Saturday, September 21, 2024

Punjab

ਬਸਪਾ 9 ਅਕਤੂਬਰ ਨੁੰ ਜਲੰਧਰ ਵਿਖੇ ਕਰੇਗੀ "ਭੁੱਲ ਸੁਧਾਰ ਰੈਲੀ"- ਬੈਨੀਵਾਲ

PUNJAB NEWS EXPRESS | September 25, 2021 06:11 PM

ਜਲੰਧਰ :ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਅੱਜ ਪੰਜਾਬ ਦੇ ਰਾਜਨੀਤਿਕ ਹਾਲਾਤਾਂ ਦੇ ਮੱਦੇਨਜ਼ਰ ਵਿਸ਼ੇਸ਼ ਮੰਥਨ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ਵਿੱਚ ਸ੍ਰੀ ਰਣਧੀਰ ਸਿੰਘ ਬੈਨੀਵਾਲ ਇੰਚਾਰਜ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ। ਵਿਚਾਰ ਮੰਥਨ ਤੋ ਬਾਅਦ ਬਾਮਸੈਫ ਡੀਐਸਫੋਰ ਬਸਪਾ ਬਾਨੀ ਸਾਹਿਬ ਕਾਂਸ਼ੀਰਾਮ ਜੀ ਦੇ ਬਰਸੀ ਸਮਾਗਮ ਪਰੀਨਿਰਵਾਣ ਦਿਵਸ 9 ਅਕਤੂਬਰ ਨੂੰ ਭੁੱਲ ਸੁਧਾਰ ਰੈਲੀ ਦੇ ਤੌਰ ਤੇ ਜਲੰਧਰ ਵਿਖੇ ਮਨਾਉਣ ਦਾ ਐਲਾਨ ਕੀਤਾ।

ਇਸੇ ਲੜੀ ਵਿੱਚ ਭਗਵਾਨ ਵਾਲਮੀਕ ਜੀ ਦੇ ਪਰਗਟ ਦਿਵਸ ਅਤੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅਮ੍ਰਿਤਸਰ ਵਿਖੇ 30 ਅਕਤੂਬਰ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਤੇ ਬੋਲਦੇ ਹੋਏ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਬੋਲਦੇ ਹੋਏ ਕਿਹਾ ਇਹ ਸਮਾਗਮ ਬਸਪਾ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਗਠਜੋੜ ਵਲੋਂ ਸਾਂਝੇ ਤੌਰ ਤੇ ਆਯੋਜਿਤ ਕੀਤੀਆ ਜਾਣਗੀਆਂ ਜਿਸ ਵਿਚ ਪੰਜਾਬੀਆਂ ਦਾ ਨੀਲਾ ਅਤੇ ਪੀਲਾ ਸਮੰਦਰ ਉਮੜੇਗਾ ਜੋ ਕਾਂਗਰਸ ਅਤੇ ਪੂਨਾ ਪੈਕਟ ਦੇ ਪੈਦਾ ਕੀਤੇ ਨਕਲੀ ਲੀਡਰਾਂ ਦੇ ਪਰਖੱਚੇ ਉਡਾਣ ਦਾ ਕੰਮ ਕਰੇਗਾ।

ਇਸ ਮੌਕੇ ਤੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਹੁਜਨ ਅੰਦੋਲਨ ਦੀ ਸੁਨਾਮੀ ਪੰਜਾਬ ਵਿੱਚ ਆ ਚੁੱਕੀ ਹੈ ਜਿਸ ਦੀਆਂ ਉੱਚੀਆਂ ਲਹਿਰਾਂ ਤੋਂ ਘਬਰਾਕੇ ਕਾਂਗਰਸ ਦਲਿਤਾ-ਪਛੜੀਆਂ ਸ਼੍ਰੇਣੀਆਂ ਵਿੱਚ ਨਕਲੀ ਨੇਤਾ ਪੈਦਾ ਕਰਕੇ ਬਹੁਜਨ ਸੁਨਾਮੀ ਠੱਲਣ ਦੀ ਅਸਫਲ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸੀ ਮੁੱਖ ਮੰਤਰੀ ਅਨਸੂਚਿਤ ਜਾਤੀ ਵਰਗਾਂ ਦੇ ਸੱਚੇ ਤੇ ਹਿਤੈਸ਼ੀ ਹਨ ਤਾਂ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੂੰ ਕਾਂਗਰਸੀ ਸਾਂਸਦ ਰਵਨੀਤ ਬਿੱਟੂ, ਸਾਬਕਾ ਕਾਂਗਰਸੀ ਵਿਧਾਇਕ ਅਜੀਤਇੰਦਰ ਮੌਫਰ ਅਤੇ ਕੇਂਦਰੀ ਮੰਤਰੀ ਹਰਜੀਤ ਪੁਰੀ ਖਿਲਾਫ ਪਵਿੱਤਰ ਅਪਵਿੱਤਰ ਤੇ ਜਾਤੀਸੂਚਕ ਸ਼ਬਦਾ ਦੀ ਵਰਤੋਂ ਕਰਨ ਦੇ ਦੋਸ਼ ਹੇਠ ਪੁਲਿਸ ਕੇਸ ਦਰਜ ਕਰਕੇ ਇਹਨਾਂ ਅਨੁਸੂਚਿਤ ਜਾਤੀ ਵਿਰੋਧੀਆਂ ਨੂੰ ਸਲਾਖਾਂ ਪਿੱਛੇ ਭੇਜਣਾ ਚਾਹੀਦਾ ਹੈ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਸ੍ਰੀ ਹਰਜੀਤ ਸਿੰਘ ਲੋੰਗਿਆ, ਸੂਬਾ ਜਨਰਲ ਸਕੱਤਰ ਸ੍ਰੀ ਨਛੱਤਰ ਪਾਲ ਜੀ, ਗੁਰਲਾਲ ਸੈਲਾ, ਰਜਿੰਦਰ ਰੀਹਲ, ਬਲਦੇਵ ਸਿੰਘ ਮੇਹਰਾ , ਕੁਲਦੀਪ ਸਰਦੂਲਗੜ੍ਹ, ਐਡਵੋਕੇਟ ਰਣਜੀਤ ਕੁਮਾਰ, ਰਾਜਾ ਰਾਜਿੰਦਰ ਸਿੰਘ, ਚਮਕੌਰ ਸਿੰਘ ਵੀਰ, ਰਾਮੇਸ਼ ਕੌਲ, ਬਲਵਿੰਦਰ ਕੁਮਾਰ, ਮਨਜੀਤ ਸਿੰਘ ਅਟਵਾਲ, ਗੁਰਮੇਲ ਚੁੰਬਰ, ਸਵਿੰਦਰ ਸਿੰਘ, ਲਾਲ ਸਿੰਘ ਸੁਲਹਾਣੀ, ਰੋਹਿਤ ਖੋਖਰ, ਬਲਜੀਤ ਸਿੰਘ ਭਾਰਾਪੁਰ, ਪ੍ਰਵੀਨ ਬੰਗਾ, ਹਰਬੰਸ ਲਾਲ ਚੰਣਕੋਆ, ਰਾਮ ਸਿੰਘ ਗੋਗੀ, ਵਿਜੈ ਬੱਧਣ, ਜਸਵੰਤ ਰਾਏ, ਦਰਸ਼ਨ ਝਲੂਰ, ਪੀਡੀ ਸ਼ਾਂਤ ਅਤੇ ਪਰਮਜੀਤ ਮੱਲ ਆਦਿ ਸਮੇਤ ਵੱਡੀ ਗਿਣਤੀ ਵਿਚ ਲੀਡਰਸ਼ਿਪ ਹਾਜਿਰ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਮਿਲਕਫੈਡ ਨੂੰ ਤਬਾਹ ਕਰਨ ਤੋਂ ਬਾਜ ਆਵੇ: ਮਨਜੀਤ ਧਨੇਰ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ