Thursday, December 26, 2024
ਤਾਜਾ ਖਬਰਾਂ
ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਤੇ ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਅਗਲੇ ਸੰਘਰਸ਼ ਦਾ ਐਲਾਨਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 'ਆਪ' ਦੇ ਵਫ਼ਦ ਨੂੰ ਕਿਸਾਨੀ ਮੰਗਾਂ ਦੀ ਹਮਾਇਤ ਲਈ ਕਿਹਾ, ਭਗਵੰਤ ਮਾਨ ਸਰਕਾਰ ਦੀ ਇਮਾਨਦਾਰੀ 'ਤੇ ਵੀ ਸਵਾਲ ਚੁੱਕੇਕੰਪਿਊਟਰ ਅਧਿਆਪਕਾਂ ਦੇ ਮਰਨ ਵਰਤ ਦਾ ਚੌਥਾ ਦਿਨ--ਕੰਪਿਊਟਰ ਅਧਿਆਪਕਾਂ ਵੱਲੋਂ ਵਿਧਾਇਕ ਨਰਿੰਦਰ ਭਰਾਜ ਦੀ ਕੋਠੀ ਤੱਕ ਰੋਸ ਮਾਰਚ; ਲਾਇਆ ਧਰਨਾ ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

Punjab

ਆਮ ਆਦਮੀ ਪਾਰਟੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਅੱਤਿਆਚਾਰਾਂ ਦੀ ਕੀਤੀ ਨਿੰਦਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

PUNJAB NEWS EXPRESS | December 01, 2024 06:05 PM

ਇਸ ਮਾਮਲੇ ਵਿੱਚ ਫੈਸਲਾਕੁੰਨ ਕਾਰਵਾਈ ਕਰਨ ਵਿੱਚ ਭਾਜਪਾ ਸਰਕਾਰ ਦੀ ਅਸਫਲਤਾ ਉਹਨਾਂ ਦੀ ਬੇਰੁਖ਼ੀ ਅਤੇ ਅਯੋਗਤਾ ਨੂੰ ਉਜਾਗਰ ਕਰਦੀ ਹੈ: ਅਮਨ ਅਰੋੜਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਹਿੰਦੂ ਪੁਜਾਰੀਆਂ ਦੀਆਂ ਗ੍ਰਿਫਤਾਰੀਆਂ ਸਮੇਤ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਵਿਰੁੱਧ ਅੱਤਿਆਚਾਰ ਦੀਆਂ ਚਿੰਤਾਜਨਕ ਰਿਪੋਰਟਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਪੰਜਾਬ ਪ੍ਰਧਾਨ ਅਤੇ 'ਆਪ' ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਅਜਿਹੀ ਕਾਰਵਾਈਆਂ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਬਹੁਤ ਦੁਖਦਾਈ ਅਤੇ ਅਸਵੀਕਾਰਨਯੋਗ ਹਨ।

ਮੀਡੀਆ ਸਰੋਤਾਂ ਰਾਹੀਂ ਬੰਗਲਾਦੇਸ਼ ਵਿੱਚ ਹਿੰਦੂਆਂ ਦੀ ਦੁਰਦਸ਼ਾ ਦੀ ਖਬਰ ਦਿਲ ਕੰਬਾਊ ਹੈ। ਕਿਸੇ ਵੀ ਭਾਈਚਾਰੇ ਵਿਰੁੱਧ ਹਿੰਸਾ ਸਦਭਾਵਨਾ ਅਤੇ ਆਪਸੀ ਸਨਮਾਨ ਦੇ ਸਿਧਾਂਤਾਂ ਨੂੰ ਕਮਜ਼ੋਰ ਕਰਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਹਰ ਦੇਸ਼ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀਆਂ ਘੱਟ ਗਿਣਤੀਆਂ ਦੀ ਰੱਖਿਆ ਕਰੇ ਅਤੇ ਸਹਿਹੋਂਦ ਦੀ ਭਾਵਨਾ ਨੂੰ ਕਾਇਮ ਰੱਖੇ।

‘ਆਪ’ ਨੇ ਇਸ ਮੁੱਦੇ ਬਾਰੇ ਹਿੰਦੂਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਕੇਂਦਰ ਸਰਕਾਰ ਦੀ ਢਿੱਲ ਅਤੇ ਲਾਪਰਵਾਹੀ ਦੀ ਆਲੋਚਨਾ ਕੀਤੀ।ਪਾਰਟੀ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਸਨਮਾਨ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਦੇਸ਼ ਮੰਤਰਾਲੇ (ਐਮਈਏ) ਤੋਂ ਤੁਰੰਤ ਦਖਲ ਦੀ ਮੰਗ ਕਰਦੀ ਹੈ।
ਬੰਗਲਾਦੇਸ਼ ਵਿੱਚ ਹਿੰਦੂਆਂ ਵਿੱਚ ਵਧ ਰਹੇ ਡਰ ਅਤੇ ਅਤਿਆਚਾਰ ਪ੍ਰਤੀ ਕੇਂਦਰ ਸਰਕਾਰ ਦੀ ਧੀਮੀ ਪ੍ਰਤੀਕਿਰਿਆ ਅਤੇ ਉਦਾਸੀਨਤਾ ਅਸਵੀਕਾਰਨਯੋਗ ਹੈ।  ਅਰੋੜਾ ਨੇ ਕਿਹਾ ਕਿ ਐਮਈਏ ਅਤੇ ਭਾਰਤੀ ਕੌਂਸਲੇਟਾਂ ਨੂੰ ਸਰਗਰਮ ਕਦਮ ਚੁੱਕਣੇ ਚਾਹੀਦੇ ਹਨ, ਬੰਗਲਾਦੇਸ਼ੀ ਸਰਕਾਰ ਨਾਲ ਇਹ ਚਿੰਤਾਵਾਂ ਉਠਾਉਣੀਆਂ ਚਾਹੀਦੀਆਂ ਹਨ, ਅਤੇ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ।

ਆਮ ਆਦਮੀ ਪਾਰਟੀ ਅੰਤਰਰਾਸ਼ਟਰੀ ਭਾਈਚਾਰੇ ਨੂੰ ਸਰਹੱਦਾਂ ਦੇ ਪਾਰ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਤੇ ਧਿਆਨ ਦੇਣ ਦੀ ਵੀ ਅਪੀਲ ਕੀਤੀ ਹੈ। ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮੁੱਦਾ ਸਿਆਸੀ ਸੀਮਾਵਾਂ ਤੋਂ ਉਪਰ ਹੈ ਅਤੇ ਨਫ਼ਰਤੀ ਅਪਰਾਧਾਂ ਅਤੇ ਵਿਤਕਰੇ ਵਿਰੁੱਧ ਇਕਜੁੱਟ ਹੋਣ ਦੀ ਮੰਗ ਕਰਦਾ ਹੈ।

ਅਰੋੜਾ ਨੇ ਅੱਗੇ ਕਿਹਾ ਕਿ ਭਾਰਤ ਨੇ ਸੰਕਟ ਦੇ ਸਮੇਂ ਵਿੱਚ ਬੰਗਲਾਦੇਸ਼ ਦਾ ਲਗਾਤਾਰ ਸਮਰਥਨ ਕੀਤਾ ਹੈ, ਭਾਵੇਂ ਇਹ ਵਿੱਤੀ ਸਹਾਇਤਾ ਦੇ ਜ਼ਰੀਏ ਹੋਵੇ ਜਾਂ ਖੇਤਰ ਵਿੱਚ ਸਮਾਜਿਕ ਸਥਿਰਤਾ ਨੂੰ ਯਕੀਨੀ ਬਣਾਉਣਾ ਹੋਵੇ। ਭਾਰਤ ਇੱਕ ਭਰੋਸੇਮੰਦ ਸਹਿਯੋਗੀ ਵਜੋਂ ਬੰਗਲਾਦੇਸ਼ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਇਸ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਦੇ ਮੱਦੇਨਜ਼ਰ, ਬੰਗਲਾਦੇਸ਼ ਨੂੰ ਆਪਣੀ ਹਿੰਦੂ ਘੱਟ ਗਿਣਤੀ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਬੰਗਲਾਦੇਸ਼ ਸਰਕਾਰ ਨੂੰ ਉਥੋਂ ਦੇ ਹਿੰਦੂਆਂ ਦੇ ਅਧਿਕਾਰਾਂ ਦੀ ਰਾਖੀ ਲਈ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।

'ਆਪ' ਦਾ ਵਿਸ਼ਵਾਸ ਹੈ ਕਿ ਕੇਂਦਰ ਸਰਕਾਰ ਨੂੰ ਆਪਣੇ ਪ੍ਰਵਾਸੀਆਂ ਦੀ ਭਲਾਈ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਇਨ੍ਹਾਂ ਜ਼ਰੂਰੀ ਮਾਮਲਿਆਂ ਨੂੰ ਹੱਲ ਕਰਨ ਲਈ ਕੂਟਨੀਤਕ ਚੈਨਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ।  ਅਰੋੜਾ ਨੇ ਕਿਹਾ ਕਿ ਜੇਕਰ ਸਰਕਾਰ ਨਿਰਣਾਇਕ ਢੰਗ ਨਾਲ ਕੰਮ ਕਰਨ ਵਿੱਚ ਅਸਫਲ ਰਹਿੰਦੀ ਹੈ, ਤਾਂ ਇਹ ਸਿਰਫ ਆਪਣੀ ਬੇਰੁਖ਼ੀ ਅਤੇ ਅਯੋਗਤਾ ਨੂੰ ਉਜਾਗਰ ਕਰੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਤੇ ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਅਗਲੇ ਸੰਘਰਸ਼ ਦਾ ਐਲਾਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 'ਆਪ' ਦੇ ਵਫ਼ਦ ਨੂੰ ਕਿਸਾਨੀ ਮੰਗਾਂ ਦੀ ਹਮਾਇਤ ਲਈ ਕਿਹਾ, ਭਗਵੰਤ ਮਾਨ ਸਰਕਾਰ ਦੀ ਇਮਾਨਦਾਰੀ 'ਤੇ ਵੀ ਸਵਾਲ ਚੁੱਕੇ

ਕੰਪਿਊਟਰ ਅਧਿਆਪਕਾਂ ਦੇ ਮਰਨ ਵਰਤ ਦਾ ਚੌਥਾ ਦਿਨ--ਕੰਪਿਊਟਰ ਅਧਿਆਪਕਾਂ ਵੱਲੋਂ ਵਿਧਾਇਕ ਨਰਿੰਦਰ ਭਰਾਜ ਦੀ ਕੋਠੀ ਤੱਕ ਰੋਸ ਮਾਰਚ; ਲਾਇਆ ਧਰਨਾ

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ 

ਐਮਪੀ ਸੰਜੀਵ ਅਰੋੜਾ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਐਨਐਮਸੀ ਨੇ ਐਮਬੀਬੀਐਸ ਲਈ ਹਰੇਕ ਸੰਸਥਾ ਵਿੱਚ 150 ਸੀਟਾਂ ਦੀ ਉਪਰਲੀ ਸੀਮਾ ਨੂੰ ਕੀਤਾ ਖਤਮ