ਰੀ ਬਡਹੇੜੀ ਨੂੰ ਜੱਟ ਮਹਾਂ ਸਭਾ ਦਾ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਰਧਾਨ ਨਿਯੁਕਤ ਕੀਤਾ ਸੀ ਅਤੇ ਸਰਕਾਰ ਬਣਨ ਜਦੋਂ ਅਤੇ ਪੰਜਾਬ ਮੰਡੀ ਬੋਰਡ ਦਾ ਡਾਇਰੈਕਟਰ ਵੀ ਨਿਯੁਕਤ ਕੀਤਾ ਨੇ ਰਾਜਨੀਤੀ ਦੇ ਨੀਤੀਘਾੜੇ ਪ੍ਰਸ਼ਾਤ ਕਿਸ਼ੋਰ ਨੂੰ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ 2014 ਲੋਕ ਸਭਾ ਚੋਣਾਂ ਸਮੇਂ ਉਹ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਭਾਜਪਾ ਨੇ ਠੇਕਾ ਦਿੱਤਾ ਸੀ ਮੋਦੀ ਤੋਂ ਇਹ ਐਲਾਨ ਵੀ ਪ੍ਰਸ਼ਾਤ ਕਿਸ਼ੋਰ ਨੇ ਕਰਵਾਇਆ ਦੱਸਿਆ ਜਾਂਦਾ ਹੈ ਕਿ ਹਰੇਕ ਭਾਰਤੀ ਨਾਗਰਿਕ ਦੇ ਬੈਂਕ ਖਾਤੇ ਵਿੱਚ ਕੌਮੀ ਬੈਂਕ ਖ਼ਾਸ ਕਰਕੇ ਸਵਿੱਸ ਬੈਂਕ ਤੋਂ ਭਾਰਤੀ ਨਾਗਰਿਕ ਦਾ ਜੋ ਧਨ/ਜਮਾਂ ਪੂੰਜੀ ਕਾਲ਼ਾ ਧਨ ਲਿਆ ਕੇ ਖਾਤਾ ਧਾਰਕਾਂ ਦੇ ਖਾਤਿਆਂ ਵਿੱਚ ਪੰਦਰਾਂ ਪੰਦਰਾਂ ਲੱਖ ਪਾਇਆ ਜਾਵੇਗਾ । ਇੱਥੇ ਇਹ ਜ਼ਿਕਰਯੋਗ ਹੈ ਕਿ 2014 ਤੋਂ 7 ਮਈ 2021 ਤੱਕ ਕਿਸੇ ਭਾਰਤੀ ਦੇ ਬੈਂਕ ਖਾਤੇ ਵਿੱਚ ਨਹੀਂ ਪਾਇਆ ਗਿਆ ਹੋ ਸਕਦਾ ਹੈ ਕਿ ਇਹ ਭਾਜਪਾ, ਬਾਦਲ ਦਲ, ਜਨਤਾ ਦਲ, ਜੋ ਭਾਜਪਾ ਦੇ ਸਾਥੀ ਹਨ ਜਾਂ ਪਤੀ ਪਤਨੀ ਬਣ ਕੇ ਰਹਿੰਦੇ ਰਹੇ ਹਨ ਉਹਨਾਂ ਦੇ ਖਾਤਿਆਂ ਵਿੱਚ ਆਇਆ ਹੋਵੇ ਜੇਕਰ ਉਹਨਾਂ ਦੇ ਖਾਤਿਆਂ ਵਿੱਚ ਆਇਆ ਤਾਂ ਬਾਕੀਆਂ ਨਾਲ ਧੋਖਾ ਹੈ ਜੇਕਰ ਉਹਨਾਂ ਦੇ ਖਾਤਿਆਂ ਵਿੱਚ ਵੀ ਨਹੀਂ ਆਇਆ ਤਾਂ ਉਹ ਵੀ ਇਸ ਮੰਗ ਦਾ ਸਮਰਥਨ ਕਰਨ ਕਿ ਹੁਣ 2020 ਮਾਰਚ ਤੋਂ 8ਮਈ 2021 ਦੇਸ਼ ਵਾਸੀਆਂ ਦੇ ਆਰਥਿਕ ਹਾਲਾਤ ਕਰੋਨਾਵਾਇਰਸ ਕੋਵਿਡ-19 ਤੋਂ ਕੋਵਿਡ-21 ਦੇ ਪਹੁੰਚਣ ਨਾਲ਼ ਬਦ ਤੋਂ ਬਦਤਰ ਹੋ ਚੁੱਕੇ ਹਨ ਹੁਣ ਪ੍ਰਸ਼ਾਤ ਕਿਸ਼ੋਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ 15 ਲੱਖ ਦਾ ਵਾਅਦਾ ਕੀਤਾ ਇੱਕ ਨਾਲ਼ ਅੱਖ ਨਾਲ਼ ਪੂਰਾ ਕਰਾਉਣ ਭਾਵ ਕਿਸੇ ਭਾਰਤੀ ਨਾਲ਼ ਭੇਦ ਭਾਵ ਤੋਂ ਬਿਨਾਂ ਜਲਦੀ ਤੋਂ ਜਲਦੀ ਜਮਾਂ ਕਰਨ ਦੀਆਂ ਪ੍ਰਕਿਰਿਆਵਾਂ ਸ਼ੁਰੂ ਕਰਵਾਉਣ ਲਈ ਬਿਨਾਂ ਦੇਰ ਕਾਰਵਾਈ ਸ਼ੁਰੂ ਕਰਵਾਉਣ । ਬਡਹੇੜੀ ਨੇ ਆਖਿਆ ਕਿ ਜੇਕਰ ਪ੍ਰਧਾਨ ਮੰਤਰੀ ਅਤੇ ਪ੍ਰਸ਼ਾਤ ਕਿਸ਼ੋਰ ਅਜਿਹਾ ਨਹੀਂ ਕਰਦੇ ਤਾਂ ਪੰਜਾਬ ਵਾਸੀ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪ੍ਰਸ਼ਾਤ ਕਿਸ਼ੋਰ ਨੂੰ ਝੂਠਾ ਸਾਬਤ ਕਰ ਦੇਣਗੇ ਅਤੇ “ਗੱਪਾਂ ਦਾ ਪਟਾਰਾ” ਦਾ ਖਿਤਾਬ ਦੇ ਕੇ ਵਾਪਿਸ ਭੇਜਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਮਿਲਕਫੈਡ ਨੂੰ ਤਬਾਹ ਕਰਨ ਤੋਂ ਬਾਜ ਆਵੇ: ਮਨਜੀਤ ਧਨੇਰ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ