Sunday, September 08, 2024

Punjab

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡੇਰਾ ਬੱਸੀ ਦਾ ਦੌਰਾ, ਟਿਵਾਣਾ, ਆਲਮਗੀਰ ਵਿਖੇ ਘੱਗਰ ਬੰਦ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲਿਆ

PUNJAB NEWS EXPRESS | June 22, 2024 09:10 PM

ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਤੋਂ ਪਹਿਲਾਂ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ
ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਦੀ ਸ਼ੁਰੂਆਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਘੱਗਰ ਦੇ ਟਿਵਾਣਾ ਬੰਨ੍ਹ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਹਲਕਾ ਡੇਰਾ ਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਘੱਗਰ ਦੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਟਿਵਾਣਾ, ਅਮਲਾਲਾ, ਖਜੂਰ ਮੰਡੀ ਅਤੇ ਆਲਮਗੀਰ ਦਾ ਦੌਰਾ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲ ਸਰੋਤਾਂ ਦੇ ਮੌਨਸੂਨ ਤੋਂ ਅਗਾਊਂ ਪ੍ਰਬੰਧਾਂ ਲਈ ਵਚਨਬੱਧ ਹੈ, ਜਿਸ ਤਹਿਤ ਰਾਜ ਭਰ ਵਿੱਚ ਜਲ ਸਰੋਤਾਂ ਦੀ ਮਜ਼ਬੂਤੀ ਅਤੇ ਸਫ਼ਾਈ ਦਾ ਕੰਮ ਜਾਰੀ ਹੈ ਅਤੇ ਕੰਮ ਦੀ ਗੁਣਵੱਤਾ ਅਤੇ ਸਮਾਂ ਸੀਮਾ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ, “ਟਿਵਾਣਾ, ਆਲਮਗੀਰ ਖੇਤਰ ਵਿੱਚ ਘੱਗਰ ਦੇ ਨਾਲ 2900 ਫੁੱਟ ਲੰਬਾ ਬੰਨ੍ਹ ਲਗਾਉਣ, ਮਜ਼ਬੂਤ ਕਰਨ ਅਤੇ ਮੁਰੰਮਤ ਦੇ ਕੰਮਾਂ ਲਈ ਲਗਭਗ 9 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਹੈ, ਜਿਸ ਵਿੱਚੋਂ 2400 ਫੁੱਟ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਘੱਗਰ ਦੇ ਬੰਨ੍ਹ ਦੇ ਨਾਲ ਵਸੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਦੇਣ ਲਈ ਬਾਕੀ ਦੇ 500 ਫੁੱਟ ਦਾ ਕੰਮ ਵੀ ਜੰਗੀ ਪੱਧਰ ’ਤੇ ਮੁਕੰਮਲ ਕੀਤਾ ਜਾਵੇਗਾ।’’

ਇਲਾਕਾ ਨਿਵਾਸੀਆਂ ਵੱਲੋਂ ਇਸ ਕੰਮ ਲਈ ਪੋਕ ਲੇਨ ਮਸ਼ੀਨ ਦੀ ਮੰਗ ਕਰਨ ’ਤੇ ਜਲ ਸਰੋਤ ਮੰਤਰੀ ਨੇ ਮੌਕੇ ’ਤੇ ਮੌਜੂਦ ਜਲ ਸਰੋਤ ਇੰਜੀਨੀਅਰਾਂ ਨੂੰ ਤੁਰੰਤ ਇਸ ਦੀ ਮਜ਼ਬੂਤੀ ਦੇ ਕੰਮ ਨੂੰ ਤੇਜ਼ ਕਰਨ ਲਈ ਲੋੜੀਂਦੀ ਮਸ਼ੀਨਰੀ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਸ. ਜੌੜਾਮਾਜਰਾ ਨੇ ਮੌਕੇ 'ਤੇ ਇਕੱਠੇ ਹੋਏ ਵਸਨੀਕਾਂ ਨੂੰ ਸਰਸੀਣੀ-ਸਾਧਾਂਪੁਰ ਚੋਅ ਦੀ ਸਫ਼ਾਈ ਸਮੇਤ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਹੜ੍ਹਾਂ ਤੋਂ ਸੁਰੱਖਿਆ ਦੇ ਸਾਰੇ ਮਾਪਦੰਡ ਅਪਣਾਏ ਜਾਣ ਦਾ ਭਰੋਸਾ ਦਿਵਾਇਆ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਲ ਸਰੋਤ ਮੰਤਰੀ ਨੂੰ ਪਿਛਲੇ ਸਾਲ ਦੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਉਂਦੇ ਹੋਏ ਇਲਾਕੇ ਨੂੰ ਪਟਿਆਲਾ ਰੋਡ ਨਾਲ ਜੋੜਨ ਵਾਲੇ ਅਮਲਾਲਾ ਪੁਲ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਮੰਗ ਕੀਤੀ। ਇਸੇ ਤਰ੍ਹਾਂ ਵਿਧਾਇਕ ਨੇ ਸ਼ੰਭੂ ਬਾਰਡਰ ’ਤੇ ਜਾਮ ਕਾਰਨ ਬਦਲਵੇਂ ਰਸਤੇ ਵਜੋਂ ਅਮਲਾਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚੋਂ ਲੰਘਣ ਵਾਲੀ ਆਵਾਜਾਈ ਕਾਰਨ ਸੜ੍ਹਕ ਦੀ ਮਾੜੀ ਹਾਲਤ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਵੀ ਕੀਤੀ। ਜਲ ਸਰੋਤ ਮੰਤਰੀ ਨੇ ਇਸ ਕੰਮ ਲਈ ਲੋੜੀਂਦੇ ਅਨੁਮਾਨ ਬਣਾ ਕੇ ਦੇਣ ਲਈ ਆਖਿਆ ਤਾਂ ਜੋ ਮੁੱਖ ਮੰਤਰੀ ਤੋਂ ਲੋੜੀਂਦੀ ਮਨਜੂਰੀ ਹਾਸਲ ਕੀਤੀ ਜਾ ਸਕੇ।

ਇਸ ਤੋਂ ਪਹਿਲਾਂ ਜਲ ਸਰੋਤ ਮੰਤਰੀ ਜੌੜਾਮਾਜਰਾ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਟਰੱਕ ਯੂਨੀਅਨ ਡੇਰਾ ਬੱਸੀ ਨੇੜੇ ਮੁਬਾਰਕਪੁਰ ਕਾਜ਼ਵੇਅ ਦੇ ਚੱਲ ਰਹੇ ਕੰਮ ਦਾ ਵੀ ਦੌਰਾ ਕੀਤਾ ਅਤੇ ਨਗਰ ਕੌਂਸਲ ਡੇਰਾ ਬੱਸੀ ਵੱਲੋਂ ਕੀਤੇ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਭਾਂਖਰਪੁਰ ਤੋਂ ਈਸਾਪੁਰ ਤੱਕ ਇੱਕ ਹੋਰ ਕਾਜ਼ਵੇਅ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਇਹ ਕੰਮ ਮੁਕੰਮਲ ਹੋਣ ਦੀ ਉਮੀਦ ਹੈ। ਇਸ ਕੰਮ ’ਤੇ ਕਰੀਬ ਇੱਕ ਕਰੋੜ ਰੁਪਏ ਦਾ ਖ਼ਰਚ ਹੋਣ ਦੀ ਸੰਭਾਵਨਾ ਹੈ।

ਵਿਧਾਇਕ ਰੰਧਾਵਾ ਨੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਘੱਗਰ ਦੇ ਚੱਲ ਰਹੇ ਕੰਮਾਂ ਨੂੰ ਮੁਕੰਮਲ ਕਰਨ ਲਈ ਘੱਗਰ ਦਾ ਦੌਰਾ ਸਾਰਥਕ ਸਿੱਧ ਹੋਵੇਗਾ ਅਤੇ ਨਾਲ ਹੀ ਹਜ਼ਾਰਾਂ ਲੋਕਾਂ ਨੂੰ ਘੱਗਰ ਦੇ ਹੜ੍ਹ ਵਰਗੀ ਸਥਿਤੀ ਤੋਂ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਐਸ.ਡੀ.ਐਮ ਡੇਰਾ ਬੱਸੀ ਹਿਮਾਂਸ਼ੂ ਗੁਪਤਾ, ਚੀਫ਼ ਇੰਜੀਨੀਅਰ ਜਲ ਸਰੋਤ ਹਰਦੀਪ ਸਿੰਘ ਮਹਿੰਦੀਰੱਤਾ, ਨਿਗਰਾਨ ਇੰਜਨੀਅਰ ਮਨੋਜ ਬਾਂਸਲ ਅਤੇ ਕਾਰਜਕਾਰੀ ਇੰਜਨੀਅਰ ਗੁਰਤੇਜ ਸਿੰਘ ਗਰਚਾ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਮਿਲਕਫੈਡ ਨੂੰ ਤਬਾਹ ਕਰਨ ਤੋਂ ਬਾਜ ਆਵੇ: ਮਨਜੀਤ ਧਨੇਰ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ