Saturday, November 23, 2024

Punjab

ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ਼ 

ਦਲਜੀਤ ਕੌਰ  | November 22, 2024 09:03 PM
 ਬਠਿੰਡਾ, :  ਕੱਲ੍ਹ ਪੰਜਾਬ ਸਰਕਾਰ ਵੱਲੋਂ ਪੁਲਿਸ ਦੇ ਧੱਕੇ ਦੇ ਜ਼ੋਰ ਤਿੰਨ ਪਿੰਡਾਂ ਦੁੱਨੇਆਣਾ, ਭਗਵਾਨਗੜ ਅਤੇ ਸ਼ੇਰਗੜ੍ਹ ਦੀ ਭਾਰਤ ਮਾਲਾ ਸੜਕ ਅਧੀਨ ਅਕਵਾਇਰ ਕੀਤੀ ਜ਼ਮੀਨ ਨਿਗੂਣਾ ਮੁਆਵਜ਼ਾ ਦੇ ਕੇ ਉਹ ਵੀ ਸਾਂਝੇ ਖਾਤੇ ਵਿੱਚ ਹੀ ਕਾਬਜ਼ ਕਿਸਾਨਾਂ ਨੂੰ ਨਹੀਂ, ਕਬਜ਼ਾ ਕਰ ਲਿਆ ਸੀ। ਜਿੱਥੇ ਸਿਰਫ 48 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਦੋਂ ਕਿ ਇਸ ਦੇ ਆਸੇ ਪਾਸੇ ਪਿੰਡਾਂ ਵਿੱਚ 82 ਤੋਂ 92 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜ਼ਮੀਨ ਦਾ ਮੁਆਵਜ਼ਾ ਦਿੱਤਾ ਗਿਆ ਹੈ।
 
ਇਸ ਬੇਇਨਸਾਫ਼ੀ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਪੁਲਿਸ ਦੀਆਂ ਰੋਕਾਂ ਤੋੜਦੇ ਹੋਏ ਵੱਡੀ ਪੱਧਰ 'ਤੇ ਕਿਸਾਨ ਸਮੇਤ ਔਰਤਾਂ ਜਬਰੀ ਕੀਤੇ ਕਬਜ਼ੇ ਵਾਲੀ ਜ਼ਮੀਨ 'ਤੇ ਕਿਸਾਨਾਂ ਦਾ ਕਬਜ਼ਾ ਕਰਵਾਉਣ ਲਈ ਅੱਗੇ ਵਧੇ ਤਾਂ ਭਾਰੀ ਪੁਲਿਸ ਫੋਰਸ ਵੱਲੋਂ ਕਿਸਾਨਾਂ ਉੱਪਰ ਅਥਰੂ ਗੈਸ ਦੇ ਗੋਲੇ ਦਾਗੇ ਗਏ, ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਤੇ ਲਾਠੀ ਚਾਰਜ ਕੀਤਾ ਗਿਆ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਜ਼ਖਮੀ ਹੋ ਗਏ। ਇਸ ਦੇ ਬਾਵਜੂਦ ਵੀ ਕੁੱਝ ਔਰਤਾਂ ਜਬਰੀ ਕਬਜ਼ਾ ਕੀਤੀ ਜ਼ਮੀਨ 'ਤੇ ਪਹੁੰਚ ਗਈਆਂ। 
 
ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਕੂਮਤ ਦੇਸ਼ ਦੇ ਮਾਲ ਖਜ਼ਾਨੇ ਅਤੇ ਜ਼ਮੀਨਾਂ 'ਤੇ ਸਾਮਰਾਜੀ ਕੌਮੀ ਬਹੁ ਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਲਈ ਪੁਲਿਸ ਅਤੇ ਫੌਜ ਦੀਆਂ ਧਾੜਾਂ ਚਾੜ੍ਹ ਕੇ ਲੋਕਾਂ 'ਤੇ ਜਬਰ ਕਰ ਰਹੀ ਹੈ। ਉਹਨਾਂ ਦਾ ਨਿਰਵਿਘਨ ਵਪਾਰ ਚਲਾਉਣ ਲਈ ਕਿਸਾਨਾਂ ਦੀਆਂ ਜ਼ਮੀਨਾਂ ਰੋਕ ਕੇ ਵੱਡੀਆਂ ਵੱਡੀਆਂ ਸੜਕਾਂ ਕੱਢੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸੇ ਨੀਤੀ 'ਤੇ ਚਲਦਿਆਂ ਪਿੰਡਾਂ ਦੀਆਂ ਸੱਥਾਂ 'ਚੋਂ ਚੱਲਣ ਵਾਲੀ ਭਗਵੰਤ ਮਾਨ ਦੀ ਸਰਕਾਰ ਦਾ ਚਿਹਰਾ ਵੀ ਨੰਗਾ ਹੋ ਗਿਆ ਹੈ। ਜਿਸ ਨੇ ਕਿਹਾ ਸੀ ਕਿ ਕਿਸਾਨਾਂ ਦੀ ਸਹਿਮਤੀ ਬਿਨਾਂ ਜ਼ਮੀਨ ਦਾ ਇੱਕ ਇੰਚ ਵੀ ਧੱਕੇ ਨਾਲ ਨਹੀਂ ਖੋਹਿਆ ਜਾਵੇਗਾ। ਪਰ ਅੱਜ ਤਿੰਨ ਪਿੰਡਾਂ ਦੀ ਜ਼ਮੀਨ 'ਤੇ ਭਾਰੀ ਪੁਲਸ ਫੋਰਸ ਲਾ ਕੇ ਕਬਜ਼ਾ ਕਰ ਲਿਆ ਹੈ। ਅਤੇ ਵਿਰੋਧ ਕਰ ਰਹੇ ਕਿਸਾਨਾਂ 'ਤੇ ਬੁਰੀ ਤਰ੍ਹਾਂ ਜਬਰ ਢਾਹਿਆ ਗਿਆ ਹੈ। 
 
ਅੱਜ ਹੋਏ ਲਾਠੀਚਾਰਜ ਤੋਂ ਬਾਅਦ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਤਾਂ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਉਹਨਾਂ ਦੀਆਂ ਜ਼ਬਤ ਕੀਤੀਆਂ ਗੱਡੀਆਂ ਅਤੇ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾ ਕੀਤਾ ਜਾਵੇ ਜਿਸ ਤੋਂ ਬਾਅਦ ਗੱਡੀਆਂ ਤੇ ਕਿਸਾਨ ਤਾਂ ਛੱਡ ਦਿੱਤੇ ਗਏ। ਪਰ ਜਿੰਨਾ ਚਿਰ ਉਸ ਜ਼ਮੀਨ 'ਤੇ ਕਿਸਾਨਾਂ ਦਾ ਮੁੜ ਕਬਜ਼ਾ ਨਹੀਂ ਹੁੰਦਾ ਉਨਾ ਚਿਰ ਗੱਲਬਾਤ ਨਹੀਂ ਕੀਤੀ ਜਾਵੇਗੀ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਦੁੱਨੇਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਦਾ ਠਹਿਰਾਅ ਕਰ ਲਿਆ ਗਿਆ ਹੈ।
 
 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ, ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਅਕਾਲੀ ਦਲ ਚੌਰਾਹੇ 'ਤੇ-ਅਕਾਲੀ ਦਲ ਦੇ 'ਪੰਥਕ ਏਜੰਡੇ' 'ਤੇ ਵਾਪਸ ਆਉਣ ਤੋਂ ਬਾਅਦ ਦੋ ਪ੍ਰਮੁੱਖ ਹਿੰਦੂ ਨੇਤਾਵਾਂ ਨੇ ਪਾਰਟੀ ਛੱਡੀ

ਕਿਸਾਨ ਫਤਹਿ ਦਿਵਸ ਮਨਾਓਂਦਿਆਂ ਫੋਰਮ ਵਲੋਂ ਪੂਰੇ ਖਿਤੇ ਦੀ ਖੁਸ਼ਹਾਲੀ ਲਈ ਇੰਡੋ -ਪਾਕਿ ਸਰਹਦ ਖੋਲਣ ਦੀ ਅਪੀਲ

ਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ 'ਚ ਵੱਧ ਰਹੇ ਮਾਮਲੇ ਚਿੰਤਾਜਨਕ-ਰਾਜ ਲਾਲੀ ਗਿੱਲ