Tuesday, March 18, 2025
ਤਾਜਾ ਖਬਰਾਂ
ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾਅਮਨ ਅਰੋੜਾ ਵਲੋਂ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ, ਨਸ਼ਾ ਪੀੜਤਾਂ ਦੇ ਮੁੜਵਸੇਬੇ ਲਈ ਹੁਨਰ ਵਿਕਾਸ ਦੇ ਯਤਨਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨਜੇਐਨਐਨਯੂਆਰਐਮ ਤਹਿਤ ਮਲੋਯਾ ਵਿੱਚ ਬਣਾਏ ਗਏ ਘਰਾਂ ਵਿੱਚੋਂ ਕਰੀਬ 200 ਘਰ ਅਲਾਟ ਨਹੀਂ ਹੋਏਪੰਜਾਬ ਵਿੱਚ 'ਆਪ' ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆਖਰੜ ਵਿਧਾਨਸਭਾ ਵਿੱਚ 22 ਸਥਾਨਾਂ ਤੇ ਭਾਜਪਾ ਨੇਤਾ ਜੋਸ਼ੀ ਨੇ ਮਨਾਈ ਹੋਲੀ, -- ਆਪਸੀ ਭਾਈਚਾਰੇ ਅਤੇ ਰੰਗਾਂ ਦਾ ਤਿਉਹਾਰ ਹੈ ਹੋਲੀ - ਵਿਨੀਤ ਜੋਸ਼ੀ

Punjab

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ

ਦਲਜੀਤ ਕੌਰ  | March 17, 2025 09:16 PM
ਸੰਗਰੂਰ:  ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫਿਕ ਪੁਲਿਸ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਦੀ ਟੀਮ ਨੇ ਵਹੀਕਲਾਂ ਦੀ ਜਾਂਚ ਲਈ ਨਾਕੇਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ-ਪਹੀਆ ਵਾਹਨਾਂ ਦੇ ਚਲਾਨ ਕੱਟੇ। ਨਾਕਾਬੰਦੀ ਦੌਰਾਨ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ‘ਤੇ ਵਿਸ਼ੇਸ਼ ਨਜ਼ਰ ਰੱਖਕੇ ਸ਼ਿਕੰਜਾ ਕੱਸਿਆ ਗਿਆ ਅਤੇ ਮਸ਼ੀਨ ਦੀ ਮਦਦ ਨਾਲ 30 ਦੇ ਕਰੀਬ ਈ-ਚਲਾਨ ਕਰਕੇ 2, 23, 000 ਰੁਪਏ ਜੁਰਮਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੀ ਬੁਲੇਟ ਮੋਟਰਸਾਈਕਲ ‘ਤੇ ਪੇਪਰ ਦੇਣ ਆਉਂਦੇ ਕੁੱਝ ਵਿਦਿਆਰਥੀਆਂ ਦੀ ਪਟਾਕੇ ਪਾਉਂਦਿਆਂ ਦੀ ਵੀਡਿਓ ਵਾਇਰਲ ਹੋਈ ਸੀ ਜਿਸ ਤੋਂ ਤੁਰੰਤ ਬਾਅਦ ਸੰਗਰੂਰ ਟ੍ਰੈਫਿਕ ਪੁਲਿਸ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।
 
ਟ੍ਰੈਫਿਕ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਇਸ ਟੀਮ ਵਿੱਚ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਤੇ ਰਾਮ ਸਿੰਘ ਅਤੇ ਪੀ.ਐਚ.ਜੀ. ਮਨਜੀਤ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਆਵਾਜਾਈ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਉਨ੍ਹਾਂ ਦੀ ਟੀਮ ਵੱਲੋਂ ਨਾਕਾਬੰਦੀ ਕਰਦਿਆਂ ਵਹੀਕਲਾਂ ਦੀ ਜਾਂਚ ਕੀਤੀ ਗਈ ਅਤੇ ਬੁਲੇਟ ਮੋਟਰਸਾਈਕਲਾਂ ਨੂੰ ਰੋਕ ਕੇ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਪਟਾਕੇ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਮੋਟਰਸਾਇਕਲਾਂ ਤੇ ਤੀਹਰੀ ਸਵਾਰੀ ਕਰਨ ਵਾਲੇ ਚਾਲਕਾਂ ਦੇ ਵੀ ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ। ਟ੍ਰੈਫਿਕ ਇੰਚਾਰਜ ਨੇ ਕਿਹਾ ਕਿ ਆਵਾਜਾਈ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਮਨ ਅਰੋੜਾ ਵਲੋਂ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ, ਨਸ਼ਾ ਪੀੜਤਾਂ ਦੇ ਮੁੜਵਸੇਬੇ ਲਈ ਹੁਨਰ ਵਿਕਾਸ ਦੇ ਯਤਨਾਂ ਨੂੰ ਤੇਜ਼ ਕਰਨ ਦੇ ਨਿਰਦੇਸ਼

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

ਪੰਜਾਬ ਵਿੱਚ 'ਆਪ' ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

ਖਰੜ ਵਿਧਾਨਸਭਾ ਵਿੱਚ 22 ਸਥਾਨਾਂ ਤੇ ਭਾਜਪਾ ਨੇਤਾ ਜੋਸ਼ੀ ਨੇ ਮਨਾਈ ਹੋਲੀ, -- ਆਪਸੀ ਭਾਈਚਾਰੇ ਅਤੇ ਰੰਗਾਂ ਦਾ ਤਿਉਹਾਰ ਹੈ ਹੋਲੀ - ਵਿਨੀਤ ਜੋਸ਼ੀ

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ  ਸਿੰਘ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਲੋਕਾਂ ਨੂੰ ਹੋਲਾ ਮੁਹੱਲਾ ਦੇ ਤਿਉਹਾਰ ਦੀ ਨਿੱਘੀ ਵਧਾਈ ਦਿੱਤੀ

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

ਪੰਜਾਬ ਪੁਲਿਸ ਨੇ ਅਗਵਾ ਬੱਚੇ ਨੂੰ ਕੁਝ ਘੰਟਿਆਂ ਵਿੱਚ ਛੁਡਵਾਇਆ, ਅਗਵਾਕਾਰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ, ਦੋ ਗ੍ਰਿਫ਼ਤਾਰ

ਸੁਨੰਦਾ ਸ਼ਰਮਾ ਤੋਂ ਬਾਅਦ, ਪੰਜਾਬੀ ਗਾਇਕ ਕਾਕਾ ਨੇ ਪਿੰਕੀ ਧਾਲੀਵਾਲ ਅਤੇ ਸਕਾਈ ਡਿਜੀਟਲ ਇੰਡੀਆ ਕੰਪਨੀ 'ਤੇ ਧੋਖਾਧੜੀ ਦੇ ਗੰਭੀਰ ਦੋਸ਼ ਲਗਾਏ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ