Saturday, September 21, 2024

Punjab

ਪੰਜਾਬ ਦੀ ਬਿਜਲੀ ਸੰਕਟ ਦਾ ਹੱਲ ਕਾਂਗਰਸ ਨਹੀਂ, ਬਸਪਾ ਸ਼ਿਰੋਮਣੀ ਅਕਾਲੀ ਦਲ ਗਠਜੋੜ ਸਰਕਾਰ ਹੋਵੇਗੀ - ਮਾਇਆਵਤੀ

PUNJAB NEWS EXPRESS | July 03, 2021 04:59 PM

ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਪੰਜਾਬ ਦੀ ਬਿਜਲੀ ਮੁੱਦਿਆ ਵਿੱਚ ਛਿੜੀ ਜੰਗ ਵਿੱਚ ਆਪਣਾ ਟਵੀਟ ਬੰਬ ਸੁੱਟਕੇ ਸ਼ਿਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਬਿਜਲੀ ਮੁੱਦੇ ਦਾ ਹੱਲ ਦਸਿਆ ਹੈ। ਓਹਨਾ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੇ ਗੰਭੀਰ ਸੰਕਟ ਨਾਲ ਆਮ ਲੋਕਾਂ ਦਾ ਜੀਵਨ, ਉਦਯੋਗ ਧੰਦੇ ਤੇ ਖੇਤੀ ਕਿਸਾਨੀ ਆਦਿ ਬਹੁਤ ਬੁਰੀ ਤਰ੍ਹਾ ਪ੍ਰਭਾਵਿਤ ਹੋਈ ਹੈ। ਇਹ ਸਾਬਿਤ ਕਰਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਸੀ ਗੁਟਬਾਜ਼ੀ, ਖਿੱਚੋਤਾਣ ਤੇ ਟਕਰਾਓ ਆਦਿ ਵਿਚ ਉਲਝਕੇ ਆਮ ਲੋਕਾਂ ਦੇ ਹਿੱਤ ਅਤੇ ਜਨ ਕਲਿਆਣ ਕਰਨ ਦੀ ਜਿੰਮੇਵਾਰੀ ਨੂੰ ਛੱਡ ਚੁੱਕੀ ਹੈ। ਪੰਜਾਬ ਦੀ ਜਨਤਾ ਨੂੰ ਇਸਦਾ ਨੋਟਿਸ ਲੈਣਾ ਚਾਹੀਦਾ ਹੈ।
ਓਹਨਾ ਅੱਗੇ ਕਿਹਾ ਕਿ ਇਸ ਲਈ ਪੰਜਾਬ ਦੇ ਬਿਹਤਰ ਭਵਿੱਖ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਇਸ ਗੱਲ ਵਿਚ ਹੀ ਹੈ ਕਿ ਉਹ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਆਜ਼ਾਦੀ ਪਾਉਣ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਤੇ ਬੀਐੱਸਪੀ ਗੱਠਜੋੜ ਦੀ ਪੂਰਨ ਬਹੁਮਤ ਵਾਲੀ ਲੋਕ ਹਿਤੈਸ਼ੀ ਸਰਕਾਰ ਬਨਾਉਣਾ ਸੁਨਿਸ਼ਚਤ ਕਰਨ । ਮੈ ਇਹ ਪੁਰਜੋਰ ਅਪੀਲ ਕਰਦੀ ਹਾਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਮਿਲਕਫੈਡ ਨੂੰ ਤਬਾਹ ਕਰਨ ਤੋਂ ਬਾਜ ਆਵੇ: ਮਨਜੀਤ ਧਨੇਰ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ