Wednesday, November 13, 2024

Punjab

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

PUNJAB NEWS EXPRESS | November 08, 2024 09:11 PM

* ਸੂਬਾ ਪੱਧਰੀ ਮੁਹਿੰਮ ਤਹਿਤ ਟੀਕਾਕਰਨ ਦੇ ਅੰਕੜਿਆਂ ਦੀ ਚੈਕਿੰਗ ਅਤੇ ਪਸ਼ੂ ਫਾਰਮਾਂ ਦਾ ਦੌਰਾ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ
* ਪਸ਼ੂ ਪਾਲਣ ਵਿਭਾਗ ਵੱਲੋਂ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ
ਚੰਡੀਗੜ੍ਹ: 
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫ.ਐਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65, 47, 407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫ.ਐਮ.ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ਨੂੰ ਐਫ.ਐਮ.ਡੀ. ਵੈਕਸੀਨ ਲਗਾਉਣ ਦੇ ਨਿਰਦੇਸ਼ ਵੀ ਦਿੱਤੇ।

ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ 'ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਬਣਾਏ ਗਏ ਹਨ। ਵਿਭਾਗ ਵੱਲੋਂ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਗਿਆ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ ਕੀਤੀ ਹੈ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸੂਬੇ ਦੇ ਸਮੁੱਚੇ ਪਸ਼ੂਧਨ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੋਲਡ ਚੇਨ ਨੂੰ ਮੇਨਟੇਨ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਲਾਭ ਬਾਰੇ ਜਾਗਰੂਕ ਕਰਨ ਲਈ ਕਿਹਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਿੱਖਿਆ ਵਿਭਾਗ ਵੱਲੋਂ 5994 ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਸਟੇਸ਼ਨ ਚੋਣ ਦੀ ਪ੍ਰਕਿਰਿਆ ਸ਼ੁਰੂ

ਭਾਕਿਯੂ ਉਗਰਾਹਾਂ ਵੱਲੋਂ ਕੱਲ੍ਹ ਤੋਂ ਟੌਲ ਫ੍ਰੀ ਮੋਰਚੇ ਖਤਮ ਕਰਕੇ 14 ਨਵੰਬਰ ਤੋਂ ਝੋਨਾ ਖਰੀਦ 'ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਜ਼ੋਰਦਾਰ ਧਰਨੇ ਦੇਣ ਦਾ ਐਲਾਨ 

ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰ

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਕਿਸਾਨ ਜਥੇਬੰਦੀਆਂ ਖਿਲਾਫ ਬੇ-ਬੁਨਿਆਦ ਤੇ ਭੜਕਾਊ ਬਿਆਨਬਾਜ਼ੀ ਬੰਦ ਕਰੇ ਰਵਨੀਤ ਸਿੰਘ ਬਿੱਟੂ: ਉਗਰਾਹਾਂ, ਕੋਕਰੀ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 8 ਹਫਤਿਆਂ ਦੇ ਅੰਦਰ ਨਗਰ ਨਿਗਮ ਚੋਣਾਂ ਕਰਵਾਉਣ ਅਤੇ 15 ਦਿਨਾਂ ਦੇ ਅੰਦਰ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ