Friday, November 01, 2024

Punjab

ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

PUNJAB NEWS EXPRESS | October 30, 2024 11:28 PM

ਕਿਸਾਨ 1100 'ਤੇ ਕਾਲ ਕਰਕੇ ਜਾਂ ਵਟਸਐਪ ਨੰਬਰ +91-98555-01076 'ਤੇ ਸੁਨੇਹਾ ਭੇਜ ਕੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾ ਸਕਦੇ ਹਨ:  ਖੇਤੀਬਾੜੀ ਮੰਤਰੀ
ਚੰਡੀਗੜ੍ਹ: 
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ  ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਸੂਬੇ ਦੇ ਕਿਸਾਨ ਹੈਲਪਲਾਈਨ ਨੰਬਰ 1100 'ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 'ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ 'ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਮਾਹਿਰਾਂ ਵੱਲੋਂ ਦਿੱਤੇ ਸੁਝਾਅ ਮੁਤਾਬਕ ਫਾਸਫੋਰਸ ਦੇ ਬਦਲਵੇਂ ਸਰੋਤਾਂ ਵਜੋਂ ਐਨ.ਪੀ.ਕੇ. (12:32:16), ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ.) ਅਤੇ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪਾਕਿਸਤਾਨ ਦੇ ਪੰਜਾਬ 'ਚ ਬਲਾਤਕਾਰ ਦੀਆਂ ਝੂਠੀਆਂ ਖਬਰਾਂ ਫੈਲਾਉਣ ਦੇ ਦੋਸ਼ 'ਚ 16 ਵੀਲਾਗਰਸ ਅਤੇ ਟਿੱਕ ਟੋਕਰ ਗ੍ਰਿਫਤਾਰ

ਲੇਬਨਾਨ 'ਤੇ ਇਜ਼ਰਾਇਲੀ ਹਵਾਈ ਹਮਲਿਆਂ 'ਚ 24 ਦੀ ਮੌਤ, 19 ਜ਼ਖਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਵੱਲੋਂ ਇੰਦਰਾ ਗਾਂਧੀ ਦੇ ਕਾਤਲ ਭਾਈ ਬੇਅੰਤ ਸਿੰਘ ਦੀ ਬਰਸੀ ਮਨਾਈ ਗਈ

ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 4 ਫੀਸਦ ਵਾਧੇ ਦਾ ਐਲਾਨ

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

'ਆਪ' ਆਗੂਆਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ, 5 ਨਵੰਬਰ ਨੂੰ ਪਟਿਆਲਾ ਤੋਂ ਹੋਵੇਗੀ ਸ਼ੁਰੂਆਤ, ਸੂਬੇ ਭਰ ’ਚ ਮਹੀਨੇ ਦੌਰਾਨ ਹੋਣਗੇ ਸਮਾਗਮ