- ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਨੈਸ਼ਨਲ ਹਾਈਵੇਅ ’ਤੇ ਹਾਲ ਹੀ ਵਿੱਚ ਦੇਰ ਰਾਤ ਨੂੰ ਹੋਈਆਂ ਹਥਿਆਰਬੰਦ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸੀ ‘ਸੱਤੀ ਗੈਂਗ’ : ਡੀਜੀਪੀ ਗੌਰਵ ਯਾਦਵ
- ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਲੱਗੀ ਗੋਲੀ : ਐੱਸ.ਐੱਸ.ਪੀ. ਦੀਪਕ ਪਾਰੀਕ
ਐਸਏਐਸ ਨਗਰ, : Êਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪਿੰਡ ਲੇਹਲੀ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਚੋਂ ਇੱਕ .32 ਕੈਲੀਬਰ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ(ਡੀਜੀਪੀ)ਪੰਜਾਬ ਨੇ ਐਤਵਾਰ ਨੂੰ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਾਸੀ ਦੰਦਰਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ ਪਲੈਟੀਨਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸਨੂੰ ਉਕਤ ਖੁਦ ਚਲਾ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੋਰੀ ਅਤੇ ਲੁੱਟ-ਖੋਹ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਸੱਤੀ ਦੇ ਗਿਰੋਹ ਨੇ ਮੁੱਖ ਤੌਰ ’ਤੇ ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਅਤੇ ਹਾਲ ਹੀ ਵਿੱਚ ਇਸ ਗਿਰੋਹ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਕਈ ਲੁੱਟਾਂ/ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਮੁਲਜ਼ਮ ਸੱਤੀ ਆਪਣੇ ਤਿੰਨ ਹੋਰ ਸਾਥੀਆਂ ਨਾਲ 3 ਅਤੇ 10 ਨਵੰਬਰ 2024 ਨੂੰ ਹਾਈਵੇਅ ’ਤੇ ਦੇਰ ਰਾਤ ਹੋਈਆਂ ਦੋ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਵੀ ਸ਼ਾਮਲ ਸੀ, ਜਿਸ ਵਿੱਚ ਸਬ-ਡਵੀਜ਼ਨ ਡੇਰਾਬੱਸੀ ਦੇ ਲਾਲੜੂ ਇਲਾਕੇ ਵਿੱਚ ਬੰਦੂਕ ਦੀ ਨੋਕ ’ਤੇ ਨਕਦੀ, ਮੋਬਾਈਲ ਅਤੇ ਸੋਨੇ ਦੇ ਗਹਿਣੇ ਲੁੱਟੇ ਗਏ ਸਨ।
ਡੀਜੀਪੀ ਨੇ ਦੱਸਿਆ ਕਿ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਐਸ.ਏ.ਐਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸ.ਐਸ.ਪੀ.) ਦੀਪਕ ਪਾਰੀਕ ਨੇ ਦੱਸਿਆ ਕਿ ਲੁੱਟ/ਖੋਹ ਦੀਆਂ ਵਾਰਦਾਤਾਂ ਦੀ ਜਾਂਚ ਦੌਰਾਨ ਸੱਤੀ ਦੀ ਅਗਵਾਈ ਵਾਲੇ ਇਸ ਲੁਟੇਰਾ ਗਿਰੋਹ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ , ਜੋ ਕਿ ਹਾਲ ਹੀ ਵਿੱਚ ਲਾਲੜੂ ਵਿਖੇ ਦੇਰ ਰਾਤ ਵਾਪਰੀਆਂ ਘਟਨਾਵਾਂ ਤੋਂ ਜੁਟਾਏ ਗਏ ਸਬੂਤਾਂ ਅਤੇ ਤੱਥਾਂ ਨਾਲ ਮੇਲ ਖਾਂਦੀ ਸੀ।
ਉਨ੍ਹਾਂ ਕਿਹਾ ਕਿ ਪੂਰੀ ਮੁਸਤੈਦੀ ਨਾਲ ਫੌਰੀ ਕਾਰਵਾਈ ਕਰਦਿਆਂ ਹੋਏ ਡੀ.ਐਸ.ਪੀ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵੱਲੋਂ ਤਕਨੀਕੀ ਸਾਧਨਾਂ ਦਾ ਸੁਚੱਜਾ ਇਸਤੇਮਾਲ ਕਰਦੇ ਹੋਏ ਪਿੰਡ ਲੇਹਲੀ ਨੇੜੇ ਸੱਤੀ ਦੀ ਮੌਜੂਦਗੀ ਨੂੰ ਟਰੇਸ ਕਰ ਲਿਆ ਗਿਆ। ਜਦੋਂ ਪੁਲਿਸ ਟੀਮਾਂ ਮੋਟਰਸਾਈਕਲ ’ਤੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਸੱਤੀ ਦਾ ਪਿੱਛਾ ਕਰ ਰਹੀਆਂ ਸਨ, ਤਾਂ ਉਕਤ ਨੇ ਪੁਲਿਸ ਟੀਮ ’ਤੇ ਗੋਲੀ ਬਾਰੀ ਕਰਨੀ ਸ਼ੁਰੂ ਕਰ ਦਿੱਤੀ।
ਐਸਐਸਪੀ ਨੇ ਦੱਸਿਆ ਕਿ ਪੁਲਿਸ ਦੀ ਗੱਡੀ ’ਤੇ ਤਿੰਨ ਗੋਲੀਆਂ ਲੱਗੀਆਂ ਅਤੇ ਪੁਲੀਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਗੋਲੀ ਲੱਗੀ । ਉਨ੍ਹਾਂ ਕਿਹਾ ਕਿ ਸੱਤੀ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਲਾਲੜੂ ਵਿਖੇ ਐਫਆਈਆਰ ਨੰਬਰ 171 ਅਧੀਨ ਧਾਰਾ 109, 132 ਅਤੇ 221 ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਅਤੇ ਪੰਜਾਬ ਤੇ ਹਰਿਆਣਾ ਵਿੱਚ ਕਈ ਲੁੱਟਾਂ/ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ।