Friday, October 18, 2024
ਤਾਜਾ ਖਬਰਾਂ
ਮਾਇਸੋ ਵੱਲੋਂ ਭਾਰਤ-ਕੈਨੇਡਾ ਕੂਟਨੀਤਿਕ ਵਿਵਾਦਾਂ ‘ਚ ਪਿਸ ਰਹੇ ਪ੍ਰਵਾਸੀ ਤੇ ਕੌਮਾਂਤਰੀ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨਭਾਰਤ ਨੇ ਕੈਨੇਡਾ ਨੂੰ ਹਵਾਲਗੀ ਦੀਆਂ 26 ਬੇਨਤੀਆਂ 'ਤੇ ਬੈਠਣ ਦਾ ਖੁਲਾਸਾ ਕੀਤਾ, ਕੱਟੜਪੰਥੀਆਂ 'ਤੇ ਲਗਾਮ ਲਗਾਉਣ ਵਿੱਚ ਅਸਫਲ ਰਹਿਣ ਲਈ ਟਰੂਡੋ ਸਰਕਾਰ ਦੀ ਨਿੰਦਾ ਕੀਤੀ1200 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ 'ਚ ਆਈਪੀਐਸ ਅਧਿਕਾਰੀ ਭਾਗਿਆਸ਼੍ਰੀ ਨਵਟੱਕੇ 'ਤੇ ਸੀਬੀਆਈ ਨੇ ਕੇਸ ਦਰਜ ਕੀਤਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ - ਹਰਜੋਤ ਬੈਂਸ

Punjab

ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ 

ਦਲਜੀਤ ਕੌਰ    | June 20, 2024 03:06 PM
 
ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧ ਪ੍ਰਗਟਾਈ
ਚੰਡੀਗੜ੍ਹ, :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮੰਗਲਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
 
ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਸੁਰਿੰਦਰ ਸਿੰਘ ਵਾਸੀ ਪਿੰਡ ਡੂਡੀਆਂ (ਮੂਨਕ) ਨੇ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਉਹ ਪਰਿਵਾਰ ਨੂੰ ਪਹਿਲਾਂ ਇਹ ਚੈੱਕ ਨਹੀਂ ਸੌਂਪ ਸਕੇ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਜ਼ਾਬਤਾ ਹਟਦਿਆਂ ਹੀ ਉਨ੍ਹਾਂ ਨੇ ਪਰਿਵਾਰ ਨੂੰ ਚੈੱਕ ਸੌਂਪਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ।
 
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਪੂਤ ਵੱਲੋਂ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਕੌਮ ਸ਼ਹੀਦ ਦੀ ਰਿਣੀ ਹੈ, ਜਿਸ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਖਾਤਰ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਇਸ ਬਹਾਦਰ ਯੋਧੇ ਦੇ ਵਡਮੁੱਲੇ ਯੋਗਦਾਨ ਨੂੰ ਸਿਜਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

1200 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ 'ਚ ਆਈਪੀਐਸ ਅਧਿਕਾਰੀ ਭਾਗਿਆਸ਼੍ਰੀ ਨਵਟੱਕੇ 'ਤੇ ਸੀਬੀਆਈ ਨੇ ਕੇਸ ਦਰਜ ਕੀਤਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ - ਹਰਜੋਤ ਬੈਂਸ

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕਰਨ ਦੇ ਨਿਰਦੇਸ਼, ਵਲਟੋਹਾ ਦੀਆਂ ਧਮਕੀਆਂ ਦੀ ਕੀਤੀ ਨਿਖੇਧੀ

ਜਥੇਦਾਰ ਧਾਮੀ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ: ਐਗਜੈਕਟਿਵ ਮੈਂਬਰਾਨ

ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਵਲਟੋਹਾ ਤੇ ਅਕਾਲੀ ਆਗੂਆਂ 'ਤੇ ਉਨ੍ਹਾਂ ਨੂੰ ਬਦਨਾਮ ਕਰਨ, ਪਰਿਵਾਰ ਨੂੰ ਧਮਕੀਆਂ ਦੇ ਦੋਸ਼ ਲਾਏ

ਭਾਸ਼ਾ ਵਿਭਾਗ ਨੇ ਉੱਡਣਾ ਬਾਜ਼ ਲਈ ਨਵਦੀਪ ਸਿੰਘ ਗਿੱਲ ਨੂੰ ਭਾਈ ਵੀਰ ਸਿੰਘ ਐਵਾਰਡ ਲਈ ਚੁਣਿਆ

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਟੋਲ ਮੁਕਤ ਕਰਨ ਦਾ ਐਲਾਨ