Tuesday, December 24, 2024
ਤਾਜਾ ਖਬਰਾਂ
ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਅਪੀਲਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ 

Punjab

ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ 

ਦਲਜੀਤ ਕੌਰ  | December 22, 2024 08:58 PM
ਸੰਗਰੂਰ:  ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਫੈਸਲਾਕੁੰਨ ਮੋੜ 'ਤੇ ਪਹੁੰਚ ਗਿਆ ਹੈ। 114 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਅੱਜ ਕੰਪਿਊਟਰ ਟੀਚਰਜ਼ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੇ ਮੈਂਬਰ ਜੌਨੀ ਸਿੰਗਲਾ ਨੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਦੀ ਹਾਜ਼ਰੀ ਵਿੱਚ ਸੰਗਰੂਰ ਵਿੱਚ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।
 
ਇਸ ਮੌਕੇ ਕਮੇਟੀ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਰਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ, ਊਧਮ ਸਿੰਘ ਡੋਗਰਾ, ਬਵਲੀਨ ਬੇਦੀ, ਸੁਮੀਤ ਗੋਇਲ, ਡਾ: ਰਜਨੀ, ਧਰਮਿੰਦਰ ਸਿੰਘ, ਨਰਿੰਦਰ ਕੁਮਾਰ, ਰਾਕੇਸ਼ ਸੈਣੀ, ਸੁਸ਼ੀਲ ਅੰਗੁਰਾਲ, ਪ੍ਰਿਅੰਕਾ ਬਿਸ਼ਟ, ਮਨਜੀਤ ਕੌਰ, ਕਰਮਜੀਤ ਪੁਰੀ, ਗਗਨਦੀਪ ਸਿੰਘ, ਜਸਵਿੰਦਰ ਸਿੰਘ (ਲੁਧਿਆਣਾ), ਨਰਦੀਪ ਸ਼ਰਮਾ (ਸੰਗਰੂਰ), ਨਾਇਬ ਸਿੰਘ ਬੁੱਕਣਵਾਲ, ਨਵਜੋਤ ਸਿੰਘ ਅਤੇ ਹਰਪ੍ਰੀਤ ਸਾਹਨੇਵਾਲ ਨੇ ਦੁਹਰਾਇਆ ਕਿ ਕੰਪਿਊਟਰ ਅਧਿਆਪਕਾਂ ਦੇ ਸਾਰੇ ਹੱਕ ਬਹਾਲ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
 
ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੀ ਸਮੁੱਚੀ ਟੀਮ 24 ਘੰਟੇ ਮਰਨ ਵਰਤ ਵਾਲੀ ਥਾਂ 'ਤੇ ਮੌਜੂਦ ਰਹੇਗੀ। ਇਸ ਅੰਦੋਲਨ ਨੂੰ ਹੋਰ ਅਧਿਆਪਕ, ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੌਕੇ ’ਤੇ ਪਹੁੰਚ ਕੇ ਇਕਜੁਟਤਾ ਦਾ ਪ੍ਰਗਟਾਵਾ ਕੀਤਾ।
 
ਸਰਕਾਰ ਦੀ ਉਦਾਸੀਨਤਾ 'ਤੇ ਸਵਾਲ
 
ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚਾਰ ਦਰਜਨ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੋਈ। ਤਿੰਨ ਸਾਲ ਪਹਿਲਾਂ ਸਿੱਖਿਆ ਮੰਤਰੀ ਨੇ ਦੀਵਾਲੀ ਮੌਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ, ਜੋ ਅੱਜ ਤੱਕ ਪੂਰਾ ਨਹੀਂ ਹੋਇਆ। ਅੰਦੋਲਨਕਾਰੀ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਈ ਰਾਤਾਂ ਕੱਟੀਆਂ, ਪਰ ਸਰਕਾਰ ਦੀ ਬੇਰੁਖ਼ੀ ਨੇ ਉਨ੍ਹਾਂ ਨੂੰ ਇਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਕੀਤਾ।
 
ਇਨ੍ਹਾਂ ਮੰਗਾਂ ਨੂੰ ਲੈ ਕੇ  ਕੀਤਾ ਜਾ ਰਿਹਾ ਹੈ ਸੰਘਰਸ਼
 
ਕੰਪਿਊਟਰ ਅਧਿਆਪਕਾਂ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ। ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ, ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਦਿੱਤੇ ਜਾਣ ਅਤੇ ਉਨ੍ਹਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਅਧਿਆਪਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਵਿਰੁੱਧ ਅਗਲੇ ਕਿਸੇ ਵੀ ਸੰਘਰਸ਼ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
 
ਸੰਘਰਸ਼ ਨੂੰ ਮਿਲ ਰਿਹਾ ਭਰਵਾਂ ਸਮਰਥਨ
 
ਮਰਨ ਵਰਤ ਦੇ ਪਹਿਲੇ ਦਿਨ ਹੀ ਵੱਡੀ ਗਿਣਤੀ ਵਿੱਚ ਅਧਿਆਪਕ, ਕਿਸਾਨ ਅਤੇ ਹੋਰ ਜਥੇਬੰਦੀਆਂ ਦੇ ਮੈਂਬਰ ਇੱਕਜੁੱਟ ਹੋ ਗਏ। ਕਮੇਟੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਵਿੱਚੋਂ ਅਧਿਆਪਕਾਂ ਅਤੇ ਹੋਰ ਜਥੇਬੰਦੀਆਂ ਦਾ ਸਮਰਥਨ ਵਧੇਗਾ। ਅੱਜ ਮਰਨ ਵਰਤ ਸ਼ੁਰੂ ਕਰਨ ਮੌਕੇ ਭਰਾਤਰੀ ਜਥੇਬੰਦੀਆਂ 'ਚ ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਅਮਨ ਵਿਸ਼ਿਸ਼ਟ ਜ਼ਿਲ੍ਹਾ ਆਗੂ ਕਮਲਜੀਤ ਸਿੰਘ ਬਨਭੌਰਾ, ਸੁਖਬੀਰ ਖਨੌਰੀ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਬੱਗਾ ਸਿੰਘ, ਐੱਸ ਸੀ ਬੀਸੀ ਅਧਿਆਪਕ ਯੂਨੀਅਨ ਦੇ ਕ੍ਰਿਸ਼ਨ ਸਿੰਘ ਦੁੱਗਾਂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਿੱਕਰ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਹਾਜ਼ਰ ਸਨ 

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਅਪੀਲ

ਐਮਪੀ ਸੰਜੀਵ ਅਰੋੜਾ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਐਨਐਮਸੀ ਨੇ ਐਮਬੀਬੀਐਸ ਲਈ ਹਰੇਕ ਸੰਸਥਾ ਵਿੱਚ 150 ਸੀਟਾਂ ਦੀ ਉਪਰਲੀ ਸੀਮਾ ਨੂੰ ਕੀਤਾ ਖਤਮ  

ਅਕਾਲੀ ਲੀਡਰਸ਼ਿਪ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਹੋਏ ਹੁਕਮਨਾਮੇ ਨੂੰ ਲਮਕਾਉਣ ਅਤੇ ਬਦਲਣ ਲਈ ਵਰਤੀ ਜਾ ਰਹੀ ਹੈ ਹਰ ਸਾਜਿਸ਼

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼