ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਉਹ ਸਿੱਖ ਧਰਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਥਾਹ ਸ਼ਰਧਾ ਅਤੇ ਨਿਮਰਤਾ ਨਾਲ ਪੇਸ਼ ਹੋਣਗੇ।
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਮੁਆਫ਼ੀ ਦੇ ਮਾਮਲੇ 'ਚ ਸਪੱਸ਼ਟੀਕਰਨ ਦੇਣ ਲਈ ਸਿੱਖ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਸਿੱਖਾਂ ਦੇ ਸਰਵਉੱਚ ਅਸਥਾਨ ਅਕਾਲ ਤਖ਼ਤ 'ਤੇ ਪੇਸ਼ ਹੋਣ ਲਈ ਤਲਬ ਕੀਤਾ ਸੀ। ਸਿੰਘ ਅਤੇਸ਼੍ਰੋਮਣੀ ਕਮੇਟੀ ਨੂੰ ਡੇਰਾ ਮੁਖੀ ਦੀ ਮੁਆਫ਼ੀ ਨੂੰ ਜਨਤਕ ਕਰਨ ਲਈ ਜਾਰੀ ਇਸ਼ਤਿਹਾਰਾਂ 'ਤੇ 90 ਲੱਖ ਰੁਪਏ ਦੇ ਖਰਚੇ ਦੇ ਕਾਰਨ ਦੱਸਣ ਲਈ ਕਿਹਾ ਗਿਆ ਹੈ।