Friday, November 01, 2024

Punjab

ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

PUNJAB NEWS EXPRESS | October 30, 2024 11:48 PM
ਚੰਡੀਗੜ੍ਹ, : ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਉਨ੍ਹਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਸ਼ਟਾਚਾਰ ਨਾਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।ਗਵਰਨਰ ਹਾਊਸ ਵਿੱਚ ਸ੍ਰੀ ਕਟਾਰੀਆ ਅਤੇ ਸ੍ਰੀਮਤੀ ਅਨੀਤਾ ਕਟਾਰੀਆ ਵਲੋਂ ਸਪੀਕਰ ਸੰਧਵਾਂ ਅਤੇ ਮੈਡਮ ਗੁਰਪ੍ਰੀਤ ਕੌਰ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ।

 ਰਸਮੀ ਗੱਲਬਾਤ ਦੌਰਾਨ ਸਪੀਕਰ ਸੰਧਵਾਂ ਨੇ ਦੱਸਿਆ ਕਿ ਭਾਵੇਂ ਦੀਵਾਲੀ ਦਾ ਸ਼ੁੱਭ ਦਿਹਾੜਾ ਸਾਰੇ ਧਰਮਾਂ ਦੇ ਲੋਕ ਸਾਂਝਾ ਤਿਉਹਾਰ ਹੋਣ ਕਰਕੇ ਗਰਮਜੋਸ਼ੀ ਨਾਲ ਮਨਾਉਂਦੇ ਹਨ ਪਰ ਪਿਛਲੇ ਕੁਝ ਸਾਲਾਂ ਤੋਂ ਲੋਕਾਂ ਵਿੱਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਆਈ ਹੈ, ਜਿਸ ਕਰਕੇ ਲੋਕਾਂ ਵਿੱਚ ਆਤਿਸ਼ਬਾਜੀ ਅਤੇ ਪਟਾਕਿਆਂ ਤੋਂ ਜਿਆਦਾ ਬੂਟੇ ਲਾਉਣ, ਉਹਨਾਂ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਰੁਝਾਨ ਵਧਿਆ ਹੈ।

 ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਕੂਲਾਂ, ਕਾਲਜਾਂ ਅਤੇ ਹੋਰ ਵੱਖ ਵੱਖ ਸਰਕਾਰੀ ਅਦਾਰਿਆਂ ਦੇ ਮੁਖੀਆਂ ਰਾਹੀਂ ਵਿਦਿਆਰਥੀਆਂ ਅਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ।

ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਪੀਕਰ ਸੰਧਵਾਂ ਦੀ ਉਪਰੋਕਤ ਸੋਚ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਪ੍ਰਦੂਸ਼ਣ ਰੋਕਣ ਲਈ ਐਨਜੀਟੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵੀ ਸਖਤੀ ਕੀਤੀ ਜਾ ਰਹੀ ਹੈ। ਦੋਨੋਂ ਪਰਿਵਾਰਾਂ ਵੱਲੋਂ ਇਸ ਮੌਕੇ ਰਸਮੀ ਗੱਲਬਾਤ ਵੀ ਕੀਤੀ ਗਈ ਅਤੇ ਹੋਰ ਵੀ ਕਈ ਗੈਰ ਰਸਮੀ ਤੌਰ ਤੇ ਚਰਚਾਵਾਂ ਵੀ ਹੋਈਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪਾਕਿਸਤਾਨ ਦੇ ਪੰਜਾਬ 'ਚ ਬਲਾਤਕਾਰ ਦੀਆਂ ਝੂਠੀਆਂ ਖਬਰਾਂ ਫੈਲਾਉਣ ਦੇ ਦੋਸ਼ 'ਚ 16 ਵੀਲਾਗਰਸ ਅਤੇ ਟਿੱਕ ਟੋਕਰ ਗ੍ਰਿਫਤਾਰ

ਲੇਬਨਾਨ 'ਤੇ ਇਜ਼ਰਾਇਲੀ ਹਵਾਈ ਹਮਲਿਆਂ 'ਚ 24 ਦੀ ਮੌਤ, 19 ਜ਼ਖਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਵੱਲੋਂ ਇੰਦਰਾ ਗਾਂਧੀ ਦੇ ਕਾਤਲ ਭਾਈ ਬੇਅੰਤ ਸਿੰਘ ਦੀ ਬਰਸੀ ਮਨਾਈ ਗਈ

ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 4 ਫੀਸਦ ਵਾਧੇ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

'ਆਪ' ਆਗੂਆਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ, 5 ਨਵੰਬਰ ਨੂੰ ਪਟਿਆਲਾ ਤੋਂ ਹੋਵੇਗੀ ਸ਼ੁਰੂਆਤ, ਸੂਬੇ ਭਰ ’ਚ ਮਹੀਨੇ ਦੌਰਾਨ ਹੋਣਗੇ ਸਮਾਗਮ