Sunday, September 08, 2024

Punjab

ਅਕਾਲੀ ਦਲ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ’ਤੇ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ

ਅਮਰੀਕ ਸਿੰਘ  | July 08, 2024 09:10 PM
ਮੁੱਖ ਮੰਤਰੀ ਵੱਲੋਂ ਮਜੀਠੀਆ ਖਿਲਾਫ ਕੂੜ ਪ੍ਰਚਾਰ ਦੀ ਮੁਹਿੰਮ ਹਾਈ ਕੋਰਟ ਵਿਚ ਉਦੋਂ ਬੇਨਕਾਬ ਹੋ ਗਈ ਜਦੋਂ ਐਸ ਆਈ ਟੀ ਨੂੰ ਨਸ਼ਾ ਤਸਕਰੀ ਕੇਸ ਵਿਚ ਸਰਦਾਰ ਮਜੀਠੀਆ ਖਿਲਾਫ ਆਪਣੇ ਸੰਮਨ ਵਾਪਸ ਲੈਣੇ ਪਏ: ਅਰਸ਼ਦੀਪ ਕਲੇਰ
ਚੰਡੀਗੜ੍ਹ, :: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਵਾਸਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਮੰਗ ਕੀਤੀ।
 
 
ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਦਾਰ ਮਜੀਠੀਆ ਨੂੰ ਬਦਨਾਮ ਕਰਨ ਦੀ ਮੁਹਿੰਮ ਦਾ ਭਾਂਡਾ ਉਦੋਂ ਹਾਈ ਕੋਰਟ ਵਿਚ ਭੰਨਿਆ ਗਿਆ ਜਦੋਂ ਐਸ ਆਈ ਟੀ ਨੂੰ ਨਸ਼ਾ ਤਸਕਰੀ ਕੇਸ ਵਿਚ ਸਰਦਾਰ ਮਜੀਠੀਆ ਖਿਲਾਫ ਸੰਮਨ ਵਾਪਸ ਲੈਣੇ ਪਏ। ਪੰਜਾਬ ਸਰਕਾਰ ਅਜਿਹਾ ਕੋਈ ਸਬੂਤ ਪੇਸ਼ ਨਹੀਂ ਕਰ ਸਕੀ ਜਿਸਦੇ ਆਧਾਰ ’ਤੇ ਵਾਰ-ਵਾਰ ਸਰਦਾਰ ਮਜੀਠੀਆ ਨੂੰ ਸੰਮਨ ਕੀਤਾ ਜਾ ਰਿਹਾ ਹੈ।
 
 
ਅਕਾਲੀ ਦਲ ਦੇ ਬੁਲਾਰੇ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਸਰਦਾਰ ਮਜੀਠੀਆ ਦੇ ਖਿਲਾਫ ਸਿਆਸੀ ਬਦਲਾਖੋਰੀ ’ਤੇ ਉਤਰੇ ਹੋਏ ਹਨ। ਉਹਨਾਂ ਕਿਹਾ ਕਿ ਬਦਲਾਖੋਰੀ ਉਸ ਵੇਲੇ ਸ਼ੁਰੂ ਹੋਈ ਸੀ ਜਦੋਂ ਸਰਦਾਰ ਮਜੀਠੀਆ ਨੇ ਸਰਦਾਰ ਭਗਵੰਤ ਮਾਨ ਦੀ ਧੀ ਦਾ ਮਾਮਲਾ ਚੁੱਕਿਆ ਜਿਸਨੇ ਆਪਣੇ ਪਿਤਾ ’ਤੇ ਉਹਨਾਂ ਨੂੰ ਅਣਡਿੱਠ ਕਰਨ ਤੇ ਉਹਨਾਂ ਨਾਲ ਬੁਰਾ ਸਲੂਕ ਕਰਨ ਦੀ ਗੱਲ ਕੀਤੀ ਸੀ।
 
 
ਐਡਵੋਕੇਟ ਕਲੇਰ ਨੇ ਕਿਹਾ ਕਿ ਸਰਦਾਰ ਮਜੀਠੀਆ ਨੇ ਜਦੋਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਐਨ ਡੀ ਪੀ ਐਸ ਐਕਟ ਤਹਿਤ ਉਹਨਾਂ ਖਿਲਾਫ ਦਰਜ ਝੂਠੇ ਕੇਸ ਵਿਚ ਚਾਰ ਵਾਰ ਐਸ ਆਈ ਟੀ ਬਦਲੇ ਜਾਣ ਤੋਂ ਬਾਅਦ ਵਾਰ-ਵਾਰ ਉਹਨਾਂ ਨੂੰ ਸੰਮਨ ਭੇਜਣ ਦਾ ਮਾਮਲਾ ਹਾਈ ਕੋਰਟ ਕੋਲ ਪਹੁੰਚ ਕੀਤੀ ਜਿਸਨੇ ਉਹਨਾਂ ਨੂੰ ਜ਼ਮਾਨਤ ਦਿੱਤੀ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਸਰਦਾਰ ਮਜੀਠੀਆ ਦੇ ਕਿਸੇ ਨਸ਼ਾ ਤਸਕਰ ਨਾਲ ਸਬੰਧ ਹੋਣ ਦਾ ਕੋਈ ਸਬੂਤ ਨਹੀ਼ਂ ਹੈ ਤੇ ਉਹਨਾਂ ਕੋਲੋਂ ਕੋਈ ਰਿਕਵਰੀ ਨਹੀਂ ਹੋਈ।
 
 
ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸਰਦਾਰ ਮਜੀਠੀਆ ਦੇ ਖਿਲਾਫ ਝੂਠਾ ਕੇਸ ਤਿੰਨ ਡੀ ਜੀ ਪੀ ਅਤੇ ਐਡਵੋਕੇਟ ਜਨਰਲ ਵਾਰ-ਵਾਰ ਬਦਲਣ ਮਗਰੋਂ ਦਰਜ ਕੀਤਾ ਗਿਆ ਹਾਲਾਂਕਿ ਹਾਈ ਕੋਰਟ ਪਹਿਲਾਂ ਹੀ ਮਾਮਲੇ ਦੀ ਜਾਂਚ ਕਰਵਾ ਚੁੱਕੀ ਸੀ ਅਤੇ ਕੇਸ ਵਿਚ ਦੋਸ਼ੀਆਂ ਨੂੰ ਪਹਿਲਾਂ ਹੀ ਸਜ਼ਾਵਾਂ ਹੋ ਚੁੱਕੀਆਂ ਹਨ।
 
 
ਬੁਲਾਰੇ ਨੇ ਕਿਹਾ ਕਿ ਹਾਈ ਕੋਰਟ ਨੇ 2013 ਵਿਚ ਨਸ਼ਾ ਕੇਸ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਚੁੱਕੀ ਸੀ ਅਤੇ ਉਹਨਾਂ ਸੀਨੀਅਰ ਅਫਸਰਾਂ ਦੀ ਐਸ ਆਈ ਟੀ ਦਾ ਗਠਨ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਕੇਸ ਵਿਚ 10 ’ਚਲਾਨ’ ਪੇਸ਼ ਕੀਤੇ ਜਾ ਚੁੱਕੇ ਹਨ ਅਤੇ ਚਾਰਜਸ਼ੀਟਾਂ ਵਿਚ ਕਿਸੇ ਵੀ ਅਕਾਲੀ ਆਗੂ ਜਾਂ ਵਰਕਰ ਦਾ ਨਾਂ ਨਹੀਂ ਆਇਆ।
 
 
ਐਡਵੋਕੇਟ ਕਲੇਰ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਨਸ਼ਿਆਂ ਦੇ ਮੁੱਦੇ ਦਾ ਸਿਆਸੀਕਰਨ ਕੀਤਾ ਸੀ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸੂਬੇ ਵਿਚ ਨਸ਼ੇ ਦੇ ਜਾਲ ਨੂੰ ਬੇਨਕਾਬ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਰਦਾਰ ਮਜੀਠੀਆ ਨੂੰ ਬਦਨਾਮ ਕਰਨ ਵਾਸਤੇ ਪੂਰਾ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਦੋਂ ਕਿ ਇਸ ਕੋਲ ਇਸ ਗੱਲ ਦਾ ਜਵਾਬ ਨਹੀਂ ਹੈ ਕਿ ਆਪ ਸਰਕਾਰ ਦੇ ਰਾਜ ਵਿਚ ਨਸ਼ਾ ਤਸਕਰੀ ਸਿਖ਼ਰਾਂ ’ਤੇ ਕਿਉਂ ਪਹੁੰਚ ਗਈ। ਉਹਨਾਂ ਕਿਹਾ ਕਿ ਹਾਈ ਕੋਰਟ ਤੇ ਪੰਜਾਬ ਦੇ ਰਾਜਪਾਲ ਵੀ ਸੂਬੇ ਵਿਚ ਨਸ਼ਿਆਂ ਵਿਚ ਵਾਧੇ ਲਈ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਚੁੱਕੇ ਹਨ। ਹੁਣ ਆਪ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੱਸੇ ਕਿ ਨਸ਼ਿਆਂ ਦਾ ਸਰਗਨਾ ਕੌਣ ਹੈ ਜੋ ਪੰਜਾਬੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਰਿਹਾ ਹੈ ਤੇ ਭਵਿੱਖ ਤਬਾਹ ਕਰ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਮਿਲਕਫੈਡ ਨੂੰ ਤਬਾਹ ਕਰਨ ਤੋਂ ਬਾਜ ਆਵੇ: ਮਨਜੀਤ ਧਨੇਰ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ