Thursday, December 26, 2024
ਤਾਜਾ ਖਬਰਾਂ
ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਤੇ ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਅਗਲੇ ਸੰਘਰਸ਼ ਦਾ ਐਲਾਨਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 'ਆਪ' ਦੇ ਵਫ਼ਦ ਨੂੰ ਕਿਸਾਨੀ ਮੰਗਾਂ ਦੀ ਹਮਾਇਤ ਲਈ ਕਿਹਾ, ਭਗਵੰਤ ਮਾਨ ਸਰਕਾਰ ਦੀ ਇਮਾਨਦਾਰੀ 'ਤੇ ਵੀ ਸਵਾਲ ਚੁੱਕੇਕੰਪਿਊਟਰ ਅਧਿਆਪਕਾਂ ਦੇ ਮਰਨ ਵਰਤ ਦਾ ਚੌਥਾ ਦਿਨ--ਕੰਪਿਊਟਰ ਅਧਿਆਪਕਾਂ ਵੱਲੋਂ ਵਿਧਾਇਕ ਨਰਿੰਦਰ ਭਰਾਜ ਦੀ ਕੋਠੀ ਤੱਕ ਰੋਸ ਮਾਰਚ; ਲਾਇਆ ਧਰਨਾ ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

Punjab

ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ.ਐਸ.ਟੀ ਵਿੱਚ 62.93 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

PUNJAB NEWS EXPRESS | December 01, 2024 06:53 PM

ਵਿੱਤੀ ਸਾਲ 2023-24 ਦੇ ਮੁਕਾਬਲੇ ਨਵੰਬਰ ਨੈੱਟ ਜੀ.ਐਸ.ਟੀ ਵਿੱਚ 10.30 ਪ੍ਰਤੀਸ਼ਤ ਵਾਧਾ
ਆਬਕਾਰੀ ਵਿੱਚ ਵੀ ਨਵੰਬਰ 2024 ਤੱਕ 13.17 ਪ੍ਰਤੀਸ਼ਤ ਦੀ ਪ੍ਰਭਾਵਸ਼ਾਲੀ ਵਾਧਾ
ਨਵੰਬਰ ਤੱਕ ਨੈੱਟ ਜੀ.ਐਸ.ਟੀ, ਆਬਕਾਰੀ, ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਪ੍ਰਾਪਤ ਕੁੱਲ ਮਾਲੀਏ ਵਿੱਚ 10.05 ਪ੍ਰਤੀਸ਼ਤ ਵਾਧਾ
ਚੰਡੀਗੜ੍ਹ, : 
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ 2024 ਦੌਰਾਨ ਨੈੱਟ ਜੀ.ਐੱਸ.ਟੀ. ਪ੍ਰਾਪਤੀ ਵਿੱਚ 62.93 ਫੀਸਦੀ ਦੀ ਪ੍ਰਭਾਵਸ਼ਾਲੀ ਵਾਧਾ ਦਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਨਵੰਬਰ ਤੱਕ ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ ਵਿੱਤੀ ਸਾਲ 2023-24 ਦੀ ਇਸੇ ਮਿਆਦ ਦੇ ਮੁਕਾਬਲੇ 10.30 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਨਵੰਬਰ ਵਿੱਚ ਕੁੱਲ ਜੀਐਸਟੀ ਪ੍ਰਾਪਤੀ 2, 477.37 ਕਰੋੜ ਰੁਪਏ ਹੈ, ਜੋ ਨਵੰਬਰ 2023 ਵਿੱਚ ਪ੍ਰਾਪਤ ₹1, 520.55 ਕਰੋੜ ਦੇ ਮੁਕਾਬਲੇ ₹956.82 ਕਰੋੜ ਦਾ ਵਾਧਾ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਤੀ ਸਾਲ ਵਿੱਚ ਨਵੰਬਰ ਤੱਕ ਕੁੱਲ ਜੀਐਸਟੀ ਕੁਲੈਕਸ਼ਨ 15, 392.79 ਕਰੋੜ ਰੁਪਏ ਹੈ, ਜੋ ਕਿ ਵਿੱਤੀ ਸਾਲ 2023-24 ਦੀ ਇਸੇ ਮਿਆਦ ਵਿੱਚ ਪ੍ਰਾਪਤ 13, 955.38 ਕਰੋੜ ਰੁਪਏ ਦੇ ਮੁਕਾਬਲੇ 1, 437.41 ਕਰੋੜ ਰੁਪਏ ਦੇ ਵਾਧੇ ਨੂੰ ਦਰਸਾਉਂਦਾ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਇਸ ਸਾਲ ਨਵੰਬਰ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਕੁੱਲ ਕੁਲੈਕਸ਼ਨ 4, 004.96 ਕਰੋੜ ਰੁਪਏ ਹੈ, ਜਦੋਂ ਕਿ ਨਵੰਬਰ 2023 ਵਿੱਚ ਇਹ 3, 026.86 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤ ਵਰ੍ਹੇ ਦੌਰਾਨ ਨਵੰਬਰ ਤੱਕ ਇਨ੍ਹਾਂ ਕਰਾਂ ਤੋਂ ਕੁੱਲ ₹27, 481.57 ਕਰੋੜ ਰੁਪਏ ਪ੍ਰਾਪਤ ਹੋਏ ਹਨ ਜਦੋਂ ਕਿ ਵਿੱਤੀ ਸਾਲ 2023-24 ਦੇ ਇਸੇ ਅਰਸੇ ਦੌਰਾਨ 24, 972.48 ਕਰੋੜ ਰੁਪਏ ਪ੍ਰਾਪਤ ਹੋਏ ਸਨ। ਇਸ ਤਰ੍ਹਾਂ ਇੰਨ੍ਹਾ ਕਰਾਂ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 2, 509.09 ਕਰੋੜ ਰੁਪਏ ਦਾ ਵਾਧਾ ਹੋਇਆ ਹੈ।

ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵੀ ਨਵੰਬਰ 2024 ਵਿੱਚ 6.42 ਪ੍ਰਤੀਸ਼ਤ ਵਾਧੇ ਅਤੇ ਨਵੰਬਰ ਮਹੀਨੇ ਤੱਕ 13.17 ਪ੍ਰਤੀਸ਼ਤ ਦੇ ਪ੍ਰਭਾਵਸ਼ਾਲੀ ਵਾਧੇ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੰਬਰ 2023 ਦੇ ₹747.37 ਕਰੋੜ ਦੇ ਮੁਕਾਬਲੇ ਇਸ ਸਾਲ ਨਵੰਬਰ ਲਈ ਕੁੱਲ ਆਬਕਾਰੀ ਪ੍ਰਾਪਤੀ 795.37 ਕਰੋੜ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤ ਵਰ੍ਹੇ ਦੌਰਾਨ ਨਵੰਬਰ ਤੱਕ ਕੁੱਲ ਆਬਕਾਰੀ ਮਾਲੀਆ ₹6, 733.47 ਕਰੋੜ ਰਿਹਾ ਹੈ ਜਦੋਂ ਕਿ ਵਿੱਤੀ ਸਾਲ 2023-24 ਦੀ ਇਸੇ ਮਿਆਦ ਦੌਰਾਨ ਇਹ 5, 949.84 ਕਰੋੜ ਰੁਪਏ ਸੀ, ਇਸ ਤਰ੍ਹਾਂ ਸੂਬੇ ਨੇ ਇਸ ਵਿੱਤੀ ਸਾਲ ਆਬਕਾਰ ਤੋਂ 783.63 ਕਰੋੜ ਰੁਪਏ ਹੋਰ ਕਮਾਏ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀਐਸਟੀ ਅਤੇ ਆਬਕਾਰੀ ਵਸੂਲੀ ਵਿੱਚ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰ ਪਾਲਣਾ ਅਤੇ ਲਾਗੂ ਕਰਨ ਵਿੱਚ ਸੁਧਾਰ ਕਰਨ ਦੇ ਯਤਨਾਂ ਦੇ ਸਿਰ ਬੰਨ੍ਹਿਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਰਾਜ ਆਉਣ ਵਾਲੇ ਮਹੀਨਿਆਂ ਵਿੱਚ ਕਰ ਵਸੂਲੀ ਵਿੱਚ ਮਹੱਤਵਪੂਰਨ ਵਾਧੇ ਦੀ ਗਵਾਹੀ ਭਰਨਾ ਜਾਰੀ ਰੱਖੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਤੇ ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਅਗਲੇ ਸੰਘਰਸ਼ ਦਾ ਐਲਾਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 'ਆਪ' ਦੇ ਵਫ਼ਦ ਨੂੰ ਕਿਸਾਨੀ ਮੰਗਾਂ ਦੀ ਹਮਾਇਤ ਲਈ ਕਿਹਾ, ਭਗਵੰਤ ਮਾਨ ਸਰਕਾਰ ਦੀ ਇਮਾਨਦਾਰੀ 'ਤੇ ਵੀ ਸਵਾਲ ਚੁੱਕੇ

ਕੰਪਿਊਟਰ ਅਧਿਆਪਕਾਂ ਦੇ ਮਰਨ ਵਰਤ ਦਾ ਚੌਥਾ ਦਿਨ--ਕੰਪਿਊਟਰ ਅਧਿਆਪਕਾਂ ਵੱਲੋਂ ਵਿਧਾਇਕ ਨਰਿੰਦਰ ਭਰਾਜ ਦੀ ਕੋਠੀ ਤੱਕ ਰੋਸ ਮਾਰਚ; ਲਾਇਆ ਧਰਨਾ

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ 

ਐਮਪੀ ਸੰਜੀਵ ਅਰੋੜਾ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਐਨਐਮਸੀ ਨੇ ਐਮਬੀਬੀਐਸ ਲਈ ਹਰੇਕ ਸੰਸਥਾ ਵਿੱਚ 150 ਸੀਟਾਂ ਦੀ ਉਪਰਲੀ ਸੀਮਾ ਨੂੰ ਕੀਤਾ ਖਤਮ