Wednesday, October 30, 2024
ਤਾਜਾ ਖਬਰਾਂ
ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ'ਆਪ' ਆਗੂਆਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ, 5 ਨਵੰਬਰ ਨੂੰ ਪਟਿਆਲਾ ਤੋਂ ਹੋਵੇਗੀ ਸ਼ੁਰੂਆਤ, ਸੂਬੇ ਭਰ ’ਚ ਮਹੀਨੇ ਦੌਰਾਨ ਹੋਣਗੇ ਸਮਾਗਮਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂਕੀਨੀਆ ਦੇ ਬੱਚੇ ਪ੍ਰੋਸਪੇਰ ਨੇ ਮਰਨ ਤੋਂ ਬਾਅਦ ਚਾਰ ਲੋਕਾਂ ਦੀ ਜ਼ਿੰਦਗੀ ਨੂੰ ਜੀਵਨ ਦਾਨ ਦਿੱਤਾਅਮਰੀਕਾ ਦਾ ਕਹਿਣਾ ਹੈ ਕਿ ਭਾਰਤ-ਚੀਨ ਐਲਏਸੀ ਸਮਝੌਤੇ ਨਾਲ ਸਬੰਧਤ ਘਟਨਾਕ੍ਰਮ ਦੀ ‘ਨੇੜਿਓਂ ਨਿਗਰਾਨੀ’ ਕਰ ਰਿਹਾ ਹੈ

Punjab

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

PUNJAB NEWS EXPRESS | October 30, 2024 06:32 PM

ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਈ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ: 
ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਉਂਦਿਆਂ ਵੱਡੀਆਂ ਮੱਛੀਆਂ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਪਿੰਡਾਂ ਅਤੇ ਮੁਹੱਲਿਆਂ ਸਮੇਤ ਵਿਕਰੀ ਸਥਾਨ 'ਤੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਸਾਲ 2024 ਵਿੱਚ ਨਸ਼ਿਆਂ ਦੀ ਬਰਾਮਦਗੀ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਿਆਂ ਦੀ ਵਿਕਰੀ ਵਾਲੇ ਸੰਭਾਵਿਤ  ਰੂਟਾਂ 'ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ‘ਚੋਂ 790 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 860 ਕਿਲੋ ਅਫੀਮ, 367 ਕੁਇੰਟਲ ਭੁੱਕੀ, 93 ਕਿਲੋ ਚਰਸ, 724 ਕਿਲੋ ਗਾਂਜਾ, 19 ਕਿਲੋ ਆਈ.ਸੀ.ਈ. ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਭਰ ਵਿੱਚ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 13.62 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਜਨਵਰੀ, 2024 ਤੋਂ ਹੁਣ ਤੱਕ 362 ਵੱਡੇ ਤਸਕਰਾਂ ਦੀਆਂ 208 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦਕਿ 289 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 470 ਕੇਸ, ਮਨਜ਼ੂਰੀ ਲਈ ਸਮਰੱਥ ਅਥਾਰਟੀ ਕੋਲ ਲੰਬਿਤ ਹਨ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ  ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਦੀ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦੇ ਹੁਕਮਾਂ ਨੂੰ ਲਾਗੂ ਕਰਕੇ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁਲਜ਼ਮ ਤਾਰੀ ਨੂੰ ਪ੍ਰੀਵੈਂਸ਼ਨ ਆਫ਼ ਇਲੀਸਿਟ ਟਰੈਫਿਕ ਇਨ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਦੋ ਸਾਲਾਂ ਲਈ ਹਿਰਾਸਤ ਵਿੱਚ ਲੈ ਕੇ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਨਿਵਾਰਕ ਨਜ਼ਰਬੰਦੀ ਦਾ ਇਹ ਪਹਿਲਾ ਮਾਮਲਾ ਹੈ, ਜਿਸ ਵਿੱਚ ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 (1) ਅਤੇ ਧਾਰਾ 10 ਤਹਿਤ ਸਮਰੱਥ ਅਥਾਰਟੀ ਦੁਆਰਾ ਆਦੇਸ਼ ਜਾਰੀ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਇਸ ਸਾਲ 731 ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਆਪ' ਆਗੂਆਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ, 5 ਨਵੰਬਰ ਨੂੰ ਪਟਿਆਲਾ ਤੋਂ ਹੋਵੇਗੀ ਸ਼ੁਰੂਆਤ, ਸੂਬੇ ਭਰ ’ਚ ਮਹੀਨੇ ਦੌਰਾਨ ਹੋਣਗੇ ਸਮਾਗਮ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਿੱਖਾਂ ਨੂੰ ਬੰਦੀ ਛੋੜ ਦਿਵਸ 'ਤੇ ਕਿਸੇ ਵੀ ਤਰ੍ਹਾਂ ਦਾ ਬਿਜਲਈ ਸਜਾਵਟ ਨਾ ਕਰਨ, ਘਿਓ ਦੇ ਦੀਵੇ ਹੀ ਜਗਾਉਣ ਲਈ ਕਿਹਾ

ਆਮ ਆਦਮੀ ਪਾਰਟੀ ਭਲਕੇ ਭਾਜਪਾ ਦਫਤਰ ਦਾ ਕਰੇਗੀ ਘਿਰਾਓ

ਕਮਲਾ ਹੈਰਿਸ ਨੇ ਕਿਹਾ ਟਰੰਪ ਸਿਰਫ ਆਪਣੇ ਆਪ ਉੱਤੇ ਕੇਂਦਰਿਤ ਹੈ ਤੇ ਦੇਸ਼ ਵਿਚ ਵੰਡੀਆਂ ਪਾ ਰਿਹਾ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕੌਮੀ ਮਾਮਲਿਆਂ ਸਬੰਧੀ ਅਹਿਮ ਮਤੇ ਪਾਸ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਸ਼ਿਕਾਇਤਾਂ ਦਾ ਨਿਰਪੱਖ, ਪਾਰਦਰਸ਼ੀ, ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ: ਵਿਜੀਲੈਂਸ ਬਿਊਰੋ ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਨਿਰਦੇਸ਼