Friday, November 15, 2024
ਤਾਜਾ ਖਬਰਾਂ
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

Punjab

ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ

PUNJAB NEWS EXPRESS | November 14, 2024 07:09 PM

ਚੰਡੀਗੜ੍ਹ, : ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼,  ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖਾਂ ਦੇ ਪਹਿਲੇ ਗੁਰੂ ਹੀ ਨਹੀਂ ਹਨ ਸਗੋਂ ਸਮੁੱਚੇ ਸੰਸਾਰ ਦੇ ‘ਗੁਰੂ’ ਵੀ ਹਨ। ਉਨ੍ਹਾਂ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਕਲਪਨਾ ਕੀਤੀ ਅਤੇ ਸਾਰੀਆਂ ਜਾਤਾਂ ਨੂੰ ਬਰਾਬਰ ਸਮਝਿਆ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੇ ਸਨਮਾਨ 'ਤੇ ਵੀ ਜ਼ੋਰ ਦਿੱਤਾ।

ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਵਿੱਚ ਇੱਕ ਪ੍ਰਮਾਤਮਾ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸਾਰੇ ਮਨੁੱਖ ਰੀਤੀ-ਰਿਵਾਜਾਂ ਜਾਂ ਪੁਜਾਰੀਆਂ ਦੀ ਲੋੜ ਤੋਂ ਬਿਨਾਂ ਸਿੱਧਾ ਪ੍ਰਮਾਤਮਾ ਨਾਲ ਜੁੜ ਸਕਦੇ ਹਨ। ਉਨ੍ਹਾਂ ਦੀਆਂ ਸਮਾਜਿਕ ਸਿੱਖਿਆਵਾਂ ਨੇ ਜਾਤੀ ਪ੍ਰਥਾ ਦੀ ਕੜੀ ਨਿੰਦਾ ਕੀਤੀ ਅਤੇ ਜਾਤ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਸਾਰਿਆਂ ਨੂੰ ਇੱਕੋ ਦਰਜਾ ਦੇਣ ਦੀ ਸਿੱਖਿਆ ਦਿੱਤੀ। ਸਰਬੱਤ ਦਾ ਭਲਾ (ਸਭ ਦੀ ਭਲਾਈ) ਮੰਗਣ ਸਬੰਧੀ ਉਨ੍ਹਾਂ ਦਾ ਫਲਸਫਾ ਸਾਰੀਆਂ ਹੱਦਾਂ ਤੋਂ ਉੱਪਰ ਉੱਠ ਕੇ ਸਮੁੱਚੇ ਸੰਸਾਰ ਨੂੰ ਪ੍ਰੇਰਿਤ ਕਰਦਾ ਹੈ।

ਅੱਜ ਜਦੋਂ ਅਸੀਂ ਕੁਦਰਤੀ ਸ੍ਰੋਤਾਂ ਨੂੰ ਨਸ਼ਟ ਕਰਨ,  ਵਾਤਾਵਰਨ ਦੇ ਦੂਸ਼ਿਤ ਹੋਣ ਅਤੇ ਪ੍ਰਦੂਸ਼ਣ ਦੀ ਗੱਲ ਕਰਦੇ ਹਾਂ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ "ਪਵਣ ਗੁਰੂ,  ਪਾਣੀ ਪਿਤਾ,  ਮਾਤਾ ਧਰਤਿ ਮਹੱਤ"- ਸਾਡਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਨੇ ਆਪਣੇ ਇਸ ਸੰਦੇਸ਼ ਵਿੱਚ ਹਵਾ ਨੂੰ ਗੁਰੂ,  ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਇਨ੍ਹਾਂ ਤਿੰਨਾਂ ਤੱਤਾਂ ਰਾਹੀਂ ਜੀਵਨ ਦਾ ਪਾਲਣ ਪੋਸ਼ਣ ਹੁੰਦਾ ਹੈ। ਸਾਨੂੰ ਕੁਦਰਤ ਦੇ ਇਨ੍ਹਾਂ ਮਹੱਤਵਪੂਰਨ ਤੱਤਾਂ ਪ੍ਰਤੀ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਅਤੇ ਇਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਰਾਜਪਾਲ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਮਾਨਵਤਾ ਦੀ ਸੇਵਾ ਲਈ ਅਧਿਆਤਮਕਤਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

ਸੁਖਬੀਰ ਬਾਦਲ ਦੇ ਸੱਜੇ ਪੈਰ 'ਚ ਫਰੈਕਚਰ

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ