Sunday, September 08, 2024

Punjab

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

PUNJAB NEWS EXPRESS | July 11, 2024 04:26 PM

--- ਆਧੁਨਿਕ ਸੁਵਿਧਾਵਾਂ ਤੋਂ ਭਰਪੂਰ ਜੇਹਲਮ ਹਾਲ ਨੂੰ ਕਿੱਟੀ ਪਾਰਟੀਆਂ ਲਈ ਵਿਸ਼ੇਸ਼ ਤੌਰ ਤੇ ਕੀਤਾ ਗਿਆ ਹੈ ਤਿਆਰ

--- ਵਿੱਤੀ ਸਾਲ 2023-24 ਵਿੱਚ ਕਿਸਾਨ ਭਵਨ ਰਾਹੀਂ 3, 74, 51, 573 ਰੁਪਏ ਦੀ ਹੋਈ ਆਮਦਨ

 ਚੰਡੀਗੜ੍ਹ, :   ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਕਿਸਾਨ ਭਵਨ, ਸੈਕਟਰ 35-ਏ, ਚੰਡੀਗੜ੍ਹ ਵਿਖੇ ਜੇਹਲਮ ਹਾਲ ਦਾ ਉਦਘਾਟਨ ਕੀਤਾ ਗਿਆ। ਜਿਸਨੂੰ ਆਮ ਲੋਕਾਂ ਦੀ ਸਹੁਲਤ ਨੂੰ ਮੁੱਖ ਰੱਖਦਿਆਂ ਕਿੱਟੀ ਪਾਰਟੀਆਂ ਸਮੇਤ ਹੋਰ ਛੋਟੇ ਪ੍ਰੋਗਰਾਮਾਂ ਲਈ ਵਿਸ਼ੇਸ਼ ਤੌਰ ਤੇ ਤਿਆਰ ਕੀਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ. ਬਰਸਟ ਨੇ ਦੱਸਿਆ ਕਿ ਇਸ ਹਾਲ ਵਿੱਚ 25-30 ਲੋਕਾਂ ਦੇ ਪਾਰਟੀ ਕਰਨ ਦੀ ਵਿਵਸਥਾ ਕੀਤੀ ਗਈ ਹੈ, ਜਿਨ੍ਹਾਂ ਲਈ ਹਾਲ ਵਿੱਚ ਐਲ.ਈ.ਡੀ. ਟੀਵੀ, ਡੀ.ਜੇ. ਮਿਊਜਿਕ ਅਤੇ ਲਾਇਟ ਸਿਸਟਮ ਵੀ ਲਗਾਇਆ ਗਿਆ ਹੈ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਭਵਨ ਵਿਖੇ ਕਮਰਿਆਂ ਲਈ 24 ਘੰਟੇ ਬੁਕਿੰਗ ਖੁੱਲੀ ਹੈ। ਇਸਦੇ ਨਾਲ ਹੀ ਪੰਜ-ਆਬ ਰੈਸਟੋਰੈਂਟ ਨੂੰ ਵੀ 24 ਘੰਟੇ ਖੋਲਿਆ ਜਾ ਰਿਹਾ ਹੈ। ਕਿਸਾਨ ਭਵਨ, ਚੰਡੀਗੜ੍ਹ 3 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ 100 ਤੋਂ ਵੱਧ ਗੱਡੀਆਂ ਦੀ ਪਾਰਕਿੰਗ ਲਈ ਜਗ੍ਹਾਂ ਮੁਹੱਇਆ ਕਰਵਾਈ ਗਈ ਹੈ। ਆਧੁਨਿਕ ਸਹੂਲਤਾਂ ਤੋਂ ਭਰਪੂਰ ਤੇ ਪੂਰੀ ਤਰ੍ਹਾਂ ਏਅਰ ਕੰਡੀਸ਼ਨਡ 40 ਬੈੱਡਰੂਮ ਅਤੇ 115 ਡੌਰਮੈਟਰੀ ਬੈੱਡ ਹਨ, ਜਿਨ੍ਹਾਂ ਵਿੱਚ ਟੈਲੀਵਿਜ਼ਨ ਦੇ ਨਾਲ-ਨਾਲ ਸਟੱਡੀ ਟੇਬਲ ਦੀ ਵੀ ਸੁਵਿਧਾ ਦਿੱਤੀ ਗਈ ਹੈ। ਰਾਵੀ ਤੇ ਚਿਨਾਬ ਨਾਂ ਦੇ ਦੋ ਕਾਨਫਰੰਸ ਹਾਲ, ਜਿਨ੍ਹਾਂ ਵਿੱਚ 40 ਤੋਂ ਲੈ ਕੇ 100 ਲੋਕਾਂ ਤੱਕ ਭਾਗ ਲੈਣ ਦੀ ਵਿਵਸਥਾ ਹੈ ਅਤੇ ਸਤੱਲੁਜ ਤੇ ਬਿਆਸ ਨਾਂ ਦੇ ਵੱਡੇ ਪਾਰਟੀ ਹਾਲ ਵੀ ਇੱਥੇ ਮੌਜੂਦ ਹਨ, ਜਿਨ੍ਹਾਂ ਵਿੱਚ 150 ਤੋਂ ਲੈ ਕੇ 1000 ਤੱਕ ਦੀ ਗਿਣਤੀ ਤੱਕ ਲੋਕ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਖਾਣਾ ਖਾਉਣ ਦੇ ਲਈ ਵੱਡਾ ਏਅਰ-ਕੰਡੀਸ਼ਨਡ ਡਾਇਨਿੰਗ ਹਾਲ ਵੀ ਹੈ। ਲੋਕਾਂ ਦੀ ਸਹੂੱਲਤ ਲਈ ਏ.ਟੀ.ਐਮ. ਵੀ ਲੱਗਾ ਹੋਇਆ ਹੈ। ਹਵਾ ਪ੍ਰਦੂਸ਼ਣ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਹੀ ਘਟਾਇਆ ਜਾ ਸਕਦਾ ਹੈ, ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਕਿਸਾਨ ਭਵਨ ਦੇ 7880 ਵਰਗ ਫੁੱਟ ਖੇਤਰ ਵਿੱਚ 36 ਵੱਖ-ਵੱਖ ਕਿਸਮਾਂ ਦੇ 700 ਰੁੱਖਾਂ ਦਾ ਜੰਗਲ ਲਗਾਇਆ ਗਿਆ ਹੈ, ਉੱਥੇ ਹੀ ਹਰੇ ਭਰੇ ਲਾਅਨ ਅਤੇ ਲੈਂਡਸਕੇਪਿੰਗ ਖੇਤਰ ਵੀ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਹਵੇਲੀ, ਸ੍ਰੀ ਆਨੰਦਪੁਰ ਸਾਹਿਬ (ਰੋਪੜ) ਵਿਖੇ ਆਧੁਨਿਕ ਸੁਵਿਧਾਵਾਂ ਤੋਂ ਭਰਪੂਰ ਕੁੱਲ 14 ਕਮਰੇ ਹਨ।

          ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਕਿਸਾਨ ਭਵਨ ਦੇ ਕਮਰਿਆਂ/ਹਾਲਾਂ ਤੋਂ 3, 74, 51, 573 ਰੁਪਏ ਦੀ ਆਮਦਨ ਹੋਈ ਹੈ, ਜਦਕਿ ਪਿਛਲੇ ਮਹੀਨੇ (ਜੂਨ) ਵਿੱਚ 39, 27, 354 ਰੁਪਏ ਦੀ ਆਮਦਨ ਹੋਈ ਹੈ। kisanbhawan.emandikaran-pb.in ਵੈਬਸਾਇਟ ਰਾਹੀਂ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਵਿੱਚ ਬੁਕਿੰਗ ਕਰਵਾਉਣ ਦੇ ਨਾਲ-ਨਾਲ ਵਧੇਰੀ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਬਿਹਤਰੀ ਵਾਸਤੇ ਕਾਰਜ ਕਰਦੀ ਰਹੇਗੀ। ਇਸ ਮੌਕੇ ਸ੍ਰੀਮਤੀ ਗੀਤਿਕਾ ਸਿੰਘ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਚੀਫ਼ ਇੰਜੀਨਿਅਰ, ਸ. ਮਨਜੀਤ ਸਿੰਘ ਸੰਧੂ ਜੀ.ਐਮ., ਸ. ਪਰਮਜੀਤ ਸਿੰਘ ਚੀਫ਼ ਓਪਰੇਟਿੰਗ ਅਫ਼ਸਰ ਕਿਸਾਨ ਭਵਨ, ਸ. ਸਵਰਨ ਸਿੰਘ ਡੀ.ਜੀ.ਐਮ. (ਮਾਰਕਟਿੰਗ), ਸ੍ਰੀਮਤੀ ਭਜਨ ਕੌਰ ਡੀ.ਜੀ.ਐਮ. (ਅਸਟੇਟ), ਸ੍ਰੀਮਤੀ ਜਸਬੀਰ ਕੌਰ ਡੀ.ਟੀ.ਪੀ,   ਸ. ਪਰਵੇਜ਼ ਸਿੰਘ ਚੌਹਾਨ ਕੇਅਰ ਟੇਕਰ ਕਿਸਾਨ ਭਵਨ ਸਹਿਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਮਿਲਕਫੈਡ ਨੂੰ ਤਬਾਹ ਕਰਨ ਤੋਂ ਬਾਜ ਆਵੇ: ਮਨਜੀਤ ਧਨੇਰ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ

ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਕੀਤਾ ਐਲਾਨ