Thursday, December 12, 2024
ਤਾਜਾ ਖਬਰਾਂ
ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ: ਰਵਨੀਤ ਸਿੰਘ ਬਿੱਟੂਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਪ੍ਰਗਟਾਈ ਡੂੰਘੀ ਚਿੰਤਾਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆਰਾਜ ਚੋਣ ਕਮਿਸ਼ਨ ਨੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਆਬਜ਼ਰਵਰ ਲਾਇਆਪੰਜਾਬ ਯੂਥ ਕਾਂਗਰਸ ਨੇ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਉਧੈ ਭਾਨੂ ਚਿੱਬ ਦੀ ਅਗਵਾਈ ਹੇਠ 'ਨਸ਼ਾ ਨਹੀਂ ਨੌਕਰੀ ਦੇਵੋ' ਰੋਸ ਪ੍ਰਦਰਸ਼ਨ ਕੀਤਾ, ਪੁਲਿਸ ਨੇ ਨੌਜਵਾਨ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

Punjab

ਰਾਜ ਚੋਣ ਕਮਿਸ਼ਨ ਨੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਆਬਜ਼ਰਵਰ ਲਾਇਆ

PUNJAB NEWS EXPRESS | December 11, 2024 09:44 PM

ਚੰਡੀਗੜ੍ਹ: ਸਥਾਪਤ ਨਿਯਮਾਂ ਅਤੇ ਕਾਨੂੰਨ ਦੇ ਵੱਖ-ਵੱਖ ਉਪਬੰਧਾਂ ਅਨੁਸਾਰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਖ਼ਤ ਨਿਗਰਾਨੀ ਹੇਠ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ, ਪੰਜਾਬ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 22 ਆਈ.ਏ.ਐਸ ਅਧਿਕਾਰੀਆਂ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਹੈ। ਇਨ੍ਹਾਂ ਵਿੱਚੋਂ ਪੰਜ ਅਧਿਕਾਰੀ 5 ਨਗਰ ਨਿਗਮਾਂ (ਹਰੇਕ ਨਗਰ ਨਿਗਮ ਲਈ ਇੱਕ ਅਧਿਕਾਰੀ) ਦੀਆਂ ਚੋਣਾਂ ਦੀ ਨਿਗਰਾਨੀ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਾਕੀ ਆਬਜ਼ਰਵਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੀ ਨਿਗਰਾਨੀ ਕਰਨਗੇ। ਦੱਸਣਯੋਗ ਹੈ ਕਿ ਇਨ੍ਹਾਂ ਆਬਜ਼ਰਵਰਾਂ ਨੂੰ ਚੋਣਾਂ ਨਾਲ ਸਬੰਧਤ ਸਾਰੇ ਪ੍ਰਬੰਧਾਂ ਅਤੇ ਲੋੜੀਂਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ 12 ਦਸੰਬਰ 2024 ਨੂੰ ਸਵੇਰੇ 11 ਵਜੇ (ਭਾਵ ਨਾਮਜ਼ਦਗੀਆਂ ਦੇ ਆਖਰੀ ਦਿਨ) ਤੱਕ ਆਪਣੇ ਅਲਾਟ ਕੀਤੇ ਜ਼ਿਲ੍ਹਿਆਂ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਆਬਜ਼ਰਵਰ ਚੋਣਾਂ, ਚੋਣਾਂ ਸਬੰਧੀ ਸ਼ਿਕਾਇਤਾਂ, ਵੱਖ-ਵੱਖ ਚੋਣ ਸਮੱਗਰੀ, ਈ.ਵੀ.ਐਮ. ਦੇ ਸੰਚਾਲਨ , ਪੋਲਿੰਗ ਸਟਾਫ਼ ਦੀ ਸਿਖਲਾਈ, ਆਦਰਸ਼ ਚੋਣ ਜ਼ਾਬਤੇ ਦੇ ਲਾਗੂਕਰਨ, ਵੀਡੀਓਗ੍ਰਾਫੀ/ਸੀ.ਸੀ.ਟੀ.ਵੀ. ਦੇ ਪ੍ਰਬੰਧ ਆਦਿ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਅਮਨ-ਕਾਨੂੰਨ ਦੇ ਪ੍ਰਬੰਧਾਂ ਦੀ ਸਮੀਖਿਆ ਕਰਨਗੇ। ਜ਼ਿਕਰਯੋਗ ਹੈ ਕਿ ਇਹ ਸੂਚਨਾ ਆਮ ਜਨਤਾ ਅਤੇ ਉਮੀਦਵਾਰਾਂ ਦੀ ਜਾਣਕਾਰੀ ਲਈ ਜਾਰੀ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ: ਰਵਨੀਤ ਸਿੰਘ ਬਿੱਟੂ

ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਪ੍ਰਗਟਾਈ ਡੂੰਘੀ ਚਿੰਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਸ਼ਾਂਤਮਈ ਸੰਘਰਸ਼ ਦਾ ਹੱਕ ਖੋਹਣ ਵਿਰੁੱਧ ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਭਰ 'ਚ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ 

ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ: ਆਰ.ਕੇ. ਚੌਧਰੀ

'ਆਪ' ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਪੰਜਾਬ ਯੂਥ ਕਾਂਗਰਸ 10 ਦਸੰਬਰ ਨੂੰ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨੇ 'ਤੇ ਬੈਠੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਲਈ ਵਿਸ਼ੇਸ਼ ਇਕੱਤਰਤਾ 9 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ :- ਜਥੇ: ਵਡਾਲਾ

ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜਾ ਹੋਣ ਦਾ ਸਬੂਤ ਨਾ ਦੇਵੇ ਅਕਾਲੀ ਲੀਡਰਸ਼ਿਪ ,ਐਸਜੀਪੀਸੀ ਮੈਂਬਰਾਂ ਨੇ ਉਠਾਈ ਆਵਾਜ਼

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ