Saturday, December 21, 2024
ਤਾਜਾ ਖਬਰਾਂ
ਐਮਪੀ ਸੰਜੀਵ ਅਰੋੜਾ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਐਨਐਮਸੀ ਨੇ ਐਮਬੀਬੀਐਸ ਲਈ ਹਰੇਕ ਸੰਸਥਾ ਵਿੱਚ 150 ਸੀਟਾਂ ਦੀ ਉਪਰਲੀ ਸੀਮਾ ਨੂੰ ਕੀਤਾ ਖਤਮ  ਅਕਾਲੀ ਲੀਡਰਸ਼ਿਪ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਹੋਏ ਹੁਕਮਨਾਮੇ ਨੂੰ ਲਮਕਾਉਣ ਅਤੇ ਬਦਲਣ ਲਈ ਵਰਤੀ ਜਾ ਰਹੀ ਹੈ ਹਰ ਸਾਜਿਸ਼ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

Punjab

ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਭਰ 'ਚ ਮੋਟਰਸਾਈਕਲ ਮਾਰਚਾਂ ਰਾਹੀਂ ਸ਼ੰਭੂ ਖਨੌਰੀ ਸੰਘਰਸ਼ਸ਼ੀਲ ਕਿਸਾਨਾਂ ਦੇ ਰੇਲ ਜਾਮ ਦੀ ਤਾਲਮੇਲਵੀਂ ਹਮਾਇਤ

ਦਲਜੀਤ ਕੌਰ | December 18, 2024 09:29 PM
ਕੇਂਦਰੀ ਖੇਤੀ ਮੰਡੀਕਰਨ ਖਰੜਾ ਰੱਦ ਕਰਨ ਦੀ ਮੰਗ
ਚੰਡੀਗੜ੍ਹ, :  ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਦੇ 62 ਬਲਾਕਾਂ ਦੇ 1300 ਤੋਂ ਵੱਧ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਸਾਂਝੇ ਪ੍ਰੈਸ ਰਿਲੀਜ਼ ਰਾਹੀਂ ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੋਟਰਸਾਈਕਲ ਮਾਰਚਾਂ ਵਿੱਚ ਕੁੱਲ ਮਿਲਾ ਕੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਸਨ।
 
ਉਨ੍ਹਾਂ ਦੱਸਿਆ ਕਿ ਇਹ ਮਾਰਚ ਸ਼ੰਭੂ ਖਨੌਰੀ ਵਿਖੇ ਸੰਘਰਸ਼ਸ਼ੀਲ ਕਿਸਾਨਾਂ ਦੇ ਰੇਲ ਜਾਮ ਦੀ ਤਾਲਮੇਲਵੀਂ ਹਮਾਇਤ ਅਤੇ ਮੁੱਖ ਤੌਰ 'ਤੇ ਕੇਂਦਰੀ ਖੇਤੀ ਮੰਡੀਕਰਨ ਖਰੜਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਗਏ ਹਨ। ਇਸ ਤੋਂ ਇਲਾਵਾ ਤਿੰਨ ਸਾਲ ਪਹਿਲਾਂ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਘੋਲ਼ ਮੁਲਤਵੀ ਕਰਨ ਮੌਕੇ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਹੋਰ ਲਟਕਦੀਆਂ ਮੰਗਾਂ ਬਾਰੇ ਸਾਰੇ ਲਿਖਤੀ ਸਰਕਾਰੀ ਵਾਅਦੇ ਪੂਰੇ ਕਰਨ ਦੀ ਮੰਗ ਵੀ ਸ਼ਾਮਲ ਹੈ, ਜਿਨ੍ਹਾਂ ਤੋਂ ਮੋਦੀ ਸਰਕਾਰ ਭੱਜ ਚੁੱਕੀ ਹੈ। ਵੱਖ ਵੱਖ ਥਾਵਾਂ 'ਤੇ ਸੰਬੋਧਨ ਕਰਤਾ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਤਾਂ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਐਮ ਐਸ ਪੀ ਦੀ ਗਰੰਟੀ ਵਾਲੇ ਕਾਨੂੰਨ ਵਾਸਤੇ ਲੜ ਰਹੇ ਹਨ ਪਰ ਕੇਂਦਰ ਸਰਕਾਰ ਇਸ ਖਰੜੇ ਰਾਹੀਂ ਐਮ ਐਸ ਪੀ ਦੀ ਜੜ੍ਹ ਹੀ ਵੱਢ ਰਹੀ ਹੈ। ਇਹ ਖਰੜਾ ਸਰਕਾਰੀ ਮੰਡੀਕਰਨ ਢਾਂਚੇ ਦਾ ਭੋਗ ਪਾ ਕੇ ਕਿਸਾਨਾਂ ਦੀ ਲਹੂ ਪਸੀਨੇ ਦੀ ਫਸਲੀ ਕਮਾਈ ਨੂੰ ਕੌਡੀਆਂ ਦੇ ਭਾਅ ਕਾਰਪੋਰੇਟਾਂ ਹਵਾਲੇ ਕਰਨ ਰਾਹੀਂ ਜ਼ਮੀਨਾਂ ਹੜੱਪਣ ਵੱਲ ਸੇਧਤ ਹੈ। ਠੇਕਾ ਮੰਡੀ ਰਾਹੀਂ ਸਿੱਧੀ ਖੇਤਾਂ 'ਚੋਂ ਖ੍ਰੀਦ ਅਤੇ ਸਾਇਲੋ ਮੰਡੀਆਂ ਦੇ ਜਾਲ਼ ਰਾਹੀਂ ਆੜ੍ਹਤੀਆਂ, ਪੱਲੇਦਾਰ ਮਜ਼ਦੂਰਾਂ, ਮੰਡੀਕਰਨ ਕਾਮਿਆਂ ਤੇ ਟਰੱਕ ਚਾਲਕਾਂ ਦਾ ਰੁਜ਼ਗਾਰ ਉਜਾੜਾ ਵੀ ਵੱਡੀ ਪੱਧਰ 'ਤੇ ਹੋਵੇਗਾ। ਕਾਰਪੋਰੇਟਾਂ ਅਤੇ ਵੱਡੇ ਵਪਾਰੀਆਂ ਤੋਂ ਲਏ ਜਾਂਦੇ ਮੰਡੀ ਟੈਕਸਾਂ ਦੇ ਖਾਤਮੇ ਨਾਲ਼ ਪੇਂਡੂ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰਿਆਣਾ ਬਾਰਡਰਾਂ 'ਤੇ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਐੱਮ ਐੱਸ ਪੀ ਸਮੇਤ ਹੱਕੀ ਮੰਗਾਂ ਤੁਰੰਤ ਗੱਲਬਾਤ ਕਰਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ।
 
ਸ਼ੰਭੂ ਬਾਰਡਰ 'ਤੇ ਕਿਸਾਨ ਰਣਜੋਧ ਸਿੰਘ ਰਤਨਹੇੜੀ ਨੂੰ ਜਾਬਰ ਪੁਲਸੀ ਹੱਲੇ ਰਾਹੀਂ ਖੁਦਕੁਸ਼ੀ ਲਈ ਮਜਬੂਰ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਗਹਿਰਾ ਅਫਸੋਸ ਜ਼ਾਹਰ ਕੀਤਾ ਗਿਆ। ਦਿੱਲੀ ਵੱਲ ਪੈਦਲ ਜਾ ਰਹੇ ਕਿਸਾਨਾਂ ਉੱਤੇ ਕੇਂਦਰ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਸਰਕਾਰ ਵੱਲੋਂ ਤਿੰਨ ਵਾਰ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖਤ ਨਿੰਦਾ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਸ ਖਰੜੇ ਸੰਬੰਧੀ 20 ਦਿਨਾਂ ਤੱਕ ਧਾਰੀ ਗਈ ਚੁੱਪ ਜ਼ਾਹਰ ਕਰਦੀ ਹੈ ਕਿ ਪੰਜਾਬ ਸਰਕਾਰ ਵੀ ਕਾਰਪੋਰੇਟ ਜਗਤ ਅਤੇ ਕੇਂਦਰ ਸਰਕਾਰ ਨਾਲ ਮਿਲੀ ਹੋਈ ਹੈ। ਤਿੱਖੀਆਂ ਜਨਤਕ ਟਿੱਪਣੀਆਂ ਤੋਂ ਬਾਅਦ ਹੀ ਇਸ ਮੁੱਦੇ 'ਤੇ 19 ਦਸੰਬਰ ਦੀ ਮੀਟਿੰਗ ਦਾ ਬਿਆਨ ਆਇਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਜਾਂ ਤਾਂ ਇਸ ਖੇਤੀ ਮੰਡੀਕਰਨ ਖਰੜੇ ਨੂੰ ਰੱਦ ਕਰਨ ਦਾ ਮਤਾ ਵਿਧਾਨ ਸਭਾ ਵਿੱਚ ਪਾਸ ਕੀਤਾ ਜਾਵੇ, ਜਾਂ ਫਿਰ ਤਿੱਖੇ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਿਹਾ ਜਾਵੇ। ਕਿਸਾਨਾਂ ਮਜ਼ਦੂਰਾਂ ਸਮੇਤ ਸਮਾਜ ਦੇ ਸਮੂਹ ਕਿਰਤੀ ਤਬਕਿਆਂ ਨੂੰ ਇੱਕਜੁੱਟ ਹੋ ਕੇ ਇਸ ਚੌਤਰਫੇ ਹੱਲੇ ਖਿਲਾਫ ਲੰਬੇ ਤੇ ਜਾਨਹੂਲਵੇਂ ਜਨਤਕ ਸੰਘਰਸ਼ਾਂ ਲਈ ਜ਼ੋਰਦਾਰ ਤਿਆਰੀਆਂ ਵਿੱਚ ਜੁਟਣ ਦਾ ਸੱਦਾ ਦਿੱਤਾ ਗਿਆ। 
 
 
ਅੱਜ ਸੰਬੋਧਨ ਕਰਤਾ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਕਮਲਜੀਤ ਕੌਰ ਬਰਨਾਲਾ ਅਤੇ ਜ਼ਿਲ੍ਹਾ/ਬਲਾਕ/ਪਿੰਡ ਪੱਧਰੇ ਆਗੂ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਮਪੀ ਸੰਜੀਵ ਅਰੋੜਾ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਐਨਐਮਸੀ ਨੇ ਐਮਬੀਬੀਐਸ ਲਈ ਹਰੇਕ ਸੰਸਥਾ ਵਿੱਚ 150 ਸੀਟਾਂ ਦੀ ਉਪਰਲੀ ਸੀਮਾ ਨੂੰ ਕੀਤਾ ਖਤਮ  

ਅਕਾਲੀ ਲੀਡਰਸ਼ਿਪ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਹੋਏ ਹੁਕਮਨਾਮੇ ਨੂੰ ਲਮਕਾਉਣ ਅਤੇ ਬਦਲਣ ਲਈ ਵਰਤੀ ਜਾ ਰਹੀ ਹੈ ਹਰ ਸਾਜਿਸ਼

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਭਾਕਿਯੂ ਏਕਤਾ-ਡਕੌਂਦਾ ਨੇ ਖੇਤੀ ਮੰਡੀ ਨੀਤੀ ਖਰੜੇ ਅਤੇ ਕਿਸਾਨਾਂ ਤੇ ਜ਼ਬਰ ਖ਼ਿਲਾਫ਼ ਕੀਤਾ ਰੇਲਾਂ ਦਾ ਚੱਕਾ ਜਾਮ 

ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ ਕਿਸਾਨਾਂ ਤੇ ਜ਼ਬਰ ਖਿਲਾਫ 23 ਦਸੰਬਰ ਨੂੰ ਡੀਸੀ ਦਫਤਰਾਂ ਅੱਗੇ ਧਰਨੇ ਦੇਣ ਦਾ ਐਲਾਨ

ਪਟਿਆਲਾ ਵਿੱਚ 'ਆਪ' ਦੀ ਗੁੰਡਾਗਰਦੀ: ਪ੍ਰਨੀਤ ਕੌਰ ਨੇ 'ਆਪ' ਵਲੋਂ ਕੀਤੀ ਜਾ ਰਹੀ ਦੇਹਸ਼ਤਗਰਦੀ ਦੀ ਕੀਤੀ ਨਿੰਦਾ

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬ ਨਗਰ ਨਿਗਮ ਚੋਣਾਂ ਵਿਚ ਮਹਿਲਾ ਉਮੀਦਵਾਰਾਂ 'ਤੇ ਹੋਏ ਅੱਤਿਆਚਾਰਾਂ ਦੀ ਕੀਤੀ ਨਿੰਦਾ