Tuesday, January 21, 2025
ਤਾਜਾ ਖਬਰਾਂ
ਵਿਸ਼ਵ ਪੰਜਾਬੀ ਕਾਨਫਰੰਸ, ਲਾਹੌਰ-ਪੰਜਾਬੀ ਜ਼ੁਬਾਨ ਨੂੰ ਬਿਗਾਨਿਆ ਨਾਲੋਂ ਵੱਧ ਆਪਣਿਆਂ ਤੋਂ ਖ਼ਤਰਾ: ਫ਼ਖਰ ਜ਼ਮਾਨਡੱਲੇਵਾਲ ਦੇ ਸੰਘਰਸ਼ ਅੱਗੇ ਚ ਝੁਕੀ ਕੇਂਦਰ ਸਰਕਾਰ!, ਕਿਸਾਨ ਆਗੂ ਡੱਲੇਵਾਲ ਜਲਦੀ ਆਪਣਾ ਮਰਨ ਵਰਤ ਖਤਮ ਕਰਨਗੇ!ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ 'ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂਸੰਯੁਕਤ ਕਿਸਾਨ ਮੋਰਚੇ ਦੀ ਐੱਸਕੇਐੱਮ (ਗੈਰ ਰਾਜਨੀਤਕ) ਤੇ ਕੇਕੇਐੱਮ ਨਾਲ ਬੈਠਕ 'ਪਾਤੜਾਂ ਵਿੱਚ ਉਸਾਰੂ ਮਾਹੌਲ ਵਿੱਚ ਹੋਈਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਨਿਖੇਧੀ1158 ਫ਼ਰੰਟ ਨੇ ਘੇਰਿਆ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ, ਮਹਿਲਾ ਪ੍ਰੋਫ਼ੈਸਰਾਂ ਸਮੇਤ ਵਿਭਾਗ ਦੀ ਸੱਤਵੀਂ ਮੰਜ਼ਿਲ ’ਤੇ ਸਾਰੀ ਰਾਤ ਡਟੇ ਰਹੇ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ

Punjab

ਡੱਲੇਵਾਲ ਦੇ ਸੰਘਰਸ਼ ਅੱਗੇ ਚ ਝੁਕੀ ਕੇਂਦਰ ਸਰਕਾਰ!, ਕਿਸਾਨ ਆਗੂ ਡੱਲੇਵਾਲ ਜਲਦੀ ਆਪਣਾ ਮਰਨ ਵਰਤ ਖਤਮ ਕਰਨਗੇ!

ਦਲਜੀਤ ਕੌਰ  | January 19, 2025 10:40 AM

ਸੰਘਰਸ਼ੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਡੈੱਡਲਾਕ ਟੁੱਟਿਆ,  ਖਨੌਰੀ ਬਾਰਡਰ 'ਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦੀ ਬੈਠਕ 'ਚ ਹੋਇਆ ਫੈਸਲਾ; 14 ਫਰਵਰੀ ਨੂੰ ਕੇਂਦਰ ਨਾਲ ਕਿਸਾਨਾਂ ਦੀ ਹੋਵੇਗੀ ਮੀਟਿੰਗ

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਬੈਠਕ ਲਈ ਸੱਦਾ ਪ੍ਰਵਾਨ,  ਮਰਨ ਵਰਤ ਤੇ ਬੈਠੇ 121 ਕਿਸਾਨਾਂ ਦੀ ਸਹਿਮਤੀ ਵੀ ਲਈ ਜਾਵੇ: ਜਗਜੀਤ ਸਿੰਘ ਡੱਲੇਵਾਲ

ਖਨੌਰੀ:  ਅੱਜ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 54ਵੇਂ ਦਿਨ ਕੇਂਦਰ ਸਰਕਾਰ ਅਤੇ ਪੰਜਾਬ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਕਿਸਾਨਾਂ ਨਾਲ ਬੈਠਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੰਦਿਆਂ ਡੱਲੇਵਾਲ ਸਾਹਿਬ ਨੂੰ ਮਰਨ ਵਰਤ ਛੱਡ ਕੇ ਮੈਡੀਕਲ ਸਹਾਇਤਾ ਲੈਣ ਦੀ ਅਪੀਲ ਕੀਤੀ ਗਈ। ਇਹ ਬੈਠਕ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ 14 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ-26 'ਚ  ਸ਼ਾਮ 5 ਵਜੇ ਮੀਟਿੰਗ ਹੋਵੇਗੀ। ਕੇਂਦਰ ਸਰਕਾਰ ਦੇ ਅਧਿਕਾਰੀਆਂ ਵੱਲੋਂ ਮੀਟਿੰਗ 'ਚ ਡੱਲੇਵਾਲ ਨੂੰ ਮੌਜੂਦ ਰਹਿਣ ਦੀ ਕੀਤੀ ਗੁਜ਼ਾਰਿਸ਼ ਕੀਤੀ ਗਈ ਹੈ।

ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਨੇ ਮੁਲਾਕਾਤ ਦਾ ਸਿਲਲਿਸਾ ਸ਼ੁਰੂ ਕੀਤਾ ਗਿਆ 

ਹੈ। ਅੱਜ ਦੀ ਮੀਟਿੰਗ 'ਚ ਕੇਂਦਰ ਦੇ ਅਧਿਕਾਰੀ ਸ਼ਾਮਿਲ ਹੋਏ, ਕਰੀਬ ਸਵਾ ਦੋ ਘੰਟੇ ਤੱਕ ਚੱਲੀ ਮੀਟਿੰਗ 'ਚ ਕੇਂਦਰ ਵੱਲੋਂ ਐੱਮਐੱਸਪੀ ਦੇ ਮੁੱਦੇ 'ਤੇ ਗੱਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਡੱਲੇਵਾਲ ਨੇ ਸ਼ੁੱਕਰਵਾਰ ਰਾਤ ਨੂੰ 3-4 ਵਾਰ ਉਲਟੀਆਂ ਕੀਤੀਆਂ। ਪਹਿਲਾਂ ਉਹ 2 ਲੀਟਰ ਤੱਕ ਪਾਣੀ ਪੀਂਦਾ ਸੀ, ਪਰ ਹੁਣ ਉਹ ਇੱਕ ਲੀਟਰ ਤੋਂ ਵੀ ਘੱਟ ਪੀ ਰਿਹਾ ਹੈ। ਅੱਜ ਸ਼ਨੀਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰਾਲੇ ਦੀ ਸੰਯੁਕਤ ਸਕੱਤਰ ਪ੍ਰਿਆ ਰੰਜਨ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਵਫ਼ਦ ਖਨੌਰੀ ਸਰਹੱਦ 'ਤੇ ਪਹੁੰਚਿਆ। ਇੱਥੇ ਉਹ ਕਿਸਾਨ ਆਗੂ ਡੱਲੇਵਾਲ ਨੂੰ ਮਿਲੇ। ਵਫ਼ਦ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਚਿੰਤਤ ਹੈ। ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ।

ਜ਼ਿਕਰਯੋਗ ਹੈ ਕਿ ਕਿਸਾਨ ਐੱਮਐੱਸਪੀ ਦੀ ਕਾਨੂੰਨੀ ਗਰੰਟੀ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨਾ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਆਫੀ, ਕਿਸਾਨ ਤੇ ਖੇਤ ਮਜ਼ਦੂਰਾਂ ਨੂੰ ਪੈਨਸ਼ਨ, ਦਿੱਲੀ ਅੰਦੋਲਨ ਦੀਆਂ ਅਧੂਰੀਆਂ ਮੰਗਾਂ ਪੂਰੀਆਂ ਕਰਨਾ, ਅੰਦੋਲਨ ਦੌਰਾਨ ਕਿਸਾਨਾਂ ਤੇ ਪਏ ਕੇਸ ਰੱਦ ਕਰਨਾ ਆਦਿ ਨੂੰ ਲੈਕੇ ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ 'ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਸੰਯੁਕਤ ਕਿਸਾਨ ਮੋਰਚੇ ਦੀ ਐੱਸਕੇਐੱਮ (ਗੈਰ ਰਾਜਨੀਤਕ) ਤੇ ਕੇਕੇਐੱਮ ਨਾਲ ਬੈਠਕ 'ਪਾਤੜਾਂ ਵਿੱਚ ਉਸਾਰੂ ਮਾਹੌਲ ਵਿੱਚ ਹੋਈ

ਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਨਿਖੇਧੀ

1158 ਫ਼ਰੰਟ ਨੇ ਘੇਰਿਆ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ, ਮਹਿਲਾ ਪ੍ਰੋਫ਼ੈਸਰਾਂ ਸਮੇਤ ਵਿਭਾਗ ਦੀ ਸੱਤਵੀਂ ਮੰਜ਼ਿਲ ’ਤੇ ਸਾਰੀ ਰਾਤ ਡਟੇ ਰਹੇ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ

ਮਾਮਲਾ: ਪੀ.ਟੀ.ਆਈ. ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ--ਡੀ.ਟੀ.ਐੱਫ. ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ

ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ 

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਕੀਤਾ ਐਲਾਨ, 14 ਜਨਵਰੀ ਤੋ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਜਾਣਗੇ ਹੜਤਾਲ ‘ਤੇ

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਐਮਐਸਪੀ ਨਾ ਦੇਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ, ਕਿਸਾਨਾਂ ਨਾਲ ਕਰ ਰਹੀ ਧੋਖਾ: ਹਰਜੀਤ ਸਿੰਘ ਗਰੇਵਾਲ