Wednesday, October 23, 2024

Punjab

ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਇਹ ਭਾਜਪਾ ਦੀ ਪੰਜਾਬ ਪ੍ਰਤੀ ਨਫਰਤ ਨੂੰ ਦਰਸਾਉਂਦਾ ਹੈ - ਮਲਵਿੰਦਰ ਕੰਗ

PUNJAB NEWS EXPRESS | October 22, 2024 10:07 PM

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਭਾਜਪਾ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਭਾਜਪਾ ਦੀ ਪੰਜਾਬ ਪ੍ਰਤੀ ਨਫ਼ਰਤ ਨੂੰ ਦਰਸਾਉਂਦਾ ਹੈ।

ਕੰਗ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਕਿਸਾਨ ਅੰਦੋਲਨ ਨੂੰ ਅਜੇ ਤੱਕ ਹਜ਼ਮ ਨਹੀਂ ਕਰ ਸਕੀ ਹੈ। ਇਸ ਦਾ ਬਦਲਾ ਉਹ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ। ਭਾਜਪਾ ਦੀ ਕੇਂਦਰ ਸਰਕਾਰ ਅਕਸਰ ਕਿਸੇ ਨਾ ਕਿਸੇ ਬਹਾਨੇ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰਦੀ ਹੈ। ਇਸ ਵਾਰ ਵੀ ਉਹ ਅਜਿਹਾ ਹੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਇੱਕ ਸਾਲ ਵਿੱਚ ਗੁਦਾਮ ਖਾਲੀ ਨਹੀਂ ਹੋਏ, ਜਦਕਿ ਮੰਤਰੀ ਅਤੇ ਮੁੱਖ ਮੰਤਰੀ ਨੇ ਖੁਦ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਅਧਿਕਾਰੀਆਂ ਨੇ ਕਈ ਵਾਰ ਪੱਤਰ ਲਿਖੇ ਪਰ ਕੋਈ ਕਾਰਵਾਈ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਆਮਦ ਹੋਣ ਦੇ ਬਾਵਜੂਦ ਅਨਾਜ ਦੀ ਬਹੁਤ ਹੌਲੀ ਲਿਫਟਿੰਗ ਭਾਜਪਾ ਦਾ ਪੰਜਾਬ ਪ੍ਰਤੀ ਗਲਤ ਅਤੇ ਮਾੜੇ ਇਰਾਦਿਆਂ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨਾਲ ਇੰਨੀ ਪ੍ਰੇਸ਼ਾਨੀ ਹੈ, ਤਾਂ ਉਹ ਛੇ ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਸੂਚਿਤ ਕਰ ਦਿੰਦੀ ਤਾਂ ਕਿਸਾਨ ਫ਼ਸਲ ਹੀ ਨਾ ਬੀਜਦੇ। ਇਹ ਬਹੁਤ ਮਾੜੀ ਰਾਜਨੀਤੀ ਹੈ, ਇਸਦੀ ਨਿੰਦਾ ਨਹੀਂ ਕੀਤੀ ਜਾ ਸਕਦੀ।

ਕੰਗ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ। ਤੁਹਾਡੀ ਫ਼ਸਲ ਦਾ ਹਰ ਦਾਣਾ ਚੁੱਕਿਆ ਜਾਵੇਗਾ। ਸਰਕਾਰ ਤੁਹਾਨੂੰ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਣ ਦੇਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ 51 ਥਾਂਵਾਂ 'ਤੇ ਪੱਕੇ ਮੋਰਚੇ ਪੰਜਵੇਂ ਦਿਨ ਵੀ ਜਾਰੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਮੋਟਰਸਾਈਕਲ ਸਵਾਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਮੌਕੇ 'ਤੇ ਹੀ ਮੌਤ ਹੋ ਗਈ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਬੁਲਾਈ 

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ 

ਝੋਨੇ ਦੀ ਖ੍ਰੀਦ ਨਿਰਵਿਘਨ ਚਾਲੂ ਕਰਾਉਣ ਲਈ ਭਾਕਿਯੂ ਉਗਰਾਹਾਂ ਨੇ ਲਗਾਤਾਰ ਤੀਜੇ ਦਿਨ ਵੀ ਟੌਲ ਪਲਾਜ਼ਾ ਰੱਖਿਆ ਟੋਲ ਮੁਕਤ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ