Tuesday, October 22, 2024

Punjab

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

PUNJAB NEWS EXPRESS | October 20, 2024 12:57 AM

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਤੜਕਸਾਰ ‘ਨਾਈਟ ਡੌਮੀਨੇਸ਼ਨ ’ ਤਹਿਤ ਸੂਬੇ ਦੇ ਚਾਰ ਜ਼ਿਲਿ੍ਹਆਂ ਦਾ ਅਚਨਚੇਤ ਦੌਰਾ ਕਰਦਿਆਂ, ਵੱਖ-ਵੱਖ ਨਾਕਿਆਂ ਅਤੇ ਪੁਲਿਸ ਥਾਣਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਅਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ।

ਰਾਤ ਦੇ ਸਮੇਂ ਐਸ.ਏ.ਐਸ.ਨਗਰ, ਲੁਧਿਆਣਾ, ਖੰਨਾ, ਅਤੇ ਫਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਅਚਨਚੇਤ ਦੌਰੇ ਦਾ ਉਦੇਸ਼ ਨਾਈਟ ਡੌਮੀਨੇਸ਼ਨ ਅਪ੍ਰੇਸ਼ਨਾਂ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਚੌਕੀਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਜ਼ਮੀਨੀ ਪੁਲਿਸ ਦੇ ਕੰਮ ਦੀ ਨਿਗਰਾਨੀ ਕਰਨਾ ਸੀ।

ਆਪਣੇ ਦੌਰੇ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਨਾਗਰਿਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ , ‘‘ਮੈਨੂੰ ਇਹ ਜਾਣ ਕੇ ਖੁਸ਼ੀ ਹੋ ਰਹੀ ਹੈ ਕਿ ਪੁਲੀਸ ਦੀ ਵਧੀ ਹੋਈ ਮੌਜੂਦਗੀ ਨਾਲ ਜਨਤਾ ਸੁਰੱਖਿਅਤ ਮਹਿਸੂਸ ਕਰ ਰਹੀ ਹੈ। ਸਾਡਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ’’।

ਵਿਸ਼ੇਸ਼ ਨਾਕਿਆਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ, ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਪੇਸ਼ੇਵਰਾਨਾ ਮਿਆਰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ , ‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ –ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਉਂ ਹੀ ਜਾਰੀ ਰਹੇਗੀ’’।

ਸਟਰੀਟ ਕ੍ਰਾਈਮ ਨੂੰ ਰੋਕਣ ਅਤੇ ਸੂਬੇ ਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਨੂੰ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਗਰਦਾਨਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਾਲ ਹੀ ਵਿੱਚ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਅਜਿਹੇ ਅਪਰਾਧਾਂ ਨਾਲ ਪੇਸ਼ੇਵਰਾਨਾ ਢੰਗ ਨਾਲ ਨਜਿੱਠਣ ਅਤੇ ਤੁਰੰਤ ਐਫ.ਆਈ. ਆਰ. ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ ਹੈ। ਅਜਿਹੇ ਮਾਮਲਿਆਂ ਵਿੱਚ ਪੰਜਾਬ ਪੁਲਿਸ ਸਨੈਚਿੰਗ ਪੁਆਇੰਟਾਂ ਸਮੇਤ ਅਪਰਾਧ ਦੇ ਹੌਟਸਪੌਟਸ ਦੀ ਸ਼ਨਾਖਤ ਕਰ ਰਹੀ ਹੈ, ਤਾਂ ਜੋ ਇਨ੍ਹਾਂ ਅਪਰਾਧਾਂ ਨੂੰ ਰੋਕਣ ਲਈ ਪੁਲਿਸ ਗਸ਼ਤ ਨੂੰ ਪੁਨਰਗਠਿਤ ਕੀਤਾ ਜਾ ਸਕੇ।

ਡੀਜੀਪੀ ਨੇ ਪੰਜਾਬ ਪੁਲਿਸ ਦੇ ਉਦੇਸ਼ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਪਿਛਲੇ ਕੁਝ ਹਫ਼ਤਿਆਂ ਤੋਂ ਪੁਲਿਸ ਅਤੇ ਲੋਕਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ, ਮੈਂ ਪੁਲਿਸ ਥਾਣਿਆਂ ਦਾ ਸਰਗਰਮੀ ਨਾਲ ਦੌਰਾ ਕਰ ਰਿਹਾ ਹਾਂ, ਫੋਰਸ ਨਾਲ ਗੱਲਬਾਤ ਕਰ ਰਿਹਾ ਹਾਂ, ਅਤੇ ਪੁਲਿਸ ਦੇ ਮਨੋਬਲ ਨੂੰ ਹੁਲਾਰਾ ਦੇਣ ਅਤੇ ਜਨਤਕ ਮੀਟਿੰਗਾਂ ਕਰ ਰਿਹਾ ਹਾਂ।” ਇਸ ਦੇ ਨਾਲ ਹੀ ਡੀ.ਜੀ.ਪੀ. ਪੰਜਾਬ ਨੇ ਸੂਬੇ ਦੇ ਲੋਕਾਂ ਨੂੰ ਸਰਗਰਮ ਪੁਲਿਸਿੰਗ ਪ੍ਰਦਾਨ ਕਰਨ ਦੀ ਵਚਨਬੱਧਤਾ ਵੀ ਦੁਹਰਾਈ।

ਇਸ ਦੌਰਾਨ, ਡੀਜੀਪੀ ਨੇ ਜ਼ਮੀਨੀ ਪੱਧਰ ’ਤੇ ‘ਵਾਹਨ ਅਤੇ ਪੀਏਆਈਐਸ (ਪੰਜਾਬ ਏਆਈ ਸਿਸਟਮ) ਵਰਗੀਆਂ ਐਪਸ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਵੀ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ 51 ਥਾਂਵਾਂ 'ਤੇ ਪੱਕੇ ਮੋਰਚੇ ਪੰਜਵੇਂ ਦਿਨ ਵੀ ਜਾਰੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਮੋਟਰਸਾਈਕਲ ਸਵਾਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਮੌਕੇ 'ਤੇ ਹੀ ਮੌਤ ਹੋ ਗਈ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਬੁਲਾਈ 

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ 

ਝੋਨੇ ਦੀ ਖ੍ਰੀਦ ਨਿਰਵਿਘਨ ਚਾਲੂ ਕਰਾਉਣ ਲਈ ਭਾਕਿਯੂ ਉਗਰਾਹਾਂ ਨੇ ਲਗਾਤਾਰ ਤੀਜੇ ਦਿਨ ਵੀ ਟੌਲ ਪਲਾਜ਼ਾ ਰੱਖਿਆ ਟੋਲ ਮੁਕਤ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ