Friday, October 18, 2024
ਤਾਜਾ ਖਬਰਾਂ
ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨਭਾਰਤ ਨੇ ਕੈਨੇਡਾ ਨੂੰ ਹਵਾਲਗੀ ਦੀਆਂ 26 ਬੇਨਤੀਆਂ 'ਤੇ ਬੈਠਣ ਦਾ ਖੁਲਾਸਾ ਕੀਤਾ, ਕੱਟੜਪੰਥੀਆਂ 'ਤੇ ਲਗਾਮ ਲਗਾਉਣ ਵਿੱਚ ਅਸਫਲ ਰਹਿਣ ਲਈ ਟਰੂਡੋ ਸਰਕਾਰ ਦੀ ਨਿੰਦਾ ਕੀਤੀ1200 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ 'ਚ ਆਈਪੀਐਸ ਅਧਿਕਾਰੀ ਭਾਗਿਆਸ਼੍ਰੀ ਨਵਟੱਕੇ 'ਤੇ ਸੀਬੀਆਈ ਨੇ ਕੇਸ ਦਰਜ ਕੀਤਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ - ਹਰਜੋਤ ਬੈਂਸ

Punjab

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਟੋਲ ਮੁਕਤ ਕਰਨ ਦਾ ਐਲਾਨ 

ਦਲਜੀਤ ਕੌਰ  | October 16, 2024 05:49 AM
18 ਤੋਂ ਭਾਜਪਾ ਦੇ ਮੁੱਖ ਆਗੂਆਂ ਤੇ ਆਪ ਦੇ ਵਿਧਾਇਕਾਂ/ਸਾਂਸਦਾਂ/ਮੰਤਰੀਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਐਲਾਨ
ਚੰਡੀਗੜ੍ਹ:  ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੂਰੀ ਝੋਨਾ ਖ੍ਰੀਦ ਅਤੇ ਚੁਕਾਈ ਲਈ 17 ਅਕਤੂਬਰ ਤੋਂ ਟੌਲ ਪਲਾਜੇ ਫ੍ਰੀ ਕਰਨ ਅਤੇ 18 ਅਕਤੂਬਰ ਤੋਂ ਭਾਜਪਾ ਦੇ ਮੁੱਖ ਆਗੂਆਂ ਪ੍ਰਨੀਤ ਕੌਰ ਅਤੇ ਅਰਵਿੰਦ ਖੰਨਾ ਵਰਗੇ ਸਾਰੇ ਆਗੂਆਂ ਸਮੇਤ ਆਪ ਦੇ ਵੱਧ ਤੋਂ ਵੱਧ ਵਿਧਾਇਕਾਂ/ਸਾਂਸਦਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਐਲਾਨ ਕੀਤਾ ਗਿਆ ਹੈ।
 
ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ ਪੰਜ ਮੈਂਬਰੀ ਸੂਬਾ ਆਗੂ ਟੀਮ ਦੇ ਫ਼ੈਸਲੇ ਅਨੁਸਾਰ ਦੋਨਾਂ ਕਿਸਮਾਂ ਦੇ ਮੋਰਚੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਦਿਨੇ ਰਾਤ ਜਾਰੀ ਰੱਖੇ ਜਾਣਗੇ। ਇਨ੍ਹਾਂ ਮੰਗਾਂ ਵਿੱਚ ਝੋਨੇ ਦੀ ਪੂਰੇ ਐੱਮ ਐੱਸ ਪੀ 'ਤੇ ਨਿਰਵਿਘਨ ਖ੍ਰੀਦ  ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ 'ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕਰਨ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕਰਨ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ 'ਤੇ ਖ੍ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕਰਨ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥਣ ਅਤੇ ਹੋਰ ਹੱਕੀ ਮੰਗਾਂ ਮੰਨਣ; ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕਰਨ ਅਤੇ ਇਸ ਸੰਸਥਾ 'ਚੋਂ ਬਾਹਰ ਆਉਣ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕਰਨ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਕੇਸ ਮੜ੍ਹਨ, ਜੁਰਮਾਨੇ ਕਰਨ ਜਾਂ ਲਾਲ ਐਂਟ੍ਰੀਆਂ ਕਰਨ ਦਾ ਜਾਬਰ ਸਿਲਸਿਲਾ ਬੰਦ ਕਰਨ ਸਮੇਤ ਪਹਿਲਾਂ ਚੁੱਕੇ ਅਜਿਹੇ ਜਾਬਰ ਕਦਮ ਵਾਪਸ ਲੈਣ ਵਰਗੀਆਂ ਮੰਗਾਂ ਸ਼ਾਮਲ ਹਨ। 
 
ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਹੈ, ਜਿਹੜੀਆਂ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹਨ 'ਤੇ ਉਤਾਰੂ ਹਨ। ਉਨ੍ਹਾਂ ਨੇ ਸਰਕਾਰਾਂ ਦੇ ਇਨ੍ਹਾਂ ਕਿਸਾਨ ਮਾਰੂ ਇਰਾਦਿਆਂ ਨੂੰ ਮਾਤ ਦੇਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਪ੍ਰਵਾਰਾਂ ਸਮੇਤ ਪੱਕੇ ਮੋਰਚਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹੀਂ ਦਿਨੀਂ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਉਸੇ ਤਰ੍ਹਾਂ ਜੋਰ ਲਾ ਕੇ ਇਨ੍ਹਾਂ ਮੋਰਚਿਆਂ ਵਿੱਚ ਵੀ ਪੁੱਜਣਾ ਚਾਹੀਦਾ ਹੈ, ਜਿਸ ਨਾਲ ਜਿੱਤ ਦੀ ਗਰੰਟੀ ਹੁੰਦੀ ਹੈ।
 
 

Have something to say? Post your comment

google.com, pub-6021921192250288, DIRECT, f08c47fec0942fa0

Punjab

1200 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ 'ਚ ਆਈਪੀਐਸ ਅਧਿਕਾਰੀ ਭਾਗਿਆਸ਼੍ਰੀ ਨਵਟੱਕੇ 'ਤੇ ਸੀਬੀਆਈ ਨੇ ਕੇਸ ਦਰਜ ਕੀਤਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ - ਹਰਜੋਤ ਬੈਂਸ

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕਰਨ ਦੇ ਨਿਰਦੇਸ਼, ਵਲਟੋਹਾ ਦੀਆਂ ਧਮਕੀਆਂ ਦੀ ਕੀਤੀ ਨਿਖੇਧੀ

ਜਥੇਦਾਰ ਧਾਮੀ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ: ਐਗਜੈਕਟਿਵ ਮੈਂਬਰਾਨ

ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਵਲਟੋਹਾ ਤੇ ਅਕਾਲੀ ਆਗੂਆਂ 'ਤੇ ਉਨ੍ਹਾਂ ਨੂੰ ਬਦਨਾਮ ਕਰਨ, ਪਰਿਵਾਰ ਨੂੰ ਧਮਕੀਆਂ ਦੇ ਦੋਸ਼ ਲਾਏ

ਭਾਸ਼ਾ ਵਿਭਾਗ ਨੇ ਉੱਡਣਾ ਬਾਜ਼ ਲਈ ਨਵਦੀਪ ਸਿੰਘ ਗਿੱਲ ਨੂੰ ਭਾਈ ਵੀਰ ਸਿੰਘ ਐਵਾਰਡ ਲਈ ਚੁਣਿਆ

ਸੁਖਬੀਰ ਬਾਦਲ ਨੇ ਕੀਤੀ ਇੱਕ ਹੋਰ ਸਿਆਸੀ ਭੁੱਲ, ਅਕਾਲ ਤਖ਼ਤ ਦੇ ਅਧਿਕਾਰ ਨੂੰ ਖੁੱਲ੍ਹੀ ਚੁਣੌਤੀ, ਵਲਟੋਹਾ ਨੇ ਜਥੇਦਾਰਾਂ ਵਿਰੁੱਧ ਮੋਰਚਾ ਖੋਲਿਆ